Breaking NewsD5 specialNewsPress ReleasePunjab

‘ਕਿਸਾਨਾਂ ਵੱਲੋਂ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ ਵਿਪ ਦਾ ਸਮਰਥਨ ਕਰੇਗੀ ਆਪ’

ਜ਼ੋਰ ਸ਼ੋਰ ਨਾਲ ਕਿਸਾਨਾਂ ਦੇ ਮੁੱਦੇ ਨੂੰ ਸੰਸਦ ਦੇ ਸੈਸ਼ਨ ਵਿੱਚ ਚੁੱਕਾਂਗੇ

ਆਪ ਪਹਿਲਾਂ ਵੀ ਕਿਸਾਨਾਂ ਨਾਲ ਅਤੇ ਹੁਣ ਵੀ ਕਿਸਾਨਾਂ ਦੇ ਨਾਲ

ਚੰਡੀਗੜ੍ਹ : ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਧਰਨੇ ਉੱਤੇ ਬੈਠੇ ਕਿਸਾਨਾਂ ਵੱਲੋਂ ਸੰਸਦ ਦੇ ਸੈਸ਼ਨ ਦੌਰਾਨ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ ਵਿੱਪ ਕਿ ਉਹ ਸੰਸਦ ਦੇ ਵਿੱਚ ਹੀ ਰਹਿ ਕੇ ਕਿਸਾਨਾਂ ਦੀ ਆਵਾਜ਼ ਚੁੱਕਣਗੇ ਅਤੇ ਕੋਈ ਬਾਈਕਾਟ ਨਹੀਂ ਕਰਨਗੇ, ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੀ ਆਵਾਜ਼ ਸੰਸਦ ਦੇ ਸੈਸ਼ਨ ਦੌਰਾਨ ਚੁੱਕਣ ਦਾ ਐਲਾਨ ਕੀਤਾ ਹੈ। ਮੀਡੀਆ ਵਿੱਚ ਜਾਰੀ ਆਪਣੇ ਬਿਆਨ ਰਾਹੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ ਤੇ ਇਸ ਸੰਸਦ ਦੇ ਸੈਸ਼ਨ ਦੌਰਾਨ ਵੀ ਜ਼ੋਰ ਸ਼ੋਰ ਨਾਲ ਕਿਸਾਨਾਂ ਦੇ ਮੁੱਦੇ ਚੁੱਕੇ ਜਾਣਗੇ।

ਬੇਅੰਤ ਕੌਰ ਦੇ ਘਰ ਪਹੁੰਚੇ EMBASSY ਦੇ ਬੰਦੇ! ਪਰਿਵਾਰ ਤੋਂ ਕਢਵਾ ਲਏ ਸਾਰੇ ਸਬੂਤ! D5 Channel Punjabi

ਮਾਨ ਨੇ ਕਿਹਾ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਸਾਡਾ ਇਹ ਫਰਜ ਬਣਦਾ ਹੈ ਕਿ ਅੰਨਦਾਤਾ ਕਿਸਾਨ ਦੀ ਆਵਾਜ਼ ਮੋਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਾਈ ਜਾਵੇ ਅਤੇ ਇਨ੍ਹਾਂ ਖਾਲ਼ੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੁਹਾਰ ਲਗਾਈ ਜਾਵੇ। ਵਿਰੋਧੀ ਧਿਰਾਂ ਦੇ ਸਾਰੇ ਸੰਸਦ ਮੈਂਬਰਾਂ ਨੂੰ ਮੁਖ਼ਾਤਿਬ ਹੁੰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਨਾਜ਼ੁਕ ਸਮੇਂ ਦੌਰਾਨ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਉਹ ਇਸ ਸੰਬੰਧੀ ਸਾਰੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਲਾਮਬੰਦ ਕਰਨ ਦਾ ਵੀ ਯਤਨ ਕਰਨਗੇ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਸੈਸ਼ਨ ਦੌਰਾਨ ਕਿਸਾਨੀ ਨਾਲ ਸਬੰਧਤ ਕਈ ਸਵਾਲ ਵੀ ਦਾਖਿਲ ਕੀਤੇ ਹੋਏ ਹਨ ਅਤੇ ਲੋਕ ਸਭਾ ਦੇ ਸਪੀਕਰ ਦੀ ਇਜਾਜ਼ਤ ਨਾਲ ਉਹ ਕਿਸਾਨਾ ਦੇ ਸਵਾਲ ਵੀ ਚੁੱਕਣਗੇ।

ਨਵਜੋਤ ਸਿੱਧੂ ਨਾਲ ਜੁੜੀ ਵੱਡੀ ਖ਼ਬਰ,ਦਿੱਤਾ ਪ੍ਰਧਾਨਗੀ ਦਾ ਅਹੁਦਾ?D5 Channel Punjabi

ਮੋਦੀ ਸਰਕਾਰ ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਇਹ ਅਤਿ ਮੰਦਭਾਗਾ ਹੈ ਕਿ ਦੇਸ਼ ਦਾ ਕਿਸਾਨ ਆਪਣੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਵੀ ਪਿਛਲੇ ਕਰੀਬ ਇਕ ਸਾਲ ਤੋਂ ਸੜਕਾਂ ਉਤੇ ਰੁਲਣ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਦ ਦੇ ਸੈਸ਼ਨ ਦੌਰਾਨ ਜਥੇ ਬਣਾ ਕੇ ਸੰਸਦ ਭਵਨ ਆਉਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕਰਦੇ ਰਹਿਣਗੇ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨਗੇ। ਉਨ੍ਹਾਂ ਦੁਹਰਾਇਆ ਕਿ ਮੋਦੀ ਸਰਕਾਰ ਨੂੰ ਆਪਣੀ ਜਿੱਦ ਨੂੰ ਛੱਡ ਦੇਣਾ ਚਾਹੀਦਾ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਦਿਆਂ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button