PunjabTop News

ਕਿਸਾਨਾਂ ਵੱਲੋਂ 29 ਜਨਵਰੀ ਨੂੰ ਪੰਜਾਬ ਚ 1 ਵਜੇ ਤੋਂ ਲੈ ਕੇ 3 ਵਜੇ ਤੱਕ ਰੇਲ ਚੱਕੇ ਕੀਤੇ ਜਾਣਗੇ ਜਾਮ

ਕਿਸਾਨਾਂ ਵੱਲੋਂ 15 ਦਸੰਬਰ ਤੋਂ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ੇ ਵੀ ਜਾਮ ਕੀਤੇ ਹੋਏ ਹਨ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 29 ਜਨਵਰੀ ਨੂੰ ਪੰਜਾਬ ਵਿੱਚ 3 ਘੰਟੇ ਲਈ ਰੇਲ ਰੋਕੋਅੰਦੋਲਨ ਦਾ ਐਲਾਨ ਕੀਤਾ ਹੈਪਿਛਲੀ 26 ਨਵੰਬਰ 2022 ਤੋਂ ਲਗਾਤਾਰ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।15 ਦਸੰਬਰ ਤੋਂ ਕਿਸਾਨਾਂ ਵੱਲੋਂ ਕਿ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ੇ ਵੀ ਜਾਮ ਕੀਤੇ ਹੋਏ ਹਨ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 29 ਜਨਵਰੀ ਨੂੰ ਪੰਜਾਬ ਵਿੱਚ 3 ਘੰਟੇ ਲਈ ਰੇਲ  ਰੋਕੋ ਅੰਦੋਲਨ ਕੀਤਾ ਜਾਵੇਗਾ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ  ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਪੰਜਾਬ ਜ਼ੀਰਾ ਸ਼ਰਾਬ ਫੈਕਟਰੀ ਦੇ ਚੱਲ ਰਹੇ ਮੋਰਚੇ ਵਿੱਚ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ 11 ਜਨਵਰੀ ਨੂੰ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਸਾਰੇ ਦਫਤਰਾਂ ਦਾ ਘਿਰਾਓ ਕੀਤਾ ਜਾਵੇਗਾ।ਸਰਵਨ ਸਿੰਘ ਪੰਧੇਰ ਨੇ ਕਿਹਾ ਸਾਰੇ ਪੰਜਾਬ ਵਿਚ ਇੰਡਸਟਰੀ ਵੱਲੋਂ ਦਰਿਆਵਾਂ ਵਿੱਚ ਤੇ ਜ਼ਮੀਨ ਹੇਠਲਾ ਪਾਣੀ ਪਾਉਣ ਤੋਂ ਰੋਕਣ ਲਈ ਇਹ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਤੋਂ ਬਾਅਦ 26 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਉੱਤੇ ਵਿਸ਼ਾਲ ਇਕੱਠ ਕੀਤੇ ਜਾਣਗੇ ਅਤੇ ਦਿੱਲੀ ਫ਼ਤਿਹ ਦਿਹਾੜੇ ਵਜੋਂ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦੀਆਂ ਮੰਗਾਂ ਉੱਤੇ ਆਵਾਜ਼ ਬੁਲੰਦ ਕੀਤੀ ਜਾਵੇ।ਇਸਦੇ ਨਾਲ ਹੀ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ 29 ਜਨਵਰੀ ਨੂੰ ਪੂਰੇ ਪੰਜਾਬ ਵਿੱਚ ਤਿੰਨ ਘੰਟੇ ਪ੍ਰੋਗਰਾਮ ਹੋਵੇਗਾ। ਜੋ ਕਿ 1 ਵਜੇ ਤੋਂ ਲੈ ਕੇ 3 ਵਜੇ ਤੱਕ ਰੇਲ ਚੱਕੇ ਜਾਮ ਕੀਤੇ ਜਾਣਗੇ। 29 ਜਨਵਰੀ 2021 ਸਿੰਘੂ ਬਾਰਡਰ ਦਿੱਲੀ ਮੋਰਚੇ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ਉੱਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਸੀ।ਕੇਂਦਰ ਅਤੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ 29 ਜਨਵਰੀ ਦਾ ਰੇਲ ਰੋਕੋ ਅੰਦੋਲਨ ਗਰਦਾਸਪੁਰ ਵਿੱਚ ਲਗਾਤਾਰ ਜਾਰੀ ਰਹੇਗਾ। ਜਿਸ ਵਿੱਚ ਭਾਰਤ ਮਾਲਾ ਯੋਜਨਾ ਤਹਿਤ ਜੰਮੂ ਕੱਟੜਾ ਐਕਸਪ੍ਰੈਸ ਵੇ,ਅੰਮ੍ਰਿਤਸਰ ਵੇਅ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤੇ ਬਗੈਰ ਜ਼ਬਰੀ ਸਰਕਾਰ ਦਾ ਕਬਜ਼ਾ ਰੋਕਣ ਸਬੰਧੀ ਅਤੇ ਗੰਨੇ ਦਾ ਬਕਾਇਆ ਅਤੇ ਪੂਰੀ payment ਪਰਚੀ ਵਿਤਰਣ, ਕੈਲੰਡਰ ਨੂੰ ਬਗੈਰ ਵਿਤਕਰੇ ਤੋਂ ਲਾਗੂ ਕਰਾਉਣਾ ਆਦਿ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button