Breaking NewsD5 specialIndiaNewsPunjab

ਕਿਸਾਨੀ ਅੰਦੋਲਨ ‘ਚ ਗਰਮਾਇਆ SYL ਦਾ ਮੁੱਦਾ,ਥਾਂ-ਥਾਂ ਪ੍ਰਦਰਸ਼ਨ ਅਤੇ ਭੁੱਖ ਹੜਤਾਲ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਲੜਾਈ ਸਾਂਝੇ ਤੌਰ ‘ਤੇ ਵਿਖਾਈ ਦੇ ਰਹੀ ਹੈ। ਕਿਸਾਨਾਂ ਦੇ ਚੱਲ ਰਹੇ ਅੰਦੋਲਨ ‘ਚ ਹਰਿਆਣਾ ਦੇ ਲੋਕਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਸਾਥ ਦਿੱਤਾ ਪਰ ਹੁਣ ਹਰਿਆਣਾ ਦੇ ਵੱਲੋਂ ਇੱਕ ਨਵੀਂ ਰਾਜਨੀਤੀ ਸ਼ੁਰੂ ਕਰ ਦਿੱਤੀ ਗਈ ਹੈ। ਦਰਅਸਲ ਕਿਸਾਨੀ ਸੰਘਰਸ਼ ਦੇ ਵਿਚ ਹਰਿਆਣਾ ਨੇ ਐਸਵਾਈਐਲ ਨਹਿਰ ਦਾ ਮੁੱਦਾ ਉਠਾ ਦਿੱਤਾ ਹੈ। ਜਿਸਦੇ ਚੱਲਦਿਆਂ ਹਰਿਆਣਾ ‘ਚ ਅੱਜ ਥਾਂ – ਥਾਂ ‘ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ।

🔴LIVE | ਮੋਦੀ ਦੇ ਬਿਆਨ ਤੋਂ ਬਾਅਦ ਕਿਸਾਨਾਂ ਨੇ ਕੀਤੀ ਵੱਡੀ ਮੀਟਿੰਗ, ਦਿੱਤਾ ਝਟਕਾ

ਐਸਵਾਈਐਲ ਨਹਿਰ ਨੂੰ ਲੈ ਕੇ ਅੱਜ ਥਾਂ -ਥਾਂ ‘ਤੇ ਲੋਕ ਪ੍ਰਦਰਸ਼ਨ ਕਰ ਰਹੇ ਹਨ ਅਤੇ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਲੋਕਾਂ ਨੇ ਹੱਥਾਂ ‘ਚ ਬੈਨਰ ਫੜੇ ਹਨ ਅਤੇ ਐਸਵਾਈਐਲ ਦਾ ਪਾਣੀ ਦੇਵੇ ਪੰਜਾਬ, ਇਸ ਤਰ੍ਹਾਂ ਦੇ ਸਲੋਗਨ ਲਿਖੇ ਹੋਏ ਦੇਖੇ ਗਏ ਹਨ। ਤੁਹਾਨੂੰ ਦੱਸ ਦਈਏ ਕਿ ਐਸਵਾਈਐਲ ਦਾ ਮੁੱਦਾ ਕਾਫ਼ੀ ਪੁਰਾਣਾ ਹੈ ਅਤੇ ਹਰਿਆਣਾ ਦੀ ਹਮੇਸ਼ਾ ਤੋਂ ਹੀ ਇਹੀ ਮੰਗ ਰਹੀ ਹੈ ਕਿ ਪੰਜਾਬ ਨੇ ਹਰਿਆਣਾ ਦੇ ਕਿਸਾਨਾਂ ਦਾ ਪਾਣੀ ਰੋਕਿਆ ਹੋਇਆ ਹੈ। ਹਾਲਾਂਕਿ ਇਸ ਮੁੱਦੇ ‘ਤੇ ਅਜੇ ਵੀ ਕੁਝ ਸਾਫ਼ ਨਹੀਂ ਹੈ ਅਤੇ ਅਦਾਲਤ ‘ਚ ਬੀ ਇਸਦੀ ਸੁਣਵਾਈ ਹੁੰਦੀ ਰਹਿੰਦੀ ਹੈ ਪਰ ਕਿਸਾਨ ਸੰਘਰਸ਼ ਦੇ ਵ੍ਵਿਚ ਇਹ ਮੁੱਦਾ ਉੱਠਣਾ ਇੱਕ ਨਵੀਂ ਰਾਜਨੀਤੀ ਦੇ ਵੱਲ ਇਸ਼ਾਰਾ ਕਰ ਰਿਹਾ ਹੈ। ਹਾਲਾਂਕਿ ਇਸਦਾ ਅਸਰ ਕਿਸਾਨਾਂ ਦੇ ਅੰਦੋਲਨ ‘ਤੇ ਪੈਂਦਾ ਹੈ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button