Breaking NewsD5 specialNewsPunjabTop News

ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ 220 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਜਾ ਰਹੀ ਕੈਪਟਨ ਸਰਕਾਰ : ਵੇਰਕਾ

ਚੰਡੀਗੜ੍ਹ : ਕਾਂਗਰਸ ਬੁਲਾਰੇ ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ 220 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਜਾ ਰਹੀ ਹੈ। ਇੱਥੇ ਦੱਸਣਯੋਗ ਹੈ ਕਿ ਸਰਕਾਰ ਪਹਿਲਾਂ ਹੀ ਕਿਸਾਨ ਅੰਦੋਲਨ ‘ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਮਦਦ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੰਘਰਸ਼ ਦੌਰਾਨ ਦਿੱਲੀ ਅਤੇ ਹਰਿਆਣਾ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਸੂਚੀ ਤਿਆਰ ਕੀਤੀ ਜਾ ਰਹੀ ਹੈ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਪਰਿਵਾਰਾਂ ਦੀ ਤਲਾਸ਼ ਕਰ ਨੌਕਰੀ ਦੀ ਸੂਚੀ ਤਿਆਰ ਕਰਨ ਨੂੰ ਕਿਹਾ ਗਿਆ ਹੈ।

ਕਿਸਾਨਾਂ ਨੇ ਘੇਰਿਆ ਭਾਜਪਾ ਪ੍ਰਧਾਨ ! ਕਿਸਾਨਾਂ ਦਾ ਪੁਲਿਸ ਨਾਲ ਪਿਆ ਪੇਚਾ ! ਹੋ ਗਏ ਆਹਮੋ-ਸਾਹਮਣੇ!D5 Channel Punjabi

ਉੱਥੇ ਹੀ ਕਿਸਾਨ ਸੰਗਠਨਾਂ ਵੱਲੋਂ ਮ੍ਰਿਤਕ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ, ਪਰਿਵਾਰ ਨੂੰ 25 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 550 ਕਿਸਾਨਾਂ ਦੇ ਜਾਨ ਗੁਆਉਣ ਦੀ ਗੱਲ ਕਹੀ ਜਾ ਰਹੀ ਹੈ ਪਰ ਸਰਕਾਰ ਵੱਲੋਂ 220 ਕਿਸਾਨਾਂ ਦੇ ਵਾਰਸਾਂ ਨੂੰ ਦਰਜਾ ਤਿੰਨ ਅਤੇ ਚਾਰ ਦੇ ਤਹਿਤ ਨੌਕਰੀ ਦੇਣ ਦੀ ਪ੍ਰਕਿਰਿਆ ਦਾ ਕੰਮ ਪੂਰਾ ਕਰ ਲਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button