Press ReleasePunjabTop News

ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਕੁਲਦੀਪ ਸਿੰਘ ਧਾਲੀਵਾਲ

ਵਿਦੇਸ਼ੀ ਨਾਗਰਿਕਾਂ ਨੂੰ ਪੰਜਾਬ 'ਚ ਖੇਤੀਬਾੜੀ ਲਈ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਦੀ ਵਕਾਲਤ

ਮਨੁੱਖੀ ਸਮੱਗਲਿੰਗ ਕਰਨ ਵਾਲੇ ਟਰੈਵਲ ਅਤੇ ਇੰਮੀਗ੍ਰੇਸ਼ਨ ਏਜੰਟਾਂ ਉੱਤੇ ਸ਼ਿਕੰਜਾ ਕੱਸਣ ਦੀ ਲੋੜ

ਆਈਲੈਟਸ ਨੂੰ ਸਿੱਖਿਆ ਸਿਸਟਮ ਨਾਲ ਜੋੜਨ ਲਈ ਵਿਚਾਰ ਕੀਤੀ ਜਾਵੇ : ਧਾਲੀਵਾਲ

ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਐਨ ਆਰ ਆਈ ਵਿਭਾਗ ਵਲੋਂ ਸਾਂਝੇ ਤੌਰ ਉੱਤੇ ਕਰਵਾਇਆ ਗਿਆ ‘ਵਿਦੇਸ਼ ਸੰਪਰਕ ਪ੍ਰੋਗਰਾਮ’

ਚੰਡੀਗੜ੍ਹ : ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਜਿਨ੍ਹਾਂ ਪਰਵਾਸੀ ਪੰਜਾਬੀਆਂ ਨੇ ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲਿਆ ਸੀ ਉਨ੍ਹਾਂ ਨੂੰ ਕੇਂਦਰ ਸਰਕਾਰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ। ਇਥੇ ਜੇ ਡਬਲਯੂ ਮੈਰੀਅਟ ਹੋਟਲ ਵਿੱਚ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਐਨ ਆਰ ਆਈ ਵਿਭਾਗ ਵਲੋਂ ਸਾਂਝੇ ਤੌਰ ਉੱਤੇ ਕਰਵਾਏ ਗਏ ਵਿਦੇਸ਼ ਸੰਪਰਕ ਪ੍ਰੋਗਰਾਮ ਦੌਰਾਨ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਜਿਹੜੇ ਪਰਵਾਸੀ ਪੰਜਾਬੀਆਂ ਨੇ ਕਿਸਾਨੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਦੇ ਖੇਤੀ ਮਾਰੂ ਕਾਨੂੰਨਾਂ ਵਿਰੁੱਧ ਹਿੱਸਾ ਲਿਆ ਸੀ ਉਨ੍ਹਾਂ ਨੂੰ ਭਾਰਤ ਵਿਚ ਆਉਣ ਤੋਂ ਰੋਕੇ ਜਾਣ ਅਤੇ ਹੋਰ ਕਈ ਤਰੀਕਿਆਂ ਨਾਲ ਤੰਗ ਕੀਤਾ ਜਾ ਰਿਹਾ ਹੈ ਅਤੇ ਕਈਆਂ ਨੂੰ ਕਾਲੀ ਸੂਚੀ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਬੰਦ ਹੋਣਾ ਚਾਹੀਦਾ ਹੈ ਕਿਉਂ ਪਰਵਾਸੀ ਪੰਜਾਬੀਆਂ ਨੇ ਇਸ ਅੰਦੋਲਨ ਵਿਚ ਇਸ ਲਈ ਹਿੱਸਾ ਲਿਆ ਸੀ ਕਿਉਂ ਕਿ ਉਹ ਆਪਣੇ ਦੇਸ਼, ਆਪਣੀ ਭੂਮੀ ਨੂੰ ਪਿਆਰ ਕਰਦੇ ਹਨ ਅਤੇ ਇਥੋਂ ਦੀ ਤਰੱਕੀ ਲਈ ਫ਼ਿਕਰਮੰਦ ਹਨ। ਪਰਵਾਸੀ ਪੰਜਾਬੀਆਂ ਸਮੇਤ ਹਰੇਕ ਵਿਦੇਸ਼ੀ ਭਾਰਤੀ ਆਪਣੀ ਜ਼ਮੀਨ ਪ੍ਰਤੀ ਭਾਵੁਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਪ੍ਰਤੀ ਅਜਿਹੇ ਵਤੀਰੇ ਕਰ ਕੇ ਵਿਦੇਸ਼ਾਂ ਵਿਚ ਭਾਰਤ ਸਰਕਾਰ ਪ੍ਰਤੀ ਨਾਕਰਾਤਮਕ ਸੁਨੇਹਾ ਜਾ ਰਿਹਾ ਹੈ, ਜਿਸ ਨੂੰ ਰੋਕਿਆ ਜਾਣਾ ਚਾਹੀਦਾ ਹੈ।
ਜਜ਼ਬਾਤੀ ਹੋਇਆ ਸੁਖਬੀਰ ਬਾਦਲ, ‘ਆਪ’ ਦੇ ਕੱਲੇ-ਕੱਲੇ ਲੀਡਰ ਦੀ ਬਣਾਈ ਰੇਲ, CM ਮਾਨ ਨੂੰ ਕਿਹਾ ਕੇਜਰੀਵਾਲ ਦਾ …..
ਧਾਲੀਵਾਲ ਨੇ ਇਕ ਹੋਰ ਗੰਭੀਰ ਮੁੱਦਾ ਚੁੱਕਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਰਾਜਨੀਤਕ ਸ਼ਰਨ ਲੈਣ ਵਾਲਿਆਂ ਲਈ ਵੀ ਭਾਰਤ ਸਰਕਾਰ ਨੂੰ ਕੋਈ ਠੋਸ ਨੀਤੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਜਿਹੇ ਵਿਅਕਤੀ ਵਿਦੇਸ਼ਾਂ ਵਿਚ ਪੱਕੇ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਆਪਣੀ ਜਨਮ ਭੂਮੀ ‘ਤੇ ਪਰਤਣ ਵਿਚ ਬਹੁਤ ਮੁਸ਼ਕਿਲ ਆਉਂਦੀ ਹੈ। ਉਨ੍ਹਾ ਕਿਹਾ ਕਿ ਰਾਜਨੀਤਕ ਸ਼ਰਨ ਲੈਣ ਵੇਲੇ ਸਬੰਧਿਤ ਵਿਅਕਤੀ ਦੇ ਹਾਲਾਤ ਭਾਵੇਂ ਕਿਹੋ ਜਹੇ ਵੀ ਰਹੇ ਹੋਣ ਪਰ ਵਿਦੇਸ਼ ਵਿਚ ਪੱਕੇ ਹੋਣ ਤੋਂ ਬਾਅਦ ਉਹ ਆਪਣੇ ਦੇਸ਼ ਆ ਸਕਦਾ ਹੈ ਜਾਂ ਨਹੀਂ, ਇਸ ਮਸਲੇ ਨੂੰ ਹੱਲ ਕਰਨ ਲਈ ਭਾਰਤ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ। ਧਾਲੀਵਾਲ ਨੇ ਇਸ ਮੌਕੇ ਬੋਲਦਿਆਂ ਵਿਦੇਸ਼ੀ ਨਾਗਰਿਕਾਂ ਖਾਸ ਤੌਰ ਉੱਤੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਵਿੱਚ ਖੇਤੀਬਾੜੀ ਲਈ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਪਰਵਾਸੀ ਕਮਰਸ਼ੀਅਲ ਜ਼ਮੀਨ ਤਾਂ ਖਰੀਦ ਸਕਦੇ ਹਨ ਪਰ ਖੇਤੀ ਲਈ ਜ਼ਮੀਨ ਖਰੀਦਣ ਦੀ ਉਨ੍ਹਾਂ ਨੂੰ ਇਜਾਜ਼ਤ ਨਹੀਂ ਹੈ ਅਤੇ ਇਸ ਬਾਬਤ ਵੀ ਕੋਈ ਠੋਸ ਹੱਲ ਕੱਢਿਆ ਜਾਣਾ ਚਾਹੀਦਾ ਹੈ।
Sandeep Breta ਬਾਰੇ SSP ਦਾ ਖੁਲਾਸਾ, Bargari Beadbi ਮਾਮਲੇ ‘ਚ ਵੱਡੀ ਅਪਡੇਟ | D5 Channel Punjabi
ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਬਹੁਤ ਸਾਰਥਕ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਐਨ ਆਰ ਆਈ ਸੰਮੇਲਨ ਕਰਵਾ ਕੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਂਵਾਂ ਨੂੰ ਦੂਰ ਕੀਤਾ ਉਥੇ ਹੀ ਹਰੇਕ ਐਨ ਆਰ ਆਈ ਦੀ ਸ਼ਿਕਾਇਤ ਦਾ ਗੰਭੀਰ ਨੋਟਿਸ ਲੈਕੇ ਸਬੰਧਿਤ ਵਿਭਾਗ ਨੂੰ ਪਹਿਲ ਦੇ ਆਧਾਰ ਉੱਤੇ ਸ਼ਿਕਾਇਤਾਂ ਨੂੰ ਨਿਪਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕਰਨ ਲਈ ਗੰਭੀਰ ਅਤੇ ਵਚਨਬੱਧ ਹੈ ਪਰ ਕਈ ਮਸਲੇ ਭਾਰਤ ਸਰਕਾਰ ਦੇ ਪੱਧਰ ਉੱਤੇ ਹੱਲ ਹੋਣੇ ਹੁੰਦੇ ਹਨ ਇਸ ਲਈ ਕੇਂਦਰ ਸਰਕਾਰ ਸੂਬਾ ਸਰਕਾਰ ਦਾ ਸਹਿਯੋਗ ਕਰੇ।
300 ਤੋਂ ਵੱਧ Government employee ਭੇਜੇ Jail, ਐਕਸ਼ਨ ‘ਚ Punjab government | D5 Channel Punjabi
ਉਨ੍ਹਾਂ ਕਿਹਾ ਕਿ ਜਿਹੜੇ ਟਰੈਵਲ ਜਾਂ ਇਮੀਗ੍ਰੇਸ਼ਨ ਏਜੰਟ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਮਨੁੱਖੀ ਸਮੱਗਲਿੰਗ ਕਰਦੇ ਹਨ, ਅਜਿਹੇ ਲੋਕਾਂ ਵਿਰੁੱਧ ਸ਼ਿਕੰਜਾ ਕੱਸਣ ਦੀ ਬਹੁਤ ਜਿਆਦਾ ਲੋੜ ਹੈ। ਪੰਜਾਬ ਵਿੱਚ ਥਾਂ ਥਾਂ ਖੁੱਲ੍ਹੀਆਂ ਆਈਲੈਟਸ ਦੀਆਂ ਦੁਕਾਨਾਂ, ਜਿਨ੍ਹਾਂ ‘ਚੋਂ ਜ਼ਿਆਦਾ ਵਿਦਿਆਰਥੀਆਂ ਦੀ ਅੰਨ੍ਹੀ ਆਰਥਿਕ ਲੁੱਟ ਕਰ ਰਹੀਆਂ ਹਨ, ਉਨ੍ਹਾਂ ਬਾਬਤ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਪੰਜਾਬ ਅਤੇ ਗੁਆਂਢੀ ਸੂਬਿਆਂ ਵਿਚੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਜਾ ਰਹੇ ਹਨ ਅਤੇ 4-5 ਮਹੀਨਿਆਂ ਦੇ ਆਈਲੈਟਸ ਕੋਰਸ ਦੇ ਲੱਖਾਂ ਰੁਪਏ ਲਏ ਜਾ ਰਹੇ ਹਨ। ਧਾਲੀਵਾਲ ਨੇ ਸੁਝਾਅ ਦਿੱਤਾ ਕਿ ਆਈਲੈਟਸ ਵਰਗੇ ਕੋਰਸ ਨੂੰ ਸਾਡੇ ਸਿੱਖਿਆ ਸਿਸਟਮ ਨਾਲ ਜੋੜਨਾ ਚਾਹੀਦਾ ਹੈ। ਇਸ ਨਾਲ ਜਿੱਥੇ ਨੌਜਵਾਨਾਂ ਦੀ ਅੰਗਰੇਜ਼ੀ ਭਾਸ਼ਾ ਉੱਤੇ ਪਕੜ ਮਜ਼ਬੂਤ ਹੋਵੇਗੀ ਉੱਥੇ ਹੀ ਉਹ ਆਰਥਿਕ ਲੁੱਟ ਤੋਂ ਵੀ ਬਚ ਜਾਣਗੇ।
ਖਾਲੀ ਹੱਥ ਮੁੜੀ Police, ਨਹੀਂ Arrest ਹੋਇਆ Sandeep Breta || D5 Channel Punjabi
ਧਾਲੀਵਾਲ ਨੇ ਪਰਵਾਸੀ ਭਾਰਤੀਆਂ ਲਈ ਸਪੈਸ਼ਲ ਅਦਾਲਤਾਂ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਜੋ ਉਨ੍ਹਾਂ ਦੇ ਮਸਲੇ ਸਮਾਂਬੱਧ ਤਰੀਕੇ ਨਾਲ ਨਿਪਟਾ ਸਕਣ । ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਵਿਦੇਸ਼ਾਂ ਵਿਚ ਨਿਯੁਕਤ ਕੀਤੇ ਅੰਬੈਸਡਰਾਂ ਨੂੰ ਇਹ ਦਿਸ਼ਾ ਨਿਰਦੇਸ਼ ਜਾਰੀ ਕਰੇ ਕਿ ਉਹ ਪਰਵਾਸੀ ਭਾਰਤੀਆਂ ਪ੍ਰਤੀ ਸੰਵੇਦਨਾ ਅਤੇ ਆਦਰ ਰੱਖਣ ਕਿਉਂ ਕਿ ਅਜਿਹੀਆਂ ਸ਼ਿਕਾਇਤਾਂ ਆਮ ਮਿਲਦੀਆਂ ਰਹਿੰਦੀਆਂ ਹਨ ਕਿ ਬਾਹਰ ਅੰਬੇਸੀਆਂ ਵਿਚਲੇ ਸਟਾਫ਼ ਦਾ ਵਤੀਰਾ ਪਰਵਾਸੀਆਂ ਪ੍ਰਤੀ ਬਹੁਤ ਨਿਰਾਸ਼ਾਜਨਕ ਅਤੇ ਨਾਕਰਾਤਮਕ ਹੁੰਦਾ ਹੈ। ਧਾਲੀਵਾਲ ਨੇ ਇਹ ਸੁਝਾਅ ਵੀ ਦਿੱਤਾ ਕਿ ਵਿਦੇਸ਼ ਸੰਪਰਕ ਪ੍ਰੋਗਰਾਮ ਵਿਚ ਵਿਚਾਰ ਚਰਚਾ ਲਈ ਪਰਵਾਸੀ ਭਾਰਤੀਆਂ ਨੂੰ ਵੀ ਸੱਦਿਆ ਜਾਵੇ ਅਤੇ ਪਰਵਾਸੀਆਂ ਦੇ ਮਸਲਿਆਂ ਦੇ ਹੱਲ ਲਈ ਏਦਾਂ ਦੇ ਸਮਾਗਮ ਹੁੰਦੇ ਰਹਿਣੇ ਚਾਹੀਦੇ ਹਨ।
‘AAP Leader ‘ਤੇ ਪਿਆ ਛਾਪਾ ! ਭਖਿਆ ਮਾਹੌਲ || D5 Channel Punjabi #edraids
ਇਸ ਮੌਕੇ ਭਾਰਤ ਸਰਕਾਰ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਦੇ ਸਕੱਤਰ ਡਾ. ਔਸਫ ਸਈਅਦ, ਪੰਜਾਬ ਦੇ ਐਨ ਆਰ ਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਸਕੱਤਰ ਕੰਵਲ ਪ੍ਰੀਤ ਬਰਾੜ ਤੋਂ ਇਲਾਵਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਹਾਜ਼ਿਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button