Breaking NewsD5 specialIndiaNewsPoliticsPunjab

ਕਿਸਾਨੀ ਅੰਦੋਲਨ ਨੂੰ ਲੈ ਕੇ ਹਰਸਿਮਰਤ ਕੌਰ ਨੇ ਪੀਐਮ ਮੋਦੀ ਨੂੰ ਕੀਤੀ ਅਪੀਲ

ਨਵੀਂ ਦਿੱਲੀ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਨੇ ਕਿਸਾਨੀ ਭਾਈਚਾਰੇ ਦਾ ਭਰੋਸਾ ਗੁਆ ਦਿੱਤਾ ਹੈ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਸਿੱਧਾ ਗੱਲ ਕਰਨੀ ਚਾਹੀਦੀ ਹੈ। ਕਿਸਾਨਾਂ ਦੀ ਪੀੜਾਂ ‘ਤੇ ਆਪਣਾ ਦੁੱਖ ਜ਼ਾਹਰ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ, ‘ਇਹ ਹੈਰਾਨੀ ਦੀ ਗੱਲ ਹੈ ਕਿ ਕਿਸਾਨ ਕੜਾਕੇ ਦੀ ਠੰਡ ‘ਚ ਖੁੱਲ੍ਹੇ ‘ਚ ਰਾਤਾਂ ਕੱਟ ਰਹੇ ਹਨ ਅਤੇ ਕੇਂਦਰ ਸਰਕਾਰ ਦੇ ਕੰਨਾਂ ਤੱਕ ਉਨ੍ਹਾਂ ਦੀ ਆਵਾਜ ਨਹੀਂ ਪਹੁੰਚ ਰਹੀ।’

ਚਲਦੇ ਜਹਾਜ਼ ‘ਚ ਵੱਜੇ ਕਿਸਾਨੀ ਅੰਦੋਲਨ ਦੇ ਨਾਅਰੇ,ਫੇਰ ਏਅਰ ਹੋਸਟਸ ਲੱਗੀ ਰੋਕਣ,ਤਾਂ ਅੱਗੇ ਤੋਂ ਕਿਸਾਨ ਦੇਖੋ ਕਿ ਕਹਿੰਦਾ..

ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ਦੇ ਦਰਵਾਜੇ ‘ਤੇ ਮਰ ਰਹੇ ਹਨ। ਦੇਸ਼ ‘ਚ ਅੰਨਦਾਤਾਵਾਂ ਦੀ ਮੌਤ ਲਈ ਕੌਣ ਜ਼ਿੰਮੇਵਾਰ ਹੋਵੇਗਾ ? ’ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਦੇ ਵਿੱਚ ਚੱਲ ਰਹੀਆਂ ਬੈਠਕਾਂ ਦੇ ਬਾਰੇ ‘ਚ ਪੁੱਛੇ ਜਾਣ ‘ਤੇ ਕਿਹਾ ਕਿ 7ਵੇਂ ਦੌਰ ਦੀ ਗੱਲ ਬਾਤ ਦੇ ਬਾਵਜੂਦ ਕੋਈ ਨਤੀਜਾ ਨਹੀਂ ਨਿਕਲ ਸਕਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button