ਕਿਸਾਨ ਅੰਦੋਲਨ ‘ਚ ਕਾਂਗਰਸ ਦਾ ਬਿਆਨ – ਸੱਤਾ ‘ਚ ਆਉਣ ‘ਤੇ ਫਾੜ ਦਿਆਂਗੇ ਕਿਸਾਨ ਵਿਰੋਧੀ ਤਿੰਨੋਂ ਬਿੱਲ
ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹੋਏ ਕਿਹਾ ਹੈ ਕਿ ਕੇਂਦਰ ਦੀ ਸੱਤਾ ‘ਚ ਆਉਣ ‘ਤੇ ਹਾਲ ਹੀ ‘ਚ ਪਾਸ ਹੋਏ ਕਿਸਾਨ ਵਿਰੋਧੀ ਤਿੰਨੋਂ ਬਿੱਲਾਂ ਨੂੰ ਫਾੜ ਕੇ ਰੱਦੀ ਦੀ ਟੋਕਰੀ ‘ਚ ਪਾ ਦੇਵਾਂਗੇ। ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਸ਼ੁੱਕਰਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੀਮਤੀ ਗਾਂਧੀ ਅਤੇ ਸ਼੍ਰੀ ਰਾਹੁਲ ਗਾਂਧੀ ਨੇ ਵਾਅਦਾ ਕੀਤਾ ਹੈ ਕਿ ਕਾਂਗਰਸ ਜਦੋਂ ਕੇਂਦਰ ਦੀ ਸੱਤਾ ਸੰਭਾਲੇਗੀ ਤਾਂ ਉਹ ਸਭ ਤੋਂ ਪਹਿਲਾਂ ਕਿਸਾਨ ਵਿਰੋਧੀ ਇਨ੍ਹਾਂ ਤਿੰਨੋਂ ਕਾਨੂੰਨਾਂ ਨੂੰ ਖ਼ਤਮ ਕਰੇਗੀ।
🔴LIVE ਕਿਸਾਨਾਂ ਦੇ ਦਿੱਲੀ ਪਹੁੰਚਣ ਤੋਂ ਪਹਿਲਾਂ ਝੁਕੀ ਕੇਂਦਰ ਸਰਕਾਰ!ਖੇਤੀ ਕਾਨੂੰਨਾਂ ‘ਤੇ ਲਿਆ ਫੈਸਲਾ!ਅੰਦੋਲਨ ਤੋਂ ਡਰੀ
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸ਼ੁਰੂ ਤੋਂ ਇਨ੍ਹਾਂ ਤਿੰਨਾਂ ਕਾਨੂੰਨਾਂ ਦਾ ਵਿਰੋਧ ਕਰਦੀ ਰਹੀ ਹੈ। ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਨ ਦੇ ਕਾਰਨ ਸੰਸਦ ‘ਚ ਉਸਦੇ ਸੰਸਦਾਂ ਨੂੰ ਮੁਅੱਤਲ ਤੱਕ ਹੋਣਾ ਪਿਆ ਹੈ। ਜਿਨ੍ਹਾਂ ਰਾਜਾਂ ‘ਚ ਕਾਂਗਰਸ ਦੀਆਂ ਸਰਕਾਰਾਂ ਹਨ ਉੱਥੇ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੇ ਕਾਰਨ ਨੁਕਸਾਨ ਨਾ ਹੋਵੇ ਇਸ ਲਈ ਉਨ੍ਹਾਂ ਦੀ ਸੁਰੱਖਿਆ ਲਈ ਅਲੱਗ ਕਾਨੂੰਨ ਬਣਾਇਆ ਜਾ ਰਿਹਾ ਹੈ। ਬੁਲਾਰੇ ਨੇ ਕਿਹਾ ਕਿ ਕਿਸਾਨ ਕਿਸੇ ਦਲ ਵਿਸ਼ੇਸ਼ ਦਾ ਨਹੀਂ ਸਗੋਂ ਸਾਰਿਆਂ ਦਾ ਹੁੰਦਾ ਹੈ ਅਤੇ ਉਹ ਆਪਣੀ ਮਿਹਨਤ ਨਾਲ ਸਾਰਿਆਂ ਦੇ ਢਿੱਡ ਦੀ ਭੁੱਖ ਮਿਟਾਉਣ ਦਾ ਕੰਮ ਕਰਦਾ ਹੈ ਇਸ ਲਈ ਕਿਸਾਨਾਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.