Breaking NewsD5 specialIndiaNewsPunjab

ਕਿਸਾਨ ਅੰਦੋਲਨ ਦਾ ਅੱਜ 47ਵਾਂ ਦਿਨ, ਕਿਸਾਨ ਜਥੇਬੰਦੀਆਂ ਨੇ ਬਣਾਈ ਇਹ ਰਣਨੀਤੀ

ਨਵੀਂ ਦਿੱਲੀ : ਦਿੱਲੀ ਦੇ ਬਾਰਡਰਾਂ ‘ਤੇ ਚਲ ਰਹੇ ਕਿਸਾਨ ਅੰਦੋਲਨ ਦਾ ਅੱਜ (ਸੋਮਵਾਰ) 47ਵਾਂ ਦਿਨ ਹੈ। ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਜਥੇਬੰਦੀਆਂ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਬਣਾਈ ਹੈ, ਜਿਸ ‘ਚ 26 ਜਨਵਰੀ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਮੇਤ ਦੇਸ਼ ਭਰ ‘ਚ ਕਿਸਾਨ ਪਰੇਡ ਕੱਢਣ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਕਿਸਾਨ ਆਗੂ ਹਨਨ ਮੁੱਲਾਂ ਦਾ ਕਹਿਣਾ ਹੈ ਕਿ ਕਿਸਾਨ ਪਰੇਡ ਵਲੋਂ ਦੇਸ਼ ਦੇ ਗਣਤੰਤਰ ਦਿਵਸ ਦੇ ਜਸ਼ਨ ‘ਚ ਕੋਈ ਅੜਿੱਕਾ ਪੈਦਾ ਨਹੀਂ ਹੋਵੇਗਾ। ਸਰਕਾਰ ਦੇ ਨਾਲ 8 ਦੌਰ ਦੀ ਗੱਲ ਬਾਤ ਬੇਨਤੀਜਾ ਰਹਿਣ ਤੋਂ ਬਾਅਦ ਹੁਣ ਕਿਸਾਨ ਜਥੇਬੰਦੀਆਂ ਦੇ ਨਾਲ ਅਗਲੀ ਗੱਲ ਬਾਤ 15 ਜਨਵਰੀ ਨੂੰ ਹੋਵੇਗੀ।

ਦਿੱਲੀਓਂ ਮੁੜੇ ਲੱਖਾ ਸਿਧਾਣਾ ਦਾ ਵੱਡਾ ਬਿਆਨ !ਆਉਂਦੇ ਸਾਰ ਕੀਤਾ ਵੱਡਾ ਧਮਾਕਾ !ਸਿਆਸੀ ਆਗੂਆਂ ਦੀ ਬਣਾਈ ਰੇਲ!

ਕਿਸਾਨ ਜਥੇਬੰਦੀਆਂ ਨੇ ਇਸ ਤੋਂ ਪਹਿਲਾਂ 13 ਜਨਵਰੀ ਨੂੰ ਲੋਹੜੀ ਅਤੇ 14 ਜਨਵਰੀ ਨੂੰ ਮਕਰ ਸੰਕ੍ਰਾਂਤੀ ‘ਤੇ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਅੰਦੋਲਨ ਨੂੰ ਤੇਜ਼ ਕਰਨ ਦੀ ਰਣਨੀਤੀ ਬਣਾਈ ਹੈ। ਜੇਕਰ ਅਗਲੀ ਗੱਲ ਬਾਤ ਵੀ ਅਸਫਲ ਰਹਿੰਦੀ ਹੈ ਤਾਂ ਅੱਗੇ ਦੀ ਉਨ੍ਹਾਂ ਦੀ ਕੀ ਰਣਨੀਤੀ ਹੋਵੇਗੀ। ਇਸ ‘ਤੇ ਪੁੱਛੇ ਗਏ ਸਵਾਲ ‘ਤੇ ਹਨਨ ਮੁੱਲਾਂ ਨੇ ਕਿਹਾ, ਸਾਡਾ ਅੰਦੋਲਨ ਬਹੁਤ ਸ਼ਾਂਤਮਈ ਹੈ ਅਤੇ ਅੱਗੇ ਵੀ ਸ਼ਾਂਤਮਈ ਤਰੀਕੇ ਨਾਲ ਜਾਰੀ ਰਹੇਗਾ। ਦੇਸ਼ ਦੇ 719 ਜ਼ਿਲ੍ਹਿਆਂ ‘ਚ 20 ਜਨਵਰੀ ਤੱਕ ਕਿਸਾਨ ਜ਼ਿਲ੍ਹਾ ਹੈਡਕੁਆਟਰਾਂ ‘ਤੇ ਧਰਨਾ – ਪ੍ਰਦਰਸ਼ਨ ਕਰਨਗੇ ਅਤੇ 23 ਜਨਵਰੀ ਤੋਂ ਲੈ ਕੇ 25 ਜਨਵਰੀ ਤੱਕ ਗਰਵਨਰ ਹਾਊਸ ਦੇ ਸਾਹਮਣੇ ਧਰਨਾ – ਪ੍ਰਦਰਸ਼ਨ ਕੀਤਾ ਜਾਵੇਗਾ। ਫਿਰ 26 ਜਨਵਰੀ ਨੂੰ ਕਿਸਾਨ ਪਰੇਡ ਕੱਢਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button