Breaking NewsD5 specialNewsPoliticsPunjab

ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਵਪਾਰੀ ਵਰਗ ਨਾਲ ਬਦਲੇ ਦੀ ਨੀਤੀ ‘ਤੇ ਉਤਰੀ ਮੋਦੀ ਸਰਕਾਰ : ਭਗਵੰਤ ਮਾਨ

‘ਆਪ’ ਨੇ ਆੜਤੀਆਂ ਅਤੇ ਕਾਰੋਬਾਰੀਆਂ ‘ਤੇ ਆਮਦਨ ਕਰ ਵਿਭਾਗ ਦੇ ਛਾਪਿਆ ਦਾ ਲਿਆ ਸਖਤ ਨੋਟਿਸ

ਈਡੀ, ਸੀਬੀਆਈ ਤੇ ਆਮਦਨ ਕਰ ਟੀਮਾਂ ਨਾਲ ਕੈਪਟਨ ਤੇ ਬਾਦਲਾਂ ਨੂੰ ਡਰਾ ਸਕਦੀ ਹੈ ਮੋਦੀ ਸਰਕਾਰ, ਕਿਸਾਨ-ਕਾਰੋਬਾਰੀ ਨਹੀਂ ਡਰਨਗੇ

ਭਾਜਪਾ ਨੂੰ ਮਹਿੰਗੀ ਪਵੇਗੀ ਕਾਰੋਬਾਰੀਆਂ ਦੀ ਬਾਂਹ ਮਰੋੜ ਕੇ ਕਿਸਾਨ ਅੰਦੋਲਨ ਤੋਂ ਦੂਰ ਕਰਨ ਦੀ ਨੀਤੀ

ਮੋਦੀ ਸਰਕਾਰ ਇਸ ਵਹਿਮ ‘ਚ ਨਾ ਰਹੇ ਕਿ ਇਹ ਅੰਦੋਲਨ ਕੇਵਲ ਕਿਸਾਨਾਂ ਦਾ ਹੈ

ਚੰਡੀਗੜ੍ਹ  : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਆੜਤੀਆਂ ਅਤੇ ਵਾਪਰੀਆਂ-ਕਾਰੋਬਾਰੀਆਂ ‘ਤੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ ਨੂੰ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਕਾਰਵਾਈ ਦੱਸਿਆ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਸਖਤ ਨਿੰਦਿਆ ਕੀਤੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਇਕ ਬਿਆਨ ਰਾਹੀਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ ਖੁੱਲ੍ਹਕੇ ਸਮਰਥਨ ਕਰ ਰਹੇ ਪੰਜਾਬ ਦੇ ਕਰੀਬ ਦੋ ਦਰਜਨ ਆੜਤੀਆਂ ਅਤੇ ਕਾਰੋਬਾਰੀਆਂ ਉੱਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਕਿਸਾਨਾਂ ਦਾ ਸਾਥ ਦੇ ਰਹੇ ਹੋਰ ਸਾਰੇ ਵਰਗਾਂ ਨੂੰ ਡਰਾਉਣ ਦੀ ਕੋਸ਼ਿਸ਼ ਹੈ ਤਾਂ ਕਿ ਉਹ ਅੰਦੋਲਨ ਤੋਂ ਪਿੱਛੇ ਹਟ ਜਾਣ।

ਖੇਤੀ ਕਾਨੂੰਨਾਂ ‘ਤੇ ਰਾਜੇਵਾਲ ਦਾ ਵੱਡਾ ਬਿਆਨ,ਖੇਤੀ ਸੰਘਰਸ਼ ਹੋਰ ਹੋ ਸਕਦਾ ਹੈ ਤੇਜ਼ !

ਭਗਵੰਤ ਮਾਨ ਨੇ ਕਿਹਾ ਕਿ ਡਰਾਉਣਾ ਅਤੇ ਵੰਡਣਾ ਭਾਜਪਾ ਦੀ ਪੁਰਾਣੀ ਆਦਤ ਰਹੀ ਹੈ, ਪ੍ਰੰਤੂ ਹੁਣ ਇਸ ਅੰਦੋਲਨ ਨੂੰ ਫੇਲ੍ਹ ਕਰਨ ਲਈ ਅਜਿਹੀ ਕੋਈ ਵੀ ਚਾਲ ਸਫਲ ਨਹੀਂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਈਡੀ, ਸੀਬੀਆਈ ਅਤੇ ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਨਾਲ ਮੋਦੀ ਸਰਕਾਰ ਕੈਪਟਲ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਵਰਗੇ ਭ੍ਰਿਸ਼ਟਾਚਾਰੀ ਅਤੇ ਕਮਜ਼ੋਰ ਆਗੂਆਂ ਨੂੰ ਤਾਂ ਡਰਾਇਆ ਜਾ ਸਕਦਾ ਹੈ, ਪ੍ਰੰਤੂ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਅਤੇ ਵਪਾਰੀਆਂ ‘ਤੇ ਕੇਂਦਰ ਸਰਕਾਰ ਦਾ ਇਹ ਹੱਥਕੰਡਾ ਕੰਮ ਨਹੀਂ ਕਰੇਗਾ।

ਦਿੱਲੀ ਬਾਰਡਰ ‘ਤੇ ਪਹੁੰਚਣ ਸਾਰ ਬੱਬੂ ਮਾਨ ਸਿੱਧਾ ਚੜ੍ਹ ਗਿਆ ਸਟੇਜ ‘ਤੇ || Babbu Maan || Delhi Border

ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਹੀ ਮੋਦੀ ਸਰਕਾਰ ਖੇਤੀ ਅਤੇ ਕਿਸਾਨ ਦੀ ਅਹਿਮੀਅਤ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਪ੍ਰੰਤੂ ਵਪਾਰੀ-ਕਾਰੋਬਾਰੀ ਚੰਗੀ ਤਰ੍ਹਾਂ ਸਮਝਦੇ ਹਨ ਕਿ ਉਨ੍ਹਾਂ ਦੀ ਆਰਥਿਕਤਾ ਦਾ ਪਹੀਆ ਵੀ ਖੇਤੀ ਅਤੇ ਕਿਸਾਨੀ ਨਾਲ ਘੁੰਮਦਾ ਹੈ ਅਤੇ ਕਾਲੇ ਕਾਨੂੰਨਾਂ ਨੇ ਕਿਸਾਨ ਅਤੇ ਮਜ਼ਦੂਰਾਂ ਦੇ ਨਾਲ-ਨਾਲ ਦੁਕਾਨਦਾਰਾਂ, ਆੜਤੀਆਂ, ਵਪਾਰੀਆਂ-ਕਾਰੋਬਾਰੀਆਂ ਅਤੇ ਟਰਾਂਸਪੋਰਟਰਾਂ ਦਾ ਵੀ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ।

🔴LIVE | ਮੋਦੀ ਦੇ ਬਿਆਨ ਤੋਂ ਬਾਅਦ ਕਿਸਾਨਾਂ ਨੇ ਕੀਤੀ ਵੱਡੀ ਮੀਟਿੰਗ, ਦਿੱਤਾ ਝਟਕਾ

ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਇੱਧਰ-ਓਧਰ ਹੱਥ ਜੋੜਨ ਦੀ ਬਜਾਏ ਅੰਦੋਲਨਕਾਰੀ ਕਿਸਾਨਾਂ ਨਾਲ ਗੱਲ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਮੰਨਕੇ ਤਿੰਨੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਅਤੇ ਸਾਰੀਆਂ ਫਸਲਾਂ ਦੀ ਐਮਐਸਪੀ ਉੱਤੇ ਖਰੀਦ ਨੂੰ ਕਾਨੂੰਨੀ ਗਾਰੰਟੀ ਦੇਣ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਅੰਦੋਲਨਕਾਰੀ ਕਿਸਾਨਾਂ ਨਾਲ ਖੁਦ ਸਿੱਧੀ ਗੱਲ ਨਹੀਂ ਕਰਦੇ ਉਦੋਂ ਤੱਕ ਮਸਲਾ ਹੱਲ ਨਹੀਂ ਹੋ ਸਕਦਾ, ਕਿਉਂਕਿ ਨਰੇਂਦਰ ਤੋਮਰ ਅਤੇ ਪੀਯੂਸ ਗੋਇਲ ਵਰਗੇ ਕਠਪੁਤਲੀ ਮੰਤਰੀ ਗੱਲਬਾਤ ਦੇ ਨਾਮ ਉੱਤੇ ਸਿਰਫ ਸਮਾਂ ਬਰਬਾਦ ਕਰ ਰਹੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button