PunjabPunjabTop News

ਕਿਸਾਨ ਆਗੂਆਂ ਦੁਆਰਾ ਸੋਮਵਾਰ ਨੂੰ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ ਬੰਦ ਰੱਖਣ ਦਾ ਐਲਾਨ

ਪੰਜਾਬ ਬੰਦ ਨੂੰ ਲੈ ਕੇ ਅੱਜ ਖਨੌਰੀ ਬਾਰਡਰ ’ਤੇ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਹੋਈ। ਇਸ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਤੇ ਸਰਕਾਰਾਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਬਿਲਕੁੱਲ ਵੀ ਗੰਭੀਰ ਨਹੀਂ ਹਨ। ਉਨ੍ਹਾਂ ਐਲਾਨ ਕਰਦੇ ਹੋਏ ਕਿਹਾ ਕਿ ਸੋਮਵਾਰ ਨੂੰ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ ਬੰਦ ਰਖਾਂਗੇ ਤੇ ਇਸ ਲਈ ਸਾਨੂੰ ਸਾਰੀਆਂ ਮੁਲਾਜ਼ਮ ਯੂਨੀਅਨਾਂ ਤੇ ਹੋਰ ਜਥੇਬੰਦੀਆਂ ਵਲੋਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬੰਦ ਸੰਬੰਧੀ ਹਰ ਪਿੰਡ ਵਿਚ ਐਲਾਨ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button