ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 10 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ਤੇ ਬੈਠੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ਤੇ ਮਰਨ ਵਰਤ ਤੇ ਹਨ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਨੂੰ ਡੱਲੇਵਾਲ ਵਰਗੇ ਵਿਅਕਤੀ ਦੀ ਬਹੁਤ ਲੋੜ ਹੈ। ਪੰਜਾਬ ਸਰਕਾਰ ਨੂੰ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ।
ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਡੱਲੇਵਾਲ ਨੂੰ ਤੁਰੰਤ ਡਾਕਟਰੀ ਮਦਦ ਮੁੱਹਇਆ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਨੂੰ ਖਾਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਅਹਿਮ ਹੈ।
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ ਅਤੇ ਡੱਲੇਵਾਲ ‘ਤੇ ਕੋਈ ਤਾਕਤ ਨਹੀਂ ਵਰਤੀ ਜਾਣੀ ਚਾਹੀਦੀ। ਸੁਪਰੀਮ ਕੋਰਟ ਨੇ ਇਹ ਹੁਕਮ ਸ਼ੰਭੂ ਬਾਰਡ ਖੋਲ੍ਹਣ ਸਬੰਧੀ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਦਿੱਤੇ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਆਪਣੀ ਅੰਤ੍ਰਿਮ ਰਿਪੋਰਟ ਵੀ ਸੌਂਪੀ। ਮਾਮਲੇ ਦੀ ਅਗਲੀ ਸੁਣਵਾਈ 17 ਦਸੰਬਰ ਨੂੰ ਹੋਵੇਗੀ। ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ। ਉਸ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਪ੍ਰਾਈਵੇਟ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਹੈ ਕਿ ਉਸ ਦਾ ਭਾਰ 12 ਕਿਲੋ ਤੋਂ ਵੱਧ ਘਟ ਗਿਆ ਹੈ।ਖਨੌਰੀ ਸਰਹੱਦ ਤੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦਾ ਵੀ ਸਮਰਥਨ ਮਿਲਿਆ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਵੀ ਡੱਲੇਵਾਲ ਦੀ ਹਾਲਤ ‘ਤੇ ਚਿੰਤਾ ਪ੍ਰਗਟ ਕੀਤੀ ਸੀ ਅਤੇ ਸਰਕਾਰ ‘ਤੇ ਦੋਸ਼ ਲਗਾਇਆ ਸੀ। ਭਾਰਤੀ ਕਿਸਾਨ ਯੂਨੀਅਨ ਨੇ ਖਨੌਰੀ ਸਰਹੱਦ ‘ਤੇ ਚੱਲ ਰਹੇ ਅੰਦੋਲਨ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ।ਅੰਬਾਲਾ ਦੇ ਡੀਸੀ ਨੇ ਸੰਗਰੂਰ ਦੇ ਡੀਸੀ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਭਾਰ ਘੱਟ ਗਿਆ ਹੈ। ਇਸ ਦੇ ਮੱਦੇਨਜ਼ਰ ਡੱਲੇਵਾਲ ਨੂੰ ਢੁੱਕਵੀਂ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਅਤੇ ਲੋੜੀਂਦੀ ਕਾਰਵਾਈ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ, ਤਾਂ ਜੋ ਸ਼ੰਭੂ ਬਾਰਡਰ ‘ਤੇ ਚੱਲ ਰਹੀ ਆਵਾਜਾਈ ‘ਤੇ ਕੋਈ ਮਾੜਾ ਪ੍ਰਭਾਵ ਨਾ ਪਵੇ ਅਤੇ ਅੰਬਾਲਾ ‘ਚ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ।
ਡੱਲੇਵਾਲ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ। ਉਹਨਾਂ ਨੇ ਆਪਣੇ ਖੂਨ ਨਾਲ ਇਸ ‘ਤੇ ਦਸਤਖਤ ਕੀਤੇ ਹਨ। ਪੱਤਰ ਵਿੱਚ ਉਨ੍ਹਾਂ ਕੇਂਦਰ ਸਰਕਾਰ ਤੋਂ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮੇਰੀ ਤੁਹਾਨੂੰ ਪਹਿਲੀ ਅਤੇ ਆਖਰੀ ਚਿੱਠੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਇੱਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਅਗਲੇ ਇੱਕ ਹਫ਼ਤੇ ਤੱਕ ਮੋਰਚੇ ਵਿੱਚ ਖੜ੍ਹੇ ਹੋਣ ਦੀ ਅਪੀਲ ਕੀਤੀ ਸੀ।
14 ਦਸੰਬਰ ਨੂੰ ਕਿਸਾਨ ਤੀਜੀ ਵਾਰ ਦਿੱਲੀ ਵੱਲ ਮਾਰਚ ਕਰਨਗੇ। 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਸਾਰੇ ਰਾਜਾਂ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ। ਇਸ ਦਿਨ ਪ੍ਰਧਾਨ ਦੇ ਨਾਂ ਡੀਸੀ ਅਤੇ ਐਸਡੀਐਮ ਨੂੰ ਮੰਗ ਪੱਤਰ ਸੌਂਪੇ ਜਾਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.