ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਖਨੌਰੀ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਕਿਸਾਨ ਥੋੜੀ ਦੇਰ ’ਚ ਹੀ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਿਸਾਨਾਂ ਦੀਆਂ ਮੰਗਾਂ ਲਈ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਖਨੌਰੀ ਸਰਹੱਦ ਤੋਂ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ।ਕਿਸਾਨ ਆਗੂ ਡੱਲੇਵਾਲ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਮੰਗਲਵਾਰ ਤੋਂ ਮਰਨ ਵਰਤ ਸ਼ੁਰੂ ਕਰਨਗੇ। ਡੱਲੇਵਾਲ ਨੇ ਕਿਹਾ ਸੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.