PunjabTop News

ਕਿਸਾਨ ਆਗੂ ਡੱਲੇਵਾਲ ਨੇ ਮੁੱਖ ਮੰਤਰੀ ਮਾਨ ਦੀ ਡਿਬੇਟ ਦੀ ਚੁਣੌਤੀ ਕੀਤੀ ਮੰਨਜ਼ੂਰ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਡਿਬੇਟ ਵਾਲੀ ਚੁਣੌਤੀ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਚੁਣੌਤੀ ਨੂੰ ਸਵੀਕਾਰ ਕਰਦੇ ਹਨ ਪਰ ਇਹ ਡਿਬੇਟ ਸਰਕਾਰ ਮੀਡੀਆ ਦੇ ਸਾਹਮਣੇ ਹੋਣੀ ਚਾਹੀਦੀ ਹੈ।ਅੱਜ ਜਗਜੀਤ ਸਿੰਘ ਡੱਲੇਵਾਲ ਬਠਿੰਡਾ ਵਿੱਚ ਪ੍ਰਦਰਸ਼ਨ ਕਰਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਭੜਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਵਿਰੋਧ ਕੇਂਦਰ ਦੇ ਖਿਲਾਫ ਸੀ। ਪਰ ਕੇਂਦਰ ਦੇ ਖਿਲਾਫ ਪ੍ਰਦਰਸ਼ਨ ਦੌਰਾਨ, ਪੰਜਾਬ ਸਰਕਾਰ ਨੇ ਪਹਿਲਾਂ ਉਨ੍ਹਾਂ ਨੂੰ ਮੀਟਿੰਗ ਲਈ ਸੱਦਿਆ ਅਤੇ ਫਿਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇੰਨਾ ਹੀ ਨਹੀਂ, ਹੁਣ ਉਹ ਆਪਣੇ ਆਪ ਨੂੰ ਪੰਜਾਬ ਦੇ ਪਾਣੀ ਦੇ ਰੱਖਵਾਲਾ ਦੱਸ ਰਹੇ ਹਨ। ਕਿਸਾਨ ਪੁੱਛਣਾ ਚਾਹੁੰਦੇ ਹਨ ਕਿ ਜਦੋਂ ਹਰਿਆਣਾ ਨੂੰ 4 ਹਜ਼ਾਰ ਕਿਊਸਿਕ ਪਾਣੀ ਦਿੱਤਾ ਗਿਆ ਸੀ, ਤਾਂ ਕੀ ਇਹ ਕਿਸਾਨਾਂ ਨੂੰ ਪੁੱਛ ਕੇ ਦਿੱਤਾ ਗਿਆ ਸੀ।

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨਾਲ ਜੁੜੇ ਕਿਸਾਨ ਬਠਿੰਡਾ ਜ਼ਿਲ੍ਹੇ ਦੇ ਘਸੋਖਾਨਾ ਪਿੰਡ ਵਿੱਚ ਸੂਬਾ ਸਰਕਾਰ ਵੱਲੋਂ ਵਿਛਾਈ ਜਾ ਰਹੀ ਸੀਵਰੇਜ ਪਾਈਪਲਾਈਨ ਦਾ ਲਗਾਤਾਰ ਵਿਰੋਧ ਕਰ ਰਹੇ ਸਨ। ਕਿਸਾਨਾਂ ਨੇ ਕਿਹਾ ਕਿ ਇਹ ਪਾਈਪਲਾਈਨ ਇੱਕ ਰਿਹਾਇਸ਼ੀ ਖੇਤਰ ਵਿੱਚੋਂ ਲੰਘ ਰਹੀ ਹੈ, ਜਿਸ ਕਾਰਨ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਲੀਕੇਜ ਹੋਣ ਕਰਕੇ ਪਿੰਡ ਵਾਸੀਆਂ ਨੂੰ ਗੰਭੀਰ ਸਮੱਸਿਆਵਾਂ ਹੋ ਸਕਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button