Press ReleasePunjabTop News

ਕਿਸਾਨ ਆਧੁਨਿਕ ਨਵੀਨਤਮ ਵਿਗਿਆਨਕ ਖੇਤੀ ਅਪਣਾ ਕੇ ਵਧੀਆ ਮੁਨਾਫਾ ਕਮਾ ਸਕਦੇ ਹਨ : ਕੈਬਨਿਟ ਮੰਤਰੀ

ਝੋਨੇ ਥੱਲੋਂ ਰਕਬਾ ਘਟਾ ਕੇ ਫਸਲੀ ਵਿਭੰਨਤਾ ਅਪਣਾ ਕੇ ਧਰਤੀ ਨੂੰ ਬੰਜਰ ਹੋਣ ਤੋਂ ਬਚਾਇਆ ਜਾ ਸਕਦਾ

-ਬਰਨਾਲਾ ਜਿਲ੍ਹੇ ਵਿੱਚ ਲਗਾਇਆ ਗਿਆ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਬਰਨਾਲਾ, 5 ਅਪ੍ਰੈਲ
ਅੱਜ ਸਾਉਣੀ 2023 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਡਾ. ਜਗਦੀਸ਼ ਸਿੰਘ, ਮੁੱਖ ਖੇਤੀਬਾੜੀ ਅਫਸਰ, ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਖੇਤੀਬਾੜੀ ਵਿਭਾਗ ਵੱਲੋਂ ਅਨਾਜ ਮੰਡੀ, ਬਰਨਾਲਾ ਵਿਖੇ ਲਗਾਇਆ ਗਿਆ। ਇਸ ਵਿੱਚ ਜ਼ਿਲ੍ਹੇ ਵਿੱਚੋਂ ਲੱਗਭੱਗ 1000 ਕਿਸਾਨਾਂ ਨੇ ਭਾਗ ਲਿਆ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਕੀਤਾ ਗਿਆ।
ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਨਤਮ ਅਤੇ ਵਿਗਿਆਨਕ ਤਕਨੀਕਾਂ ਅਪਣਾ ਕੇ ਵੱਧ ਮੁਨਾਫਾ ਲੈਣ ਦੀ ਅਪੀਲ ਕੀਤੀ। ਉਨਾਂ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਉਸ ਦੀ ਸੁਚੱਜੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੈ਼ਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ  ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ  ਸਿਫਾਰਿਸ਼ਾਂ ਅਨੁਸਾਰ ਖੇਤੀ ਕੀਤੀ ਜਾਵੇ ਤਾਂ ਜ਼ੋ ਖੇਤੀ ਖਰਚੇ ਘਟਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।
         ਇਸ ਕੈਂਪ ਵਿੱਚ ਮੁੱਖ ਮਹਿਮਾਨ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਕੈਬਨਿਟ ਮੰਤਰੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਦੱਸਿਆ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਮੁੱਖ ਅਧਾਰ ਹੈ। ਪੰਜਾਬ ਵਿੱਚ ਕੇਵਲ ਦੇਸ਼ ਦੇ ਰਕਬੇ ਦਾ 1.5 ਪ੍ਰਤੀਸ਼ਤ ਭੂਗੋਲਿਕ ਰਕਬਾ ਹੋਣ ਦੇ ਬਾਵਜੂਦ ਵੀ ਪੰਜਾਬ ਦੇਸ਼ ਦੀ 20% ਕਣਕ,11% ਚਾਵਲ ਅਤੇ 12% ਕਪਾਹ ਪੈਦਾ ਕਰ ਰਿਹਾ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਉਂਦੀ ਸਾਉਣੀ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ਼ ਮੁਹਇਆ ਕਰਵਾਉਣ ਲਈ ਸਾਰੇ ਯੋਗ ਪ੍ਰਬੰਧ ਕਰ ਲਏ ਗਏ ਹਨ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਇਸ ਸਾਉਣੀ ਦੌਰਾਨ ਵਰਤੀਆਂ ਜਾਣ ਵਾਲੀਆਂ ਖਾਦਾਂ ਦਾ ਪੂਰਾ ਭੰਡਾਰ ਪੰਜਾਬ ਸਰਕਾਰ ਵੱਲੋਂ ਉਪਲਬੱਧ ਕਰਵਾ ਦਿੱਤਾ ਗਿਆ ਹੈ ਅਤੇ ਚਾਲੂ ਸਮੇਂ ਦੋਰਾਨ ਖਾਦ ਦੀ ਕੋਈ ਵੀ ਕਮੀ ਨਹੀਂ ਆਵੇਗੀ। ਉਹਨਾਂ ਨੇ ਕੈਂਪ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨ ਹੇਠਲੇ ਪਾਣੀ ਦੀ ਸੁੱਚਜ਼ੀ ਵਰਤੋ਼ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜ਼ੀਹ ਦੇਣ।
ਕੇਨ ਕਮਿਸ਼ਨਰ  ਪੰਜਾਬ  ਡਾ  ਰਾਜੇਸ਼ ਕੁਮਾਰ ਰਹੇਜਾ ਨੇ ਪਾਣੀ ਦੀ ਖਪਤ ਘਟਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਨਰਮੇ ਦੀ ਬਿਜਾਈ ਤੋਂ ਪਹਿਲਾਂ ਖੇਤਾਂ ਤੇ ਪਿੰਡਾਂ ਵਿੱਚ ਪਏ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖਣ ਤੇ ਰਹਿੰਦ ਖੂਹਦ ਨੂੰ ਨਸ਼ਟ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਇਆ ਜਾ ਸਕੇ । ਉਨਾ ਇਹ ਵੀ ਅਪੀਲ ਕੀਤੀ ਕਿ ਖੇਤਾਂ, ਰਾਹਗੀਰਾਂ, ਟੋਭਿਆਂ ਤੇ ਹੋਰ ਥਾਵਾਂ ਤੇ ਉੱਗੇ ਨਦੀਨਾਂ ਨੂੰ ਵੀ ਨਸ਼ਟ ਕੀਤਾ ਜਾਵੇ ਤਾਂ ਜੋ ਚਿੱਟੀ ਮੱਖੀ ਦੇ ਸੰਭਾਵਿਤ ਹਮਲੇ ਤੋਂ ਬਚਿਆ ਜਾ ਸਕੇ।
ਮੁੱਖ ਖੇਤੀਬਾੜੀ ਅਫਸਰ ਡਾ ਜਗਦੀਸ਼ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਤੇ ਨਵੀਨਤਮ ਖੇਤੀ ਨੂੰ ਪ੍ਰਫੁਲਿਤ ਕਰਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਤੇ ਸਬਸਿਡੀ ਦਿੱਤੀ ਗਈ ਹੈ।ਕਿਸਾਨ ਵੱਧ ਤੋਂ ਵੱਧ ਖੇਤੀ ਮਸ਼ੀਨਰੀ ਦੀ ਵਰਤੋ ਕਰਨ ਤੇ ਆਪਣੀ ਖੇਤੀ ਵਿੱਚ ਆਧੁਨਿਕ ਤੇ ਵਿਗਿਆਨਕ ਤਰੀਕੇ ਅਪਨਾਉਣ ਤੇ ਆਪਣੀ ਖੇਤੀ ਵਿੱਚ ਨਵੀਨੀਕਰਨ ਲਿਆਉਣ, ਉਨ੍ਹਾਂ ਕਿਹਾ ਕਿ ਵਾਤਾਵਰਣ ਵਿੱਚ ਤਬਦੀਲੀ ਦੇ ਨਾਲ ਸਾਨੂੰ ਆਪਣੀ ਖੇਤੀ ਵਿੱਚ ਤਬਦੀਲੀ ਲਿਆਉਣੀ ਪਵੇਗੀ ਤਾਂ ਜ਼ੋ ਸਮੇਂ ਦੇ ਹਾਣੀ ਬਣੀਏ ਤੇ ਸਾਡੀਆਂ ਫਸਲਾਂ ਦਾ ਕੋਈ ਨੁਕਸਾਨ ਨਾ ਹੋਵੇ।
 ਇਸ ਕੈਂਪ ਵਿੱਚ ਖਾਦਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ  ਡਾ ਨਵਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਸਾਂਇਸਦਾਨਾਂ ਦੀ ਟੀਮ ਖੇਤੀਬਾੜੀ ਯੂਨੀਵਰਸੀਟੀ ਲੁਧਿਆਣਾ ਤੋਂ ਵਿਸ਼ੇਸ਼ ਤੌਰ ਤੇ ਆਈ ਹੋਈ ਸੀ, ਜਿਸ ਵਿੱਚ ਡਾ ਅਮਨਦੀਪ ਕੌਰ  ਵੱਲੋਂ ਸਾਉਣੀ ਦੀਆਂ ਫਸਲਾਂ ਦੀਆਂ ਉਨਤ ਕਿਸਮਾਂ ਸਬੰਧੀ, ਡਾ: ਸੁਰਿੰਦਰ ਸਿੰਘ ਕੇ ਵੀ ਕੇ ਵੱਲੋਂ ਸਾਉਣੀ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਸਬੰਧੀ, ਡਾ: ਪ੍ਰਿਤਪਾਲ ਸਿੰਘ ਕੇ ਵੀ ਕੇ ਬਠਿੰਡਾ ਵੱਲੋਂ ਮਿੱਟੀ ਪਰਖ ਅਤੇ ਖਾਦਾਂ ਦੀ ਯੋਗ ਵਰਤੋਂ ਸਬੰਧੀ, ਡਾ: ਗੁਰਵੀਰ ਕੋਰ ਕੇ ਵੀ ਕੇ ਸੰਗਰੂਰ ਵੱਲੋਂ ਸਾਉਣੀ ਦੀਆਂ ਫਸਲਾਂ ਵਿੱਚ ਕੀੜੇ—ਮਕੌੜਿਆਂ ਦੀ ਸਰਬਪੱਖੀ ਰੋਕਥਾਮ ਸਬੰਧੀ ਅਤੇਸਾਉਣੀ ਦੀਆਂ ਫਸਲਾਂ ਵਿੱਚ ਬਿਮਾਰੀਆਂ ਦੀ ਸਰਬਪੱਖੀ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਤਕਨੀਕੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਅਤੇ ਕਿਸਾਨਾਂ ਵੱਲੋਂ ਪੇਸ਼ ਕੀਤੇ ਗਏ ਸਵਾਲਾਂ ਦਾ ਬਾਖੁਬੀ ਤਰੀਕੇ ਨਾਲ ਢੁਕਵਾਂ ਹੱਲ ਦੱਸਿਆ ਗਿਆ। ਭੁਪਿੰਦਰ ਸਿੰਘ ਭੂਮੀ ਸੰਭਾਲ ਸੰਬੰਧੀ ਜਾਣਾਕਰੀ ਦਿੱਤੀ। ਡਾ ਜਤਿੰਦਰ ਸਿੰਘ ਪਸ਼ੂ ਪਾਲਣ ਵਿਭਾਗ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਡਾ ਅਵਤਾਰ ਸਿੰਘ ਖੇਤੀ ਖੋਜ਼ ਕੇਂਦਰ ਨੇ ਕਿਸਾਨਾਂ ਨੂੰ ਫਸਲੀ ਵਿਭੰਨਤਾ ਅਪਨਾਉਣ ਬਾਰੇ ਅਪੀਲ ਕੀਤੀ।
ਡਾ: ਸੁਖਪਾਲ ਸਿੰਘ, ਖੇਤੀਬਾੜੀ ਅਫਸਰ , ਬਰਨਾਲਾ ਨੇ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਅਤੇ ਕਿਹਾ  ਕਿ  ਖਾਦਾਂ ਅਤੇ ਦਵਾਈਆਂ ਦੀ ਬਿਨਾਂ ਸਿਫਾਰਸ ਵਰਤੋਂ ਕਰਨ ਨਾਲ ਮਿੱਟੀ ਵਿੱਚ ਇਸ ਦਾ ਅੰਸ ਰਹਿਣ ਕਰਕੇ ਮੋਜੂਦਾ ਸਮੇਂ ਦੋਰਾਨ ਪੰਜਾਬ ਦੇ ਲੋਕਾਂ ਨੂੰ ਖਤਰਨਾਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਵੱਧ ਤੋਂ ਵੱਧ ਰਕਬਾ ਜੈਵਿਕ ਜਾਂ ਆਰਗੈਨਿਕ ਖੇਤੀ ਅਧੀਨ ਲਿਆ ਕੇ ਕੁਦਰਤੀ ਸਰੋਤਾਂ ਅਤੇ ਮਾਨਵਤਾ ਦੀ ਸੇਵਾ ਕੀਤੀ ਜਾਵੇ। ਇਸ ਲਈ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੈਵਿਕ ਖੇਤੀ ਵੱਲ ਆਪਣਾ ਰੁਝਾਨ ਵਧਾਇਆ ਜਾਵੇ।
ਡਾ ਗੁਰਚਰਨ ਸਿੰਘ ਖੇਤੀਬਾੜੀ ਅਫਸਰ ਸਹਿਣਾ ਕਿਸਾਨਾਂ ਨੂੰ ਆਪਣੇ ਖੇਤ ਦੇ ਆਲੇ ਦੁਆਲੇ ਰੱੁਖ ਲਗਾਉਣ ਦੀ ਅਪੀਲ ਵੀ ਕੀਤੀ, ਜਿਸ ਨਾਲ ਵਾਤਾਵਰਣ ਵੀ ਸਾਫ ਸੁਥਰਾ ਬਣਿਆ ਰਹੇਗਾ ਅਤੇ ਇਹ ਕਿਸਾਨਾਂ ਦੀ ਆਮਦਨ ਦਾ ਸਾਧਨ ਵੀ ਹਨ। ਉਨ੍ਹਾ ਕਿਹਾ ਕਿ ਝੋਨੇ ਅਤੇ ਹੋਰ ਫਸਲਾਂ ਦੀਆਂ ਯੂਨੀਵਰਸਿਟੀ ਤੋਂ ਸਿਫਾਰਸ ਕਿਸਮਾਂ ਦੀ ਬਿਜਾਈ ਕੀਤੀ ਜਾਵੇ।
ਡਾ ਜਸਵਿੰਦਰ ਸਿੰਘ,ਖੇਤੀਬਾੜੀ  ਵਿਕਾਸ ਅਫਸਰ, ਬਰਨਾਲਾ ਨੇ ਆਏ ਹੋਏ ਮਹਿਮਾਨਾਂ, ਕਿਸਾਨਾਂ, ਸਾਇਸਦਾਨਾ ਪ੍ਰਿੰਟ ਅਤੇ ਇਲੈਕਟ੍ਹੋਨਿਕ ਮੀਡੀਆ ਦਾ ਧੰਨਵਾਦ ਕੀਤਾ।ਕੈਂਪ ਦਾ ਸਮੁੱਚਾ ਪ੍ਰਬੰਧ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਸਟਾਫ ਨੇ ਬਖੂਬੀ ਨਿਭਾਇਆ।
ਇਸ ਸਮੇਂ ਵੱਖ ਵੱਖ ਵਿਭਾਗਾਂ , ਅਗਾਂਹਵਧੂ ਕਿਸਾਨਾਂ ਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਸਟਾਲਾਂ ਲਗਾਈਆਂ ਗਈਆਂ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button