ਕਿਸਾਨ ਕਾਨੂੰਨਾਂ ਦਾ ਵਿਰੋਧ ਕਰਨ ਲਈ ਟਰੈਕਟਰਾਂ ਨਾਲ ਬੈਂਗਲੁਰੂ ਦਾ ਕਰੋ ਘਿਰਾਓ: ਰਾਕੇਸ਼ ਟਿਕੈਤ

ਸ਼ਿਵਮੋਗਾ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਰਨਾਟਕ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ’ਚ ਉਹ ਟਰੈਕਟਰਾਂ ਨਾਲ ਬੈਂਗਲੁਰੂ ਦਾ ਘਿਰਾਓ ਕਰਨ ਅਤੇ ਬੈਂਗਲੁਰੂ ਨੂੰ ਦਿੱਲੀ ਦੀ ਤਰ੍ਹਾਂ ਅੰਦੋਲਨ ਦਾ ਕੇਂਦਰ ਬਿੰਦੂ ਬਣਾਉਣ। ਉਨ੍ਹਾਂ ਨੇ ਸ਼ਨੀਵਾਰ ਨੂੰ ਇੱਥੇ ਕਿਸਾਨਾਂ ਦੀ ਇਕ ਮਹਾਪੰਚਾਇਤ ’ਚ ਕਿਹਾ,”ਤੁਸੀਂ ਬੈਂਗਲੁਰੂ ਨੂੰ ਦਿੱਲੀ ਬਣਾਉਣਾ ਹੈ। ਤੁਸੀਂ ਹਰ ਦਿਸ਼ਾ ਤੋਂ ਮਹਾਨਗਰ ਨੂੰ ਘੇਰ ਲੈਣਾ ਹੈ।” ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਤਰ੍ਹਾਂ ਸਿਰਫ਼ ਟਰੈਕਟਰ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿੱਥੇ 25 ਹਜ਼ਾਰ ਤੋਂ ਜ਼ਿਆਦਾ ਟਰੈਕਟਰਾਂ ਨੇ ਮਹਾਨਗਰ ਦੇ ਪ੍ਰਵੇਸ਼ ਦੁਆਰ ਨੂੰ ਜਾਮ ਕਰ ਰੱਖਿਆ ਹੈ।
SHO ਦਾ ਗੁੱਟ ਵੱਢਣ ਦੇ ਮਾਮਲੇ ‘ਚ DIG ਹਰਦਿਆਲ ਸਿੰਘ ਮਾਨ ਦਾ ਵੱਡਾ ਬਿਆਨ!
ਦਿੱਲੀ ਦੇ ਬਾਰਡਰ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਚ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਹਜ਼ਾਰਾਂ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਆਪਣੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਮੰਗ ਨੂੰ ਲੈ ਕੇ ਤਿੰਨ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਡੇਰਾ ਲਾਇਆ ਹੋਇਆ ਹੈ। ਟਿਕੈਤ ਨੇ ਦਾਅਵਾ ਕੀਤਾ ਕਿ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਬਾਰਡਰਾਂ ’ਤੇ ਅੰਦੋਲਨ ਕਰ ਕੇ ਦਿੱਲੀ ਨੂੰ ਘੇਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਕਾਨੂੰਨਾਂ ਨੂੰ ਵਾਪਸ ਲਏ ਜਾਣ ਤੱਕ ਅੰਦੋਲਨ ਜਾਰੀ ਰਹੇਗਾ। ਟਿਕੈਤ ਨੇ ਕਿਹਾ,”ਜਦੋਂ ਤੱਕ ਤਿੰਨੇ ਕਾਨੂੰਨ ਵਾਪਸ ਨਹੀਂ ਲਈ ਜਾਂਦੇ ਹਨ, ਜਦੋਂ ਤੱਕ ਐੱਮ. ਐੱਸ. ਪੀ. ਨਾਲ ਸਬੰਧਤ ਕਾਨੂੰਨ ਨਹੀਂ ਬਣਦਾ ਹੈ, ਤੁਹਾਨੂੰ ਕਰਨਾਟਕ ’ਚ ਵੀ ਅੰਦੋਲਨ ਜਾਰੀ ਰੱਖਣ ਦੀ ਜ਼ਰੂਰਤ ਹੈ।’’
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.