Breaking NewsD5 specialNewsPunjabTop News

ਕਿਸਾਨ ਖ਼ੁਦਕੁਸ਼ੀਆਂ ਮਾਮਲੇ ‘ਤੇ ਸੁਖਪਾਲ ਖਹਿਰਾ ਨੇ ਘੇਰਿਆ CM ਮਾਨ

ਚੰਡੀਗੜ੍ਹ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਦੇ ਮਾਮਲੇ ‘ਤੇ ਸੂਬੇ ਦੀ ਆਮ ਆਦਮੀ ਪਾਰਟੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਸਬੰਧੀ ਸੁਖਪਾਲ ਖਹਿਰਾ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ ‘ਚ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਭਗਵੰਤ ਮਾਨ ਜੀ, ਹੋਰ ਕਿੰਨੇ ਕਿਸਾਨ ਖ਼ੁਦਕੁਸ਼ੀਆਂ ਕਰਨਗੇ।

ਮੂਸੇਵਾਲਾ ਕਤਲ ਕਾਂਡ, ਨਵੀਂ ਵੀਡੀਓ ਨੇ ਕੀਤਾ ਪਰਦਾਫ਼ਾਸ਼ ! D5 Channel Punjabi

ਉਨ੍ਹਾਂ ਨੇ ਕਿਹਾ ਕਿ ਤੁਹਾਡੀ ਸਰਕਾਰ ਨੂੰ ਇਨ੍ਹਾਂ ਖ਼ੁਦਕੁਸ਼ੀਆਂ ਨੂੰ ਰੋਕਣ ਲਈ ਕੋਈ ਨੀਤੀ ਬਣਾਉਣੀ ਪਵੇਗੀ। ਸੁਖਪਾਲ ਖਹਿਰਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੇ ਰਿਕਾਰਡ ਮੁਤਾਬਕ 1-4-2022 ਤੱਕ ਕਰੀਬ 55 ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕੀਤੀ ਜਾ ਚੁੱਕੀ ਹੈ।

ਮੂਸੇਵਾਲਾ ਨੂੰ ਗੋਲੀਆਂ ਮਾਰਨ ਤੋਂ ਪਹਿਲਾਂ ਦੀ ਵੀਡੀਓ, ਸਭ ਕੁਝ ਹੋ ਰਿਹਾ ਕਲੀਅਰ | D5 Channel Punjabi

ਉਨ੍ਹਾਂ ਨੇ ਭਗਵੰਤ ਮਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਗੁਰੂ ਅਰਵਿੰਦ ਕੇਜਰੀਵਾਲ ਜੀ ਨੇ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਕੋਈ ਵੀ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ। ਇਸ ਲਈ ਤੁਹਾਡੀ ਸਰਕਾਰ ਨੂੰ ਕਿਸਾਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button