ਕਿਸਾਨ ਨੀਤੀ ਸਮੇਤ 8 ਮੁੱਦਿਆਂ ‘ਤੇ ਚੰਡੀਗੜ੍ਹ ਦੇ ਸੈਕਟਰ-34 ‘ਚ ਠੋਸ ਮੋਰਚਾ ਬਣਾ ਕੇ ਸੰਘਰਸ਼ ‘ਤੇ ਚੱਲ ਰਹੇ ਕਿਸਾਨਾਂ ਦੀ ਅੱਜ (ਵੀਰਵਾਰ) ਨੂੰ ਸੀਐੱਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਮੋਜੂਦ ਰਹੇਗੀ।ਏਡੀਜੀਪੀ ਜਸਕਿਰਨ ਸਿੰਘ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਤੋਂ ਬਾਅਦ ਇਸ ਬੈਠਕ ਬਾਰੇ ਪੁਸ਼ਟੀ ਕੀਤੀ ਹੈ। ਇਸ ਤਜਵੀਜ਼ਤ ਮੀਟਿੰਗ ਵਿੱਚ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ 10 ਆਗੂ ਸ਼ਾਮਲ ਹੋਣਗੇ। ਕਿਸਾਨ-ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਦੇ ਨਿਪਟਾਰੇ ਤੱਕ ਇਹ ਮੋਰਚਾ ਜਾਰੀ ਰਹੇਗਾ। ਇਸ ਤੋਂ ਪਹਿਲਾਂ ‘ਖੇਤੀ ਨੀਤੀ ਮੋਰਚਾ’ ਦੇ ਚੌਥੇ ਦਿਨ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਨੌਜਵਾਨ, ਔਰਤਾਂ ਅਤੇ ਬਜ਼ੁਰਗਾਂ ਨੇ ਧਰਨੇ ਵਾਲੀ ਥਾਂ ਸ਼ਮੂਲੀਅਤ ਕੀਤੀ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.