ਕਿਸਾਨ ਦਿਵਸ ‘ਤੇ 1 ਦਿਨ ਦੀ ਭੁੱਖ ਹੜਤਾਲ ਕਰਨਗੇ ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ : ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ‘ਤੇ ਅੰਦੋਲਨ ਜਾਰੀ ਹੈ। ਉਥੇ ਹੀ 23 ਦਸੰਬਰ ਦਾ ਦਿਨ ਕਿਸਾਨਾਂ ਵੱਲੋਂ ਕਿਸਾਨ ਦਿਵਸ ਦੇ ਰੂਪ ‘ਚ ਮਨਾਇਆ ਜਾਵੇਗਾ। ਇਸ ਮੌਕੇ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 1 ਦਿਨ ਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਵਿਜੈ ਇੰਦਰ ਸਿੰਗਲਾ ਨੇ ਆਪਣੇ ਟਵਿਟਰ ਹੈਂਡਲ ‘ਤੇ ਪੋਸਟ ਕਰਦੇ ਹੋਏ ਲਿਖਿਆ ਕਿ ਕਿਸਾਨ ਦਿਵਸ ਦੇ ਮੌਕੇ ‘ਤੇ ਮੈਂ ਇੱਕ ਦਿਨ ਦੀ ਭੁੱਖ ਹੜਤਾਲ ‘ਤੇ ਬੈਠਾਂਗਾ। ਉਨ੍ਹਾਂ ਨੇ ਅੱਗੇ ਲਿਖਿਆ ਕਿ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨ ਠੀਕ ਨਹੀਂ ਹਨ।
BIG BREAKING ਯੂਥ ਕਾਂਗਰਸ ਦਾ ਪਿਆ ਪੁਲਿਸ ਨਾਲ ਪੇਚਾ,ਬੱਸਾਂ-ਬੱਸਾਂ ਭਰ ਚੁੱਕੇ ਕਾਂਗਰਸੀ !
ਇਹ ਕਿਸਾਨਾਂ ਦੇ ਹੱਕ ‘ਚ ਨਹੀਂ ਹਨ ਅਤੇ ਮੇਰੀ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਉਹ ਸਰਕਾਰ ਦੇ ਖਿਲਾਫ ਇੱਕਜੁਟ ਹੋ ਕੇ ਖੜੇ ਹੋਣ ਤਾਂ ਕਿ ਸਾਡੇ ਕਿਸਾਨਾਂ ਨੂੰ ਇਨਸਾਫ ਮਿਲ ਸਕੇ। ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਫਿਰ ਤੋਂ ਗੱਲਬਾਤ ਦਾ ਸੱਦਾ ਭੇਜਿਆ ਗਿਆ ਹੈ ਪਰ ਕਿਸਾਨਾਂ ਨੇ ਅਜੇ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਹੈ ਅਤੇ ਕਿਸਾਨ ਅੱਜ ਮੀਟਿੰਗ ਕਰ ਰਹੇ ਹਨ, ਜਿਸ ਤੋਂ ਬਾਅਦ ਸਾਫ਼ ਹੋਵੇਗਾ ਕਿ ਕਿਸਾਨ ਸਰਕਾਰ ਦੇ ਨਾਲ ਗੱਲਬਾਤ ਕਰਨਗੇ ਜਾਂ ਨਹੀਂ। ਉਥੇ ਹੀ ਕਿਸਾਨਾਂ ਦਾ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਟੈਂਡ ਸਾਫ਼ ਹੈ ਕਿ ਉਹ ਕਾਨੂੰਨਾਂ ਵਿੱਚ ਕੋਈ ਸੋਧ ਨਹੀਂ ਚਾਹੁੰਦੇ ਸਗੋਂ ਕਿਸਾਨਾਂ ਦੀ ਮੰਗ ਹੈ ਕਿ ਕਨੂੰਨ ਰੱਦ ਕੀਤੇ ਜਾਣ।
On the occasion of #KisaanDiwas, I shall be sitting on a hunger strike in protest against @BJP4India Govt’s unfair farm laws, in complete solidarity with our farmers & arthiyas’ demands!
My humble appeal to all to stand in unity against a tyrannical govt & its unjust policies! pic.twitter.com/jCsctV1fnT
— Vijay Inder Singla (@VijayIndrSingla) December 22, 2020
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.