PunjabTop News

ਕਿਸਾਨ-ਮਜ਼ਦੂਰ ਜਥੇਬੰਦੀਆਂ 30 ਸਤੰਬਰ ਤੱਕ ਕਰਨਗੀਆਂ ਰੇਲ ਰੋਕੋ ਅੰਦੋਲਨ

ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਜਿਨ੍ਹਾਂ ਲੋਕਾਂ ਨੇ ਪਹਿਲਾਂ ਹੀ ਟ੍ਰੇਨ ਦੀ ਬੁਕਿੰਗ ਕਰਵਾ ਲਈ ਹੈ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਾਂ ਜੋ ਲੋਕ ਰੇਲ ਦੇ ਰੋਜ਼ਾਨਾ ਮੁਸਾਫ਼ਰ ਹਨ, ਉਨ੍ਹਾਂ ਨੂੰ ਅੱਜ ਆਪਣੇ ਸਫ਼ਰ ਲਈ ਬੱਸਾਂ ਦਾ ਸਹਾਰਾ ਲੈਣਾ ਪਵੇਗਾ।ਇਸ ਅੰਦੋਲਨ ਕਾਰਨ ਰੇਲਵੇ ਨੇ ਪਹਿਲਾਂ ਹੀ ਕਈ ਟਰੇਨਾਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਟਰੇਨਾਂ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ।

ਕਿਸਾਨਾਂ ਦੀ ਮੰਗ ਹੈ ਕਿ ਖੇਤ ਮਜ਼ਦੂਰਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਇੱਕ-ਇੱਕ ਨੌਕਰੀ ਦਿੱਤੀ ਜਾਵੇ। ਹੜ੍ਹਾਂ ਅਤੇ ਬਾਰਸ਼ਾਂ ਵਿੱਚ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕੇਂਦਰ ਸਰਕਾਰ ਤੁਰੰਤ ਐਮਐਸਪੀ ਬਾਰੇ ਕਾਨੂੰਨ ਬਣਾਵੇ ਅਤੇ ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਯਕੀਨੀ ਬਣਾਵੇ, 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ।ਕਿਸਾਨਾਂ ਦਾ ਕਹਿਣਾ ਹੈ ਕਿ ਬਹੁਤ ਵੱਡੀ ਹੜ੍ਹਾਂ ਅਤੇ ਮੀਂਹ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ। ਕਈ ਕਿਸਾਨਾਂ ਦੀ ਨਾ ਤਾਂ ਗਿਰਦਾਵਰੀ ਹੋਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਮੁਆਵਜ਼ਾ ਮਿਲਿਆ ਹੈ। ਜਿਨ੍ਹਾਂ ਨੂੰ ਮਿਲਿਆ ਹੈ ਉਹ ਬਹੁਤ ਘੱਟ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਵੀ ਦੇਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button