Breaking NewsD5 specialNewsPoliticsPunjab

ਕਿਸਾਨ ਮਾਰਚ ‘ਚ ਸੁਖਬੀਰ ਬਾਦਲ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਭਾਰੀ ਕਾਫ਼ਲੇ ਨਾਲ ਹੋਏ ਰਵਾਨਾ

ਅੰਮ੍ਰਿਤਸਰ : ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਸਬੰਧੀ ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਭਾਰੀ ਕਾਫ਼ਲੇ ਨਾਲ ਰਵਾਨਾ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਵੇਰ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ ਸੁਖਬੀਰ ਬਾਦਲ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਰੋਸ ਮਾਰਚ ਦੀ ਸ਼ੁਰੂਆਤ ਕੀਤੀ ਗਈ।

ਲਓ ਅੱਜ ਘਰੋ ਬਾਹਰ ਨਾ ਨਿਕਲਣ ਬੀਜੇਪੀ ਦੇ ਲੀਡਰ,ਸ਼ੰਭੂ ਬਾਰਡਰ ਤੋਂ ਲੱਖਾ ਸਿਧਾਣਾ ਤੇ ਕਿਸਾਨਾਂ ਨੇ ਮਾਰੇ ਲਲਕਾਰੇ

ਇਥੇ ਦੱਸ ਦਈਏ ਕਿ ਇਕ ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਦੇ ਹਿੱਤਾਂ ‘ਚ ਤਿੰਨ ਤਖ਼ਤਾਂ ਤੋਂ ਚੰਡੀਗੜ੍ਹ ਲਈ ਮਾਰਚ ਕੱਢੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੀ ਸ਼ੁਰੂਆਤ ਉਨ੍ਹਾਂ ਵਲੋਂ ਕਰ ਦਿੱਤੀ ਗਈ ਹੈ। ਇਸ ਮਾਰਚ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਸਾਨ ਮਾਰਚ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਹ ਮਾਰਚ ਪੰਜਾਬ ਰਾਜ ਭਵਨ ਵਿਖੇ ਪੁੱਜੇਗਾ ਤੇ ਗਵਰਨਰ ਨੂੰ ਸਿਮਤਰੀ ਪੱਤਰ ਸੌਂਪਿਆ ਜਾਵੇਗਾ। ਇਸ ‘ਤ ਕੇਂਦਰ ਸਰਕਾਰ ਤੇ ਰਾਸ਼ਟਰਪਤੀ ਨੂੰ ਬੇਤੀ ਕੀਤੀ ਜਾ ਰਹੀ ਹੈ ਕਿ ਦੋਵਾਂ ਸਦਨਾਂ ਦੇ ਇਜਲਾਸ ਮੁੜ ਸੱਦੇ ਜਾਣ ਤਾਂ ਜੋ ਇਨ੍ਹਾਂ ਖੇਤੀ ਬਿੱਲਾਂ ਨੂੰ ਵਾਪਸ ਲਿਆ ਜਾਵੇ। ਕਿਉਂਕਿ ਇਹ ਕਿਸਾਨ ਵਿਰੋਧੀ ਕਾਲਾ ਕਾਨੂੰਨ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button