Breaking NewsD5 specialIndiaNewsTop News

ਕਿਸੇ ਦੇ ਕਹਿਣ ‘ਤੇ ਕਿਸੇ ਨੂੰ ਫ਼ਾਂਸੀ ਨਹੀਂ ਚੜ੍ਹਾ ਸਕਦੇ : ਅਨਿਲ ਵਿਜ

ਹਰਿਆਣਾ : ਹਰਿਆਣਾ ਦੇ ਕਰਨਾਲ ‘ਚ ਕਿਸਾਨ ਆਪਣੀਆਂ ਮੰਗਾਂ ’ਤੇ ਅੜੇ ਹੋਏ ਹਨ। ਅਜਿਹੀ ਸਥਿਤੀ ‘ਚ ਹੁਣ ਕਿਸਾਨਾਂ ਨੇ ਕਰਨਾਲ ‘ਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜਿੱਥੇ ਕਿਸਾਨ ਅਧਿਕਾਰੀ ਦੇ ਖਿਲਾਫ ਸਖਤ ਕਾਰਵਾਈ ਕਰਨ ਲਈ ਅੜੇ ਹੋਏ ਹਨ, ਉੱਥੇ ਹੀ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਇਸ ਮਾਮਲੇ ਵਿੱਚ ਵੱਡਾ ਬਿਆਨ ਦਿੱਤਾ ਹੈ।

ਰਾਜੇਵਾਲ ਨੇ ਸੱਦੀ ਸਾਰੀਆਂ ਪਾਰਟੀਆਂ ਨਾਲ ਮੀਟਿੰਗ! ਚੋਣਾਂ ਨੂੰ ਲੈ ਹੋਊ ਵੱਡਾ ਐਲਾਨ || D5 Channel Punjabi

ਉਨ੍ਹਾਂ ਕਿਹਾ ਹੈ ਕਿ ਅਸੀਂ ਨਿਰਪੱਖ ਜਾਂਚ ਕਰਵਾਉਣ ਲਈ ਤਿਆਰ ਹਾਂ। ਜੇਕਰ ਕਰਨਾਲ ਘਟਨਾ ਦੀ ਜਾਂਚ ਕੀਤੀ ਜਾਂਦੀ ਹੈ, ਤਾਂ ਅਧਿਕਾਰੀ, ਕਿਸਾਨ ਜਾਂ ਕਿਸਾਨ ਆਗੂ, ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਅਨਿਲ ਵਿਜ ਨੇ ਸਪੱਸ਼ਟ ਕੀਤਾ ਕਿ ਕਿਸੇ ਦੇ ਕਹਿਣ ‘ਤੇ ਕਿਸੇ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ। ਵਿਜ ਨੇ ਕਿਹਾ ਕਿ ਸਿਰਫ ਜਾਇਜ਼ ਮੰਗਾਂ ਹੀ ਮੰਨੀਆਂ ਜਾਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button