PunjabTop News

ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਆਪਣਾ ਹੀ ਕਿਓਂ ਨਾ ਹੋਵੇ

ਮੁੱਖ ਮੰਤਰੀ ਭਗਵੰਤ ਮਾਨ ਦੀ ਸਾਫ ਹਿਦਾਇਤ ਹੈ ਕਿ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਚਾਹੇ ਕੋਈ ਵੀ ਹੋਵੇ ।ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਅਹੁਦੇ ਤੋਂ ਹਟਾ ਕੇ ਪਹਿਲਾਂ ਹੀ ਸਾਫ਼ ਕੀਤਾ ਜਾ ਚੁੱਕਾ ਹੈ ਕਿ ਉਹ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕਰਨਗੇ।ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦੇ 2 ਹੋਰ ਵਿਧਾਇਕਾਂ ਖ਼ਿਲਾਫ਼ ਜਾਂਚ ਦੇ ਹੁਕਮ ਦੇਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ 2 ਵਿਧਾਇਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਸ਼ਿਕਾਇਤਾਂ ਮਿਲੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਜਾਂਚ ਦੇ ਤੁਰੰਤ ਹੁਕਮ ਜਾਰੀ ਕਰ ਦਿੱਤੇ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਮੁੱਖ ਮੰਤਰੀ ਮਾਨ ਨੂੰ ਹਲਕਾ ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਖ਼ਿਲਾਫ਼ ਸ਼ਿਕਾਇਤ ਮਿਲੀ ਸੀ।ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੇ ਖਿਲਾਫ਼ ਜਾਂਚ ਕਰਨ ਦਾ ਹੁਕਮ ਸੁਣਾਉਂਦਿਆਂ ਇਹ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਉਹ ਜ਼ੀਰੋ ਟਾਲਰੈਂਸ ਨੀਤੀ ਨੂੰ ਅਪਣਾਉਂਦੇ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕਿਸੇ ਨੂੰ ਵੀ ਨਹੀਂ ਬਖ਼ਸ਼ਣਗੇ।ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਦੋ ਵਿਧਾਇਕਾਂ ਦੀ ਜਾਂਚ ਵਿੱਚ ਕੀ ਕੁੱਝ ਨਿੱਕਲ ਕੇ ਸਾਹਮਣੇ ਆਉਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button