Breaking NewsD5 specialNewsPunjab

ਕਿੱਥੇ ਗਈ ਇਨਸਾਨੀਅਤ? ਹੁਣ ਪਿਓ ਨੂੰ ਸਿਵਿਆਂ ‘ਚ ਛੱਡਿਆ! Punjab | Curfew | Big News

ਅੰਮ੍ਰਿਤਸਰ : ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ (ਟੈਕਨੀਕਲ) ਸ੍ਰੀ ਜਸਵਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਕੋਵਿਡ 19 ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨੇ ਉਨਾਂ ਦੀ ਮ੍ਰਿਤਕ ਦੇਹ ਵੀ ਲੈਣ ਤੋਂ ਇਨਕਾਰ ਕਰ ਦਿੱਤਾ। ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਦੀਆਂ ਹਦਾਇਤਾਂ ਉਤੇ ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਏ ਸੀ ਪੀ ਜਸਪ੍ਰੀਤ ਸਿੰਘ, ਤਹਿਸੀਲਦਾਰ ਸ੍ਰੀਮਤੀ ਅਰਚਨਾ, ਐਸ ਐਚ ਓ ਗੁਰਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਬਾਬਾ ਸ਼ਹੀਦਾਂ ਸਮਸ਼ਾਨ ਘਾਟ ਵਿਚ ਅੱਜ ਸਵੇਰੇ ਧਾਰਮਿਕ ਰਸਮਾਂ ਨਾਲ ਸ. ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਆਪ ਮੌਕੇ ਉਤੇ ਜਾ ਕੇ ਕਰਵਾਇਆ।  ਇਸ ਮੌਕੇ ਪਟਵਾਰੀਆਂ ਤੇ ਅੰਮ੍ਰਿਤਸਰ ਮਿਉਂਸੀਪਲ ਦੇ ਕਰਮਚਾਰੀਆਂ ਵੱਲੋਂ ਅਰਥੀ ਨੂੰ ਮੋਢਾ ਦੇਣ ਤੋਂ ਲੈ ਕੇ ਲਾਬੂੰ ਲਗਾਉਣ ਤੱਕ ਦੀ ਸਾਰੀ ਰਸਮ ਨਿਭਾਈ ਗਈ।

ਕਿੱਥੇ ਗਈ ਇਨਸਾਨੀਅਤ? ਹੁਣ ਪਿਓ ਨੂੰ ਸਿਵਿਆਂ ‘ਚ ਛੱਡਿਆ! Punjab | Curfew | Big News

ਅਰਦਾਸ ਲਈ ਗ੍ਰੰਥੀ ਸਿੰਘ ਦਾ ਪ੍ਰਬੰਧ ਵੀ ਤਹਿਸੀਲਦਾਰ ਸ੍ਰੀਮਤੀ ਅਰਚਨਾ ਵੱਲੋਂ ਗੁਰਦੁਆਰਾ ਸਾਹਿਬ ਤੋਂ ਕਰਵਾਇਆ ਗਿਆ। ਸ੍ਰੀ ਵਿਕਾਸ ਹੀਰਾ ਐਸ ਡੀ ਐਮ ਅੰਮ੍ਰਿਤਸਰ ਇਕ ਨੇ ਦੱਸਿਆ ਕਿ ਪਹਿਲਾਂ ਹਸਪਤਾਲ ਅਤੇ ਫਿਰ ਅਸੀਂ ਪਰਿਵਾਰ ਨਾਲ ਮ੍ਰਿਤਕ ਦੇਹ ਲੈਣ ਲਈ ਰਾਬਤਾ ਕੀਤਾ ਸੀ, ਪਰ ਉਨਾਂ ਵੱਲੋਂ ਹਾਂ ਵਿਚ ਜਵਾਬ ਨਹੀਂ ਮਿਲਿਆ। ਉਨਾਂ ਦੱਸਿਆ ਕਿ ਜਸਵਿੰਦਰ ਸਿੰਘ ਜੋ ਕਿ ਉਚੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ, ਦੀ ਬੇਟੀ ਵੀ ਡਾਕਟਰੀ ਦੀ ਪੜਾਈ ਕਰ ਰਹੀ ਹੈ ਅਤੇ ਉਸਨੇ ਵੀ ਮ੍ਰਿਤਕ ਦੇਹ ਲੈਣ ਲਈ ਹੁੰਗਾਰਾ ਤੱਕ ਨਹੀਂ ਭਰਿਆ ਅਤੇ ਇਥੋਂ ਤੱਕ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਸਮਸ਼ਾਨਘਾਟ ਤੱਕ ਵੀ ਨਹੀਂ ਪੁੱਜਾ।  ਸਿੱਟੇ ਵਜੋਂ ਪ੍ਰਸ਼ਾਸ਼ਨ ਵੱਲੋਂ ਗਈ ਸਮੁੱਚੀ ਟੀਮ ਨੇ ਅੰਤਿਮ ਰਸਮਾਂ ਪੂਰੀਆਂ ਕੀਤੀਆਂ। ਸਾਬਕਾ ਵਧੀਕ ਕਮਿਸ਼ਨਰ (ਟੈਕਨੀਕਲ) ਸ੍ਰੀ ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰਨ ਮੌਕੇ ਮਾਲ ਤੇ ਅੰਮ੍ਰਿਤਸਰ ਮਿਉਂਸੀਪਲ ਕਾਰਪੋਰੇਸ਼ਨ ਦੇ ਕਰਮਚਾਰੀ।

ਡਾਕਟਰਾਂ ਤੇ ਨਰਸਾਂ ਨੇ ਫੇਰ ਘੇਰਿਆ ਮੰਤਰੀ, ਕਹਿੰਦੇ – ਨਾ ਤਨਖ਼ਾਹ, ਨਾ ਮਾਸਕ ਤੇ ਨਾ ਪੀਪੀਈ ਕਿੱਟ

ਜਾਣਕਾਰੀ ਅਨੁਸਾਰ ਚਾਟੀਵਿੰਡ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੀ ਕੋਈ ਵੀ ਟ੍ਰੈਵਲ ਹਿਸਟਰੀ ਨਹੀਂ ਹੈ। ਮ੍ਰਿਤਕ ਜ਼ਿਲੇ ਦੇ ਇਕ ਪ੍ਰਾਈਵੇਟ ਹਸਪਤਾਲ `ਚ ਦਾਖਲ ਸੀ। ਉਹ 26 ਮਾਰਚ ਨੂੰ ਗੁਰੂ ਨਾਨਕ ਦੇਵ ਹਸਪਤਾਲ `ਚ ਖਾਂਸੀ, ਜ਼ੁਕਾਮ ਅਤੇ ਬੁਖਾਰ ਦੀ ਸ਼ਿਕਾਇਤ ਨੂੰ ਲੈ ਕੇ ਵਾਰਡ ਨੰ. 4 `ਚ ਦਾਖਲ ਹੋਏ ਸਨ। 27 ਮਾਰਚ ਨੂੰ ਸਰਕਾਰੀ ਮੈਡੀਕਲ ਕਾਲਜ ਦੀ ਲੈਬਾਰਟਰੀ `ਚੋਂ ਕਰਾਏ ਗਏ ਟੈਸਟ `ਚ ਉਨ੍ਹਾਂ ਦੀ ਰਿਪੋਰਟ ਕੋਰੋਨਾ ਨੈਗੇਟਿਵ ਆਈ ਸੀ। ਹਾਲਤ `ਚ ਸੁਧਾਰ ਨਾ ਹੁੰਦਾ ਦੇਖ ਕੇ ਉਨ੍ਹਾਂ ਨੂੰ ਇਕ ਪ੍ਰਾਈਵੇਟ ਹਸਪਤਾਲ `ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਜ਼ਿਲਾ ਪ੍ਰਸ਼ਾਸਨ ਵਲੋਂ ਬੀਤੀ ਰਾਤ ਹੀ ਉਕਤ ਮਰੀਜ਼ ਦੇ ਪਰਿਵਾਰ ਦੇ ਮੈਂਬਰਾਂ ਨੂੰ 14 ਦਿਨਾਂ ਲਈ ਕੁਆਰਿੰਟਾਈਨ ਕਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button