Breaking NewsD5 specialNewsPoliticsPunjab

ਕਿੱਥੇ ਦੱਬਦੈ Bhagwant Maan | Tota Singh ਤੇ Maluka ਬਾਰੇ ਆਹ ਕੀ ਕਹਿਤਾ, ਹੱਸ-ਹੱਸ ਪੱਤਰਕਾਰ ਵੀ ਹੋਗੇ ਦੂਹਰੇ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਖੇਤੀਬਾੜੀ ਖੇਤਰ ਦੇ ਟਿਊਬਵੈੱਲਾਂ ਨੂੰ ਜਾਰੀ ਮੁਫ਼ਤ ਬਿਜਲੀ ਸਹੂਲਤ ਬੰਦ ਕਰਕੇ ਇੱਕ ਨਵੀਂ ਸਕੀਮ ਹੇਠ ਬਿਲ ਲਾਗੂ ਕਰਨ ਲਈ ਪੰਜਾਬ ਕੈਬਨਿਟ ਵੱਲੋਂ ਵਿਚਾਰੀ ਗਈ ਯੋਜਨਾ ਦਾ ਸਖ਼ਤ ਵਿਰੋਧ ਕਰਦੇ ਹੋਏ ਇਸ ਫ਼ੈਸਲੇ ਨੂੰ ਖੇਤੀ ਵਿਰੋਧੀ ਅਤੇ ਕਿਸਾਨ ਮਾਰੂ ਕਦਮ ਕਰਾਰ ਦਿੱਤ, ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਦੇ ਦਬਾਅ ਥੱਲੇ ਆ ਕੇ ਕੈਪਟਨ ਸਰਕਾਰ ਨੇ ਇਹ ਫ਼ੈਸਲਾ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਨਾ ਕੇਵਲ ਕਾਂਗਰਸ ਸਗੋਂ ਅਕਾਲੀ ਦਲ (ਬਾਦਲ) ਅਤੇ ਭਾਜਪਾ ਇਸ ਅੰਨਦਾਤਾ ਵਿਰੋਧੀ ਗੁਸਤਾਖ਼ੀ ਦਾ ਅੰਜਾਮ ਭੁਗਤਣ ਲਈ ਤਿਆਰ ਰਹਿਣ।

MLA ਹੋਵੇ ਤਾਂ ਐਹੋ ਜਿਹਾ, ਲੋਕਾਂ ‘ਤੇ ਬਣੀ ਮੁਸੀਬਤ ਤਾਂ ਖੁਦ ਨਾਲੇ ‘ਚ ਵੜ ਕੀਤੀ ਸਫਾਈ, ਦੇਖੋ ਵੀਡੀਓ !

ਭਗਵੰਤ ਮਾਨ ਸ਼ੁੱਕਰਵਾਰ ਨੂੰ ਬਿਜਲੀ ਦੇ ਇਸ ਭਖਵੇਂ ਮੁੱਦੇ ‘ਤੇ ਰਾਜਧਾਨੀ ‘ਚ ਮੀਡੀਆ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੀਨੀਅਰ ਆਗੂ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਮੀਤ ਹੇਅਰ, ਬੀਬੀ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਕੋਰ ਕਮੇਟੀ ਮੈਂਬਰ ਗੈਰ ਬੜਿੰਗ, ਸੁਖਵਿੰਦਰ ਸੁੱਖੀ ਅਤੇ ਹੋਰ ਪਾਰਟੀ ਆਗੂ ਮੌਜੂਦ ਸਨ। ਭਗਵੰਤ ਮਾਨ ਨੇ ਕਿਹਾ, ”ਕਿਸਾਨਾਂ ਦੀ ਸੰਘੀ ਘੁੱਟਣ ਵਾਲਾ ਇਹ ਕਦਮ ਕੇਂਦਰ ਸਰਕਾਰ ਕੋਲੋਂ ਪੰਜਾਬ ਦੀ ਕਰਜ਼ਾ ਲੈਣ ਦੀ ਸਮਰੱਥਾ ਸੀਮਾ ਨੂੰ ਵਧਾਉਣ ਲਈ ਪੁੱਟਿਆ ਜਾ ਰਿਹਾ ਹੈ। ਸਹੀ ਅਰਥਾਂ ‘ਚ ਇਹ ਦੂਹਰੀ ਤਬਾਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button