PunjabTop News

ਕੀ ਨਵਜੋਤ ਸਿੱਧੂ ਨੂੰ ਮੂੜ ਮਿਲੇਗੀ ਜ਼ੈੱਡ ਪਲੱਸ ਸੁਰੱਖਿਆ? ਹਾਈਕੋਰਟ ਦਾ ਆਇਆ ਫੈਸਲਾਂ

ਚੰਡੀਗੜ੍ਹ : ਪੰਜਾਬ ਕਾਂਗਰਸ ਨੇਤਾ ਨਵਜੋਤ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਦਾ ਜਾਇਜ਼ਾ ਲੈਂਦਿਆਂ ਸੀਲਬੰਦ ਰਿਪੋਰਟ ਸੌਂਪੀ ਸੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਜਿਸ ਵਿੱਚ ਹਾਈਕੋਰਟ ਆਪਣਾ ਫੈਸਲਾ ਸੁਣਾਏਗਾ। 6 ਦਿਨ ਪਹਿਲਾਂ ਹੋਈ ਸੁਣਵਾਈ ਵਿੱਚ ਪੰਜਾਬ ਸਰਕਾਰ ਸਟੇਟਸ ਰਿਪੋਰਟ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਇਸ ਦਾ ਕਾਰਨ ਕੇਂਦਰੀ ਏਜੰਸੀਆਂ ਵੱਲੋਂ ਜਵਾਬ ਨਾ ਮਿਲਣਾ ਦੱਸਿਆ। ਜਿਸ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।

BJP ਲਗਾ ਗਈ ਅਕਾਲੀਆਂ ਨੂੰ ਸੀਪ! ਬੇਚੈਨੀ ਹੋਈ Sukhbir Badal ਨੂੰ, ਆਇਆ ਵੱਡਾ ਸੰਕਟ! | D5 Channel Punjabi

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਿੱਧੂ ਨੇ ਪਟਿਆਲਾ ‘ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਛੱਤ ‘ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨ ਦਾ ਖਤਰਾ ਹੈ। ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਹਾਲ ਹੀ ‘ਚ ਪਟਿਆਲਾ ਜੇਲ ਤੋਂ ਪਰਤੇ ਹਨ। ਇਸ ਤੋਂ ਬਾਅਦ ਹੀ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਸ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਸੀ।

ਹੋਗੀ ਸਾਬਕਾ ਕਾਂਗਰਸੀ ਮੰਤਰੀ ਦੀ ਜ਼ਮਾਨਤ! ਕਾਂਗਰਸੀਆਂ ਨੇ ਪਾਏ ਭੰਗੜੇ! ਵੱਡਾ ਫੇਰਬਦਲ! | D5 Channel Punjabi

ਇਸ ਤੋਂ ਬਾਅਦ 5 ਮਈ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਸਮੀਖਿਆ ਲਈ 12 ਮਈ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਪਿਛਲੀ ਤਰੀਕ ‘ਤੇ ਕੇਂਦਰੀ ਏਜੰਸੀਆਂ ਤੋਂ ਜਾਣਕਾਰੀ ਨਾ ਮਿਲਣ ਦਾ ਹਵਾਲਾ ਦਿੰਦੇ ਹੋਏ ਸਰਕਾਰ ਨੇ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button