Breaking NewsD5 specialNewsPress ReleasePunjabTop News

ਕੁਲਤਾਰ ਸਿੰਘ ਸੰਧਵਾਂ ਨੇ ਬਟਾਲਾ ਘਟਨਾ ‘ਤੇ ਪ੍ਰਗਟਾਇਆ ਦੁੱਖ

ਨਾੜ ਨੂੰ ਅੱਗ ਲਾਉਣ ਦੀ ਕੁਰੀਤੀ ਖਿਲਾਫ ਲਾਮਬੰਦ ਹੋਣ ਦੀ ਅਪੀਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਟਾਲਾ ਨਜ਼ਦੀਕ ਨਵਾਂ ਪਿੰਡ ਬਰਕੀਵਾਲ ਵਿਖੇ ਇਕ ਨਿੱਜੀ ਸਕੂਲ ਦੀ ਬੱਸ ਦੇ ਨਾੜ ਦੀ ਅੱਗ ਵਿਚ ਜਲ ਜਾਣ ਵਾਲੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ‘ਚ 7 ਬੱਚੇ ਝੁਲਸ ਗਏ ਜਿਨ੍ਹਾਂ ‘ਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਨਾੜ ਨੂੰ ਅੱਗ ਲੱਗੀ ਹੋਣ ਕਰਕੇ ਧੂਏਂ ਕਾਰਨ ਬੱਸ ਦੇ ਡਰਾਈਵਰ ਨੂੰ ਕੁਝ ਦਿਖਾਈ ਨਾ ਦਿੱਤਾ ਅਤੇ ਸੰਤੁਲਨ ਵਿਗੜਨ ਕਰਕੇ ਬੱਸ ਖੇਤਾਂ ਵਿੱਚ ਪਲਟ ਗਈ ਅਤੇ ਅੱਗ ਲੱਗ ਗਈ।

Karnal Terrorist Arrest : ਲਓ ਟੁੱਟੂ ਸਰਕਾਰ? ਹਥਿ+ਆਰਾਂ ਦਾ ਟਰੱਕ, ਫੜ੍ਹੇ ਗਏ ਅੱਤ+ਵਾਦੀ | D5 Channel Punjabi

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਕੂਲ ਬੱਸ ਨੂੰ ਲੱਗੀ ਅੱਗ ਦੀਆਂ ਤਸਵੀਰਾਂ ਵੇਖਕੇ ਮਨ ਨੂੰ ਬੇਹੱਦ ਦੁੱਖ ਮਹਿਸੂਸ ਹੋਇਆ ਹੈ। ਨਾੜ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉਥੇ ਹੀ ਹਜ਼ਾਰਾਂ ਜੀਵ ਜੰਤੂ, ਮਿੱਤਰ ਕੀੜੇ ਅਤੇ ਦਰੱਖਤ ਵੀ ਤਬਾਹ ਹੁੰਦੇ ਹਨ। ਉਹਨਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹਰ ਵਰਗ ਨੂੰ ਇਸ ਕੁਰੀਤੀ ਖਿਲਾਫ ਲਾਮਬੰਦ ਹੋਣਾ ਪਵੇਗਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਅਸੀਂ ਸਿਹਤਮੰਦ ਵਾਤਾਵਰਣ ਛੱਡ ਕੇ ਜਾ ਸਕੀਏ।

Patiala Clash News : Bhagwant Mann ਨੇ ਦਿੱਤੀ ਖੁਸ਼ਖਬਰੀ, Patiala Clash ਦਾ ਅਸਲ ਸੱਚ? ਲੱਭਿਆ ਬਿਜਲੀ ਦਾ ਹੱਲ

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਫ਼ਸਲੀ ਵਿਭਿੰਨਤਾ ਲਈ ਵੀ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ ਜਿਸ ਤਹਿਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਸਹਾਇਤਾ ਰਾਸ਼ੀ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨਾੜ ਨੂੰ ਅੱਗ ਲਾਉਣ ਦੀ ਥਾਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਦਿੱਤੇ ਸੁਝਾਵਾਂ ਅਨੁਸਾਰ ਨਾੜ ਪ੍ਰਬੰਧਾਂ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button