Press ReleasePunjabTop News

ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ

ਵਿਧਾਨ ਸਭਾ ਸਪੀਕਰ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸਚਾਰੂ ਖਰੀਦ ਯਕੀਨੀ ਬਨਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਪੱਟੀ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸਚਾਰੂ ਖਰੀਦ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ। ਮੰਡੀਆਂ ਦੇ ਦੌਰੇ ਤੋਂ ਬਾਅਦ ਸ. ਸੰਧਵਾਂ ਨੇ ਖਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਜਿੱਥੇ ਵੀ ਕੋਈ ਉਣਤਾਈ ਦਿਸੀ ਉਸ ਨੂੰ ਹੱਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨ ਨੂੰ ਮੰਡੀਆਂ ਵਿੱਚ ਹਰ ਸਹੂਲਤ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਸਰਕਾਰ ਵੱਲੋਂ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

ਫਰਾਰ ਹੋਏ ਗੈਂਗਸਟਰ ਨਾਲ ਜੁੜੀ ਵੱਡੀ ਖ਼ਬਰ, ਸਖ਼ਤ ਐਕਸ਼ਨ ਲੈਣ ਦੇ ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉੱਡਣ ਦਸਤੇ ਬਣਾਏ ਗਏ ਹਨ ਅਤੇ ਸੀਜਨ ਦੌਰਾਨ ਕਿਸੇ ਵੀ ਤਰਾਂ ਦੀ ਗੈਰ ਕਾਨੂੰਨੀ ਖਰੀਦ ਤੋਂ ਬਚਾਅ ਲਈ ਅੰਤਰਰਾਜੀ ਹੱਦਾਂ ਉਤੇ ਨਾਕੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਕਿਸਾਨਾਂ ਨੂੰ 24 ਘੰਟੇ ਅੰਦਰ ਅਦਾਇਗੀ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ।

Moose Wala ਦੀ ਮਾਂ ਨੇ ਜਾਰੀ ਕਰਤਾ ਨੰਬਰ, ਸਰਕਾਰ ਤੇ Police ’ਤੇ ਕੱਢੀ ਭੜਾਸ, ਜਜ਼ਬਾਤੀ ਹੋ ਬੋਲ ਗਈ ਕਸੂਤੇ ਬੋਲ |

ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸਨ, ਲੇਬਰ, ਬਿਜਲੀ, ਪੀਣ ਵਾਲੇ ਪਾਣੀ, ਸਾਫ ਸਫਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪਸ਼ਟ ਨਿਰਦੇਸ਼ ਦਿੱਤੇ ਗਏ ਹਨ। ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ ਅਤੇ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button