Press ReleasePunjabTop News

ਕੁਲਤਾਰ ਸਿੰਘ ਸੰਧਵਾਂ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਭਗਵੰਤ ਮਾਨ ਵੱਲੋਂ ਪ੍ਰਗਟਾਏ ਦ੍ਰਿੜ ਇਰਾਦੇ ਦੀ ਸਰਾਹਨਾ

ਵਿਧਾਨ ਸਭਾ ਦੇ ਸਪੀਕਰ ਵੱਲੋਂ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਸਣੇ ਸਾਰੇ ਵਰਗਾਂ ਨੂੰ ਮੁੱਖ ਮੰਤਰੀ ਦੇ ਹੱਥ ਮਜ਼ਬੂਤ ਕਰਨ ਦੀ ਨੂੰ ਅਪੀਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨ ਲਈ ਲਏ ਗਏ ਫੈਸਲੇ ਦੀ ਸਰਾਹਨਾ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਸੱਤਾ ਵਿੱਚ ਆਉਣ ਵੇਲੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ਼ ਸੁਥਰਾ ਪ੍ਰਸਾਸ਼ਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਾਮਲੇ ਦੇ ਸਬੰਧ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਬਚਨਵੱਧ ਅਤੇ ਦ੍ਰਿੜ ਹੈ।

ਲੋਹੜੀ ਮਨਾਉਣ ਤੋਂ ਪਹਿਲਾਂ ਦੇਖ ਲਓ ਆਹ ਵੀਡੀਓ, ਕੀ ਤੁਸੀਂ ਵੀ ਮਨਾਉਂਦੇ ਹੋ ਆਹ ਤਰੀਕੇ ਨਾਲ ਲੋਹੜੀ?D5 Channel Punjabi

ਸੂਬੇ ਵਿੱਚ ਸਰਕਾਰੀ ਅਧਿਕਾਰੀਆਂ ਵੱਲੋਂ ਹੜਤਾਲ ਕਰਨ ਦੇ ਸਬੰਧ ਵਿੱਚ ਮੁੱਖ ਮੰਤਰੀ ਵੱਲੋਂ ਲਏ ਗਏ ਫੈਸਲੇ ਬਾਰੇ ਸ. ਸੰਧਵਾਂ ਨੇ ਕਿਹਾ ਕਿ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਂਵਾਰੀ ਹੈ ਅਤੇ ਪੰਜਾਬ ਸਰਕਾਰ ਦੇ ਸਾਰੇ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਇਸ ਸਬੰਧ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਭ੍ਰਿਸ਼ਟਾਚਾਰ ਤੋਂ ਬੁਹਤ ਜ਼ਿਆਦਾ ਦੁਖੀ ਹਨ ਅਤੇ ਉਨ੍ਹਾਂ ਨੂੰ ਇਸ ਦੀ ਜਕੜਨ ਵਿੱਚੋ ਬਾਹਰ ਕੱਢਣ ਲਈ ਸਮੁੱਚੇ ਲੋਕਾਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਸ. ਸੰਧਵਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਜਿਨੇ ਵੱਡੇ ਆਹੁਦੇ ’ਤੇ ਕੋਈ ਬੈਠਾ ਹੈ, ਉਸ ਦੀ ਜ਼ਿੰਮੇਂਵਾਰੀ ਓਨੀ ਜ਼ਿਆਦਾ ਵਧਦੀ ਹੈ। ਇਸ ਕਰਕੇ ਹਰਕੇ ਅਧਿਕਾਰੀ ਨੂੰ ਇਸ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।

Gurdaspur News: Moose Wala ਦੀ ਤਸਵੀਰ ਵਾਲੇ ਪਤੰਗਾਂ ਦੀ ਵਧੀ ਮੰਗ, ਰੋਕ ਦੇ ਬਾਅਦ ਵੀ ਲੋਕ ਮੰਗ ਰਹੇ ਨੇ ਚਾਈਨਾ ਡੋਰ

ਉਨ੍ਹਾਂ ਕਿਹਾ ਕਿ ਭ੍ਰਿਸ਼ਟ ਕਾਰਵਾਈ ਵਿੱਚ ਸ਼ਾਮਲ ਕੁੱਝ ਲੋਕਾਂ ਸਾਰੇ ਲੋਕਾਂ ਨੂੰ ਬਦਨਾਮ ਕਰ ਦਿੰਦੇ ਹਨ। ਇਸ ਕਰਕੇ ਸਾਡੀ ਸਾਰਿਆਂ ਦੀ ਜ਼ਿੰਮੇਂਵਾਰੀ ਬਣਦੀ ਹੈ ਕਿ ਅਸੀਂ ਭ੍ਰਿਸ਼ਟ ਲੋਕਾਂ ਨੂੰ ਨੰਗਾ ਕਰਈ ਅਤੇ ਇੱਕ ਸਾਫ਼ ਸੁਥਰੇ ਨਿਗਰ ਸਮਾਜ ਦਾ ਨਿਰਮਾਣ ਕਰੀਏ। ਸ. ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਾਫ ਸੁਥਰਾ ਪ੍ਰਸਾਸਨ ਦੇਣ ਦੀ ਆਰੰਭੀ ਗਈ ਮੁਹਿੰਮ ਦਾ ਅਧਿਕਾਰੀਆਂ ਅਤੇ ਕਰਮਚਾਰੀਆਂ ਸਣੇ ਸਾਰੇ ਵਰਗਾਂ ਦੇ ਲੋਕਾਂ ਨੂੰ ਸਾਥ ਦੇਣ ਅਤੇ ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button