Press ReleasePunjabTop News

ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਅਮੋਲਕ ਸਿੰਘ ਦੇ ਮਾਤਾ ਕਰਤਾਰ ਕੌਰ ਦੇ ਦੇਹਾਂਤ’ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਦੇ ਮਾਤਾ ਸਰਦਾਰਨੀ ਕਰਤਾਰ ਕੌਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਰਦਾਰਨੀ ਕਰਤਾਰ ਕੌਰ ਦਾ ਸਸਕਾਰ 28 ਨਵੰਬਰ ਦਿਨ ਸੋਮਵਾਰ ਨੂੰ 12 ਵਜੇ ਰਾਮ ਬਾਗ ਕੋਟਕਪੂਰਾ ਵਿਖੇ ਕੀਤਾ ਜਾਵੇਗਾ।

ਸਿੰਘ ’ਤੇ ਕਿਸਾਨੀ ਅੰਦਲੋਨ ਦੌਰਾਨ ਹੋਏ 8 ਪਰਚੇ, ਜਥੇਬੰਦੀਆਂ ਨੇ ਨਹੀਂ ਫੜੀ ਸੀ ਬਾਂਹ

ਆਪਣੇ ਸ਼ੋਕ ਸੰਦੇਸ਼ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ, ‘‘ਮੈਨੂੰ ਸਰਦਾਰਨੀ ਕਰਤਾਰ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ, ਜੋ ਆਪਣੇ ਪਰਿਵਾਰ ਲਈ ਪ੍ਰੇਰਣਾ ਅਤੇ ਊਰਜਾ ਦਾ ਸਰੋਤ ਸਨ’’। ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਸ. ਸੰਧਵਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button