Breaking NewsD5 specialNewsPoliticsPress ReleasePunjabTop News

ਕੁਲਦੀਪ ਧਾਲੀਵਾਲ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਖੁੱਲ੍ਹਾ ਸੱਦਾ

ਅਧਿਕਾਰੀਆਂ ਨੂੰ 15 ਦਿਨਾਂ ਵਿੱਚ ਨਵੀਂ ਵਨ ਸਟਾਪ ਐਨ.ਆਰ.ਆਈ ਨੀਤੀ ਦਾ ਖਰੜਾ ਤਿਆਰ ਕਰਨ ਲਈ ਦਿੱਤੇ ਨਿਰਦੇਸ਼

ਸਿੱਖਿਆ, ਸਿਹਤ ਅਤੇ ਖੇਡ ਢਾਂਚੇ ਦੇ ਮਜ਼ਬੂਤੀਕਰਨ ਕਰਨ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਕੀਤੀ ਅਪੀਲ

ਚੰਡੀਗੜ੍ਹ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਦੁਨੀਆਂ ਭਰ `ਚ ਵਸਦੇ ਪੰਜਾਬੀਆਂ ਨੂੰ ਆਪਣੀ ਪਿੱਠ ਭੂਮੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ।ਧਾਲੀਵਾਲ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪ੍ਰਵਾਸੀ ਭਾਰਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਆਪਣੀ ਮਾਤ ਭੂਮੀ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਮੋਹਰੀ ਭੂਮਿਕਾ ਨਿਭਾਉਣ ਚਾਹੀਦੀ ਹੈ ਅਤੇ ਉਹਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਬਰਗਾੜੀ ਮੋਰਚੇ ‘ਚ ਭਖਿਆ ਮਾਹੌਲ, ਦਾਦੂਵਾਲ ਪਿੱਛੇ ਪਿਆ ਰੌਲਾ | D5 Channel Punjabi

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਦੋ ਹਫ਼ਤਿਆਂ ਵਿੱਚ ਐਨ.ਆਰ.ਆਈ ਨੀਤੀ ਦਾ ਖਰੜਾ ਪੇਸ਼ ਕੀਤਾ ਜਾਵੇ, ਜਿਸ ਨੂੰ ਮੁੱਖ ਮੰਤਰੀ ਨਾਲ ਪੂਰੀ ਬਾਰੀਕੀ ਨਾਲ ਵਿਚਾਰਨ ਮਗਰੋਂ ਪ੍ਰਵਾਨਗੀ ਦਿੱਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀ ਭਲਾਈ ਅਤੇ ਸੁਵਿਧਾ ਲਈ ਪਾਰਦਰਸ਼ੀ ਅਤੇ ਤਰਕਸੰਗਤ ਐਨ.ਆਰ.ਆਈ ਨੀਤੀ ਤਿਆਰ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀਆਂ ਸਿ਼ਕਾਇਤਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਵੀਂ ਐਨ.ਆਰ.ਆਈ ਨੀਤੀ ਨਿਵੇਸ਼ ਲਈ ਆਸਾਨ ਅਤੇ ਵਨ ਸਟਾਪ ਕਲੀਅਰੈਂਸ ਦੀ ਸਹੂਲਤ ਪ੍ਰਦਾਨ ਕਰੇਗੀ।

ਗੱਲ ਇਕ ਹੁੰਦੀ ਤਾਂ ਲਿਖ ਦਿੰਦੇ ਪਰ ਚੰਗੀਆਂ ਸਾਰੀਆਂ ਨੇ ਸੁਣ ਕੇ ਦੇਖ ਲਓ | D5 Channel Punjabi

ਮੰਤਰੀ ਨੇ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਜਿ਼ਆਦਾਤਰ ਪੰਜਾਬੀ ਆਪਣੇ ਜੱਦੀ ਪਿੰਡਾਂ ਦੀ ਬਿਹਤਰੀ ਅਤੇ ਵਿਕਾਸ ਲਈ ਸੇਵਾ ਵਜੋਂ ਵੱਡੇ ਯੋਗਦਾਨ ਪਾਉਣਾ ਚਾਹੁੰਦੇ ਹਨ। ਸਿਹਤ, ਖੇਡਾਂ, ਸਿੱਖਿਆ ਦੇ ਖੇਤਰਾਂ ਅਤੇ ਪਿੰਡਾਂ ਦੇ ਛੱਪੜਾਂ ਦੀ ਨੁਹਾਰ ਬਦਲਣ ਵਿੱਚ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਅਤੇ ਯੋਗਦਾਨ ਦਾ ਸਵਾਗਤ ਕਰਦਿਆਂ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਉਨ੍ਹਾਂ ਸਾਰੀਆਂ ਰੁਕਾਵਟਾਂ ਨੂੰ ਦੂਰ ਕਰੇਗੀ ਜੋ ਪ੍ਰਵਾਸੀਆਂ ਨੂੰ ਸੂਬੇ ਦੇ ਵਿਕਾਸ ਲਈ ਅਜਿਹੇ ਨੇਕ ਕਾਰਜਾਂ ਦੇ ਅਮਲ ਵਿੱਚ ਅੜਿੱਕਾ ਬਣਦੀਆਂ ਹਨ। ਕੁਲਦੀਪ ਧਾਲੀਵਾਲ ਨੇ ਇਹ ਵੀ ਕਿਹਾ ਕਿ ਕਈ ਪ੍ਰਵਾਸੀ ਭਾਰਤੀ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਉਣ ਵਿਚ ਕਾਫੀ ਦਿਲਚਸਪੀ ਰੱਖਦੇੇ ਹਨ, ਜਿਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਨੇਕ ਕਾਰਜ ਲਈ ਸਮੂਹ ਐਨ.ਆਰ.ਆਈਜ਼ ਨੂੰ ਸਹੀ ਸੇਧ ਅਤੇ ਸਹਾਇਤਾ ਕੀਤੀ ਜਾਵੇ।

ਮੁੰਡੇ ਦੀ ਮੁੰਡੇ ‘ਤੇ ਆਈ ਅੱਖ, ਫੇਰ ਜੋ ਹੋਇਆ ਕੰਮ ਉਹ ਦੇਖਕੇ ਤਾਂ ਬੱਸ ਪੁੱਛੋ ਨਾਂ.. D5 Channel Punjabi

ਮੰਤਰੀ ਨੇ ਪੰਜਾਬ ਦੇ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਵੀ ਪ੍ਰਵਾਸੀ ਭਾਰਤੀਆਂ ਦਾ ਸਵਾਗਤ ਕੀਤਾ ਜਿਸ ਲਈ ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨੂੰ ਠੋਸ ਤਜਵੀਜ਼ਾਂ ਪੇਸ਼ ਕਰਨ ਲਈ ਕਿਹਾ। ਮੀਟਿੰਗ ਵਿੱਚ ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਮੈਂਬਰ ਐਨ.ਆਰ.ਆਈ. ਕਮਿਸ਼ਨ ਐਮ.ਪੀ ਸਿੰਘ, ਐਨ.ਆਰ.ਆਈ. ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਉੱਪ ਸਕੱਤਰ ਸੁਰਿੰਦਰ ਕੌਰ ਅਤੇ ਏ.ਆਈ.ਜੀ. ਐਨ.ਆਰ.ਆਈ. ਮਾਮਲੇ ਰਾਜਿੰਦਰ ਸਿੰਘ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button