PunjabTop News

ਕੁੜੀ ਨਾਲ ਜਿਨਸੀ ਸ਼ੋਸ਼ਣ ਮਗਰੋਂ ਵੀਡੀਓ ਕਰ ‘ਤੀ ਵਾਇਰਲ, ਮਹਿਲਾ ਕਮਿਸ਼ਨ ਦਾ ਸਖ਼ਤ ਐਕਸ਼ਨ

ਜਲੰਧਰ ਦੀ 19 ਸਾਲਾ ਲੜਕੀ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਜਬਰ ਜਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲਾ ਭਖਦਾ ਜਾ ਰਿਹਾ ਹੈ। ਪਹਿਲਾਂ ਇਹ ਮਾਮਲਾ ਸੋਸ਼ਲ ਮੀਡੀਆ ਉਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਖੁਦ ਨੋਟਿਸ ਲਿਆ ਹੈ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਮੁਲਜ਼ਮ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਕਮਿਸ਼ਨ ਨੇ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ।

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਇਹ ਮਾਮਲਾ “ਔਰਤਾਂ ਦੇ ਅਧਿਕਾਰ, ਸਨਮਾਨ ਅਤੇ ਸੁਰੱਖਿਆ” ਨਾਲ ਸਿੱਧਾ ਜੁੜਿਆ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਅਣਦੇਖਾ ਨਹੀਂ ਕੀਤਾ ਜਾ ਸਕਦਾ। ਕਮਿਸ਼ਨ ਨੇ ਕਿਹਾ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਅਨੁਸਾਰ,ਕਮਿਸ਼ਨ ਅਜਿਹੇ ਮਾਮਲਿਆਂ ਵਿੱਚ ਸੋ-ਮੋਟੋ ਕਾਰਵਾਈ ਕਰਨ ਦਾ ਪੂਰਾ ਹੱਕ ਰੱਖਦਾ ਹੈ। ਚੇਅਰਪਰਸਨ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਲਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀ ਘਿਨੌਣੀ ਹਰਕਤ ਕਰਨ ਵਾਲੇ ਲੋਕਾਂ ਨੂੰ ਸਪਸ਼ਟ ਸੰਦੇਸ਼ ਮਿਲ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button