Breaking NewsD5 specialNewsPunjab

ਕੁੜੀ ਨਾਲ ਜੱਗੋ ਤੇਰਵੀਂ ਕਰਨ ਵਾਲਾ ਮੁਖ ਮੁਲਜ਼ਮ ਗ੍ਰਿਫਤਾਰ, ਹੁਣ ਫੜੇ ਜਾਣਗੇ ਸਾਰੇ ਮੁਲਜ਼ਮ ? (ਵੀਡੀਓ)

ਲੁਧਿਆਣਾ : ਲੁਧਿਆਣਾ ਦੇ ਮੁੱਲਾਂਪੁਰ ਦਾਖਾ ਰੇਪ ਕੇਸ ਮਾਮਲੇ ਵਿੱਚ ਪੁਲੀਸ ਨੇ 1 ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲੈਣ ਦਾ ਦਾਅਵਾ ਕੀਤਾ ਹੈ ਅਤੇ ਇਸ ਕਾਂਡ ਦੇ ਮੁੱਖ ਦੋਸ਼ੀ ਮੰਨੇ ਜਾ ਰਹੇ। ਮੁਲਜ਼ਮ ਵੱਲੋਂ ਪੁਲਿਸ ਕੋਲ ਆਤਮ ਸਮਰਪਣ ਕਰ ਦਿੱਤਾ ਗਿਆ, ਇਸ ਬਾਰੇ ਇੱਕ ਪ੍ਰੈੱਸ ਕਾਨਫਰੰਸ ਰਾਹੀ ਜਾਣਕਾਰੀ ਦਿੰਦੇ ਹੋਏ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਦੱਸਿਆ ਕਿ ਪੁਲਿਸ ਵੱਖ -ਵੱਖ ਪਹਿਲੂਆਂ ਤੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।

Read Also ਲੁਧਿਆਣਾ ਗੈਂਗਰੇਪ ਮਾਮਲੇ ‘ਚ ਛੇ ਮੁਲਜ਼ਮ ਗ੍ਰਿਫਤਾਰ ਕਰਨ ਦਾ ਦਾਅਵਾ

ਉਨ੍ਹਾਂ ਦੱਸਿਆਂ ਕਿ ਪੁਲਿਸ ਪਾਰਟੀਆਂ ਵੱਲੋਂ ਦੋਸ਼ੀਆਂ ਦੀ ਭਾਲ ਵਿੱਚ ਵੱਖ -ਵੱਖ ਥਾਂਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਲਿਆ ਜਾਵੇਗਾ। ਦੱਸ ਦਈਏ ਕਿ ਇਹ ਕੁੜੀ ਆਪਣੇ ਮਿੱਤਰ ਨਾਲ ਘੁੰਮਣ ਗਈ ਸੀ, ਇਸ ਦੌਰਾਨ ਕੁਝ ਨੌਜਵਾਨਾਂ ਨੇ ਪਹਿਲਾਂ ਕੁੜੀ ਉਤੇ ਹਮਲਾ ਕੀਤਾ ਤੇ ਫਿਰ ਅਣਜਾਣ ਥਾਂ ਉਤੇ ਲਿਜਾ ਕੇ ਬਲਾਤਕਾਰ ਕੀਤਾ। ਇਹੀ ਨਹੀਂ ਇਸ ਕੁੜੀ ਦੇ ਮਿੱਤਰ ਦੇ ਘਰ ਵਾਲਿਆਂ ਤੋਂ 2 ਲੱਖ ਫਾਰੌਤੀ ਦੀ ਮੰਗ ਵੀ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button