ਕੁੰਡਲੀ ਬਾਰਡਰ ‘ਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਸੋਨੀਪਤ : ਕੁੰਡਲੀ ਬਾਰਡਰ ‘ਤੇ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਕੁੰਡਲੀ ਥਾਣਾ ਪੁਲਿਸ ਨੇ ਕਿਸਾਨ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਉਸਦੇ ਸਾਥੀ ਕਿਸਾਨਾਂ ਨੂੰ ਸੌਂਪ ਦਿੱਤਾ। ਕਿਸਾਨ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਹੀਦ ਕਰਾਰ ਦਿੱਤਾ ਹੈ।
ਵੱਡੇ ਕਾਂਗਰਸੀ ਲੀਡਰ ਨੇ ਕੱਢੇ ਵੱਟ! ਸੁਣਕੇ ਆਏ ਕੇਂਦਰ ਸਰਕਾਰ ਨੂੰ ਪਸੀਨੇ !
ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਦੇ ਨਿਵਾਸੀ ਮੱਖਣ ਖਾਨ (42) ਆਪਣੇ ਸਾਥੀ ਬਲਕਾਰ ਅਤੇ ਹੋਰਾਂ ਦੇ ਨਾਲ ਤਿੰਨ ਦਿਨ ਪਹਿਲਾਂ ਕੁੰਡਲੀ ਬਾਰਡਰ ‘ਤੇ ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਆਏ ਸਨ। ਗੁਰਿੰਦਰ ਸਿੰਘ ਨੇ ਦੱਸਿਆ ਕਿ ਖਾਨ ਲੰਗਰ ‘ਚ ਸੇਵਾ ਕਰਨ ਲਈ ਆਏ ਸਨ। ਸੋਮਵਾਰ ਨੂੰ ਉਨ੍ਹਾਂ ਦੀ ਛਾਤੀ ‘ਚ ਦਰਦ ਹੋਇਆ ਅਤੇ ਹਸਪਤਾਲ ਲੈ ਕੇ ਜਾਣ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.