NewsBreaking NewsD5 specialIndiaPoliticsPunjab

ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਮੁੱਖ ਮੰਤਰੀ, ਸੁਖਬੀਰ ਨੂੰ ਵੀ ਦੇਣਾ ਪਿਆ ਜਵਾਬ (ਵੀਡੀਓ)

ਬੇਅਦਬੀ ਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਵਿਰੋਧੀ ਇਸ ਮੁੱਦੇ ‘ਤੇ ਅਕਾਲੀ ਦਲ ਨੂੰ ਘੇਰ ਰਹੇ ਹਨ ਹੁਣ ਇਸ ਮਾਮਲੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੋਲਦਿਆ ਹੋਏ ਕਿਹਾ ਕਿ ਚੋਣ ਕਮਿਸ਼ਨ ਨੂੰ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਨਹੀਂ ਕਰਨਾ ਚਾਹੀਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਵੀ ਨਿਸ਼ਾਨੇ ‘ਤੇ ਲਿਆ ਹੈ।

Read Also ਕੁੰਵਰ ਵਿਜੇ ਪ੍ਰਤਾਪ ਦੇ ਹੱਕ ‘ਚ ਆਈ ਸੰਗਤ, ਸਿੱਖ ਸੰਗਤ ਨੇ ਕਰਤੀ ਅਨਾਊਂਸਮੈਂਟ ! (ਵੀਡੀਓ)

ਉੱਧਰ ਇਸ ਮਾਮਲੇ ਬਾਰੇ ‘ਆਪ’ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਐ, ਮਾਨ ਨੇ ਕੈਪਟਨ ਨੂੰ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਕੈਪਟਨ ਵੀ ਨਹੀਂ ਚਾਹੁੰਦੇ ਕੀ ਇਸ ਮਾਮਲੇ ਦੀ ਜਾਂਚ ਹੋਵੇ। ਦੱਸ ਦਈਏ ਵਿਰੋਧੀ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨੂੰ ਲੈ ਕੇ ਅਕਾਲੀ ਦਲ ਨੂੰ ਨਿਸ਼ਾਨੇ ‘ਤੇ ਲੈ ਰਹੇ ਹਨ ਪਰ ਦੂਜੇ ਪਾਸੇ ਅਕਾਲੀ ਦਲ ਵੀ ਵਿਰੋਧੀਆਂ ਨੂੰ ਇਹਨਾਂ ਸ਼ਬਦੀ ਹਮਲਿਆਂ ਦਾ ਜਵਾਬ ਦਿੰਦੇ ਹੋਏ ਸਿੱਟ ਦੀ ਕਾਰਵਾਈ ਨੂੰ ਸਿਆਸੀ ਕਾਰਵਾਈ ਦੱਸ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button