Breaking NewsD5 specialNewsPress ReleasePunjabTop News

ਕੂਮ ਕਲਾਂ ਵਿਖੇ ਪ੍ਰਸਤਾਵਿਤ ਟੈਕਸਟਾਈਲ ਪਾਰਕ ਵਿੱਚ ਦਰਿਆਈ ਪ੍ਰਦੂਸ਼ਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ-ਮੁੱਖ ਮੰਤਰੀ

ਪ੍ਰੋਜੈਕਟਾਂ ਦੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੂਮ ਕਲਾਂ (ਲੁਧਿਆਣਾ) ਵਿਖੇ ਪ੍ਰਸਤਾਵਿਤ ‘ਮੈਗਾ ਇੰਟੈਗਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ’ ਵਿੱਚ ਕਿਸੇ ਵੀ ਤਰ੍ਹਾਂ ਦੇ ਦਰਿਆਈ ਪ੍ਰਦੂਸ਼ਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕੇਂਦਰ ਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਵੱਲੋਂ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਸਦਨ ਵਿਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਦਿਲਚਸਪੀ ਰੱਖਣ ਵਾਲੇ ਸੂਬਾ ਸਰਕਾਰਾਂ ਦੀ ਭਾਈਵਾਲੀ ਨਾਲ 7 ਪੀ.ਐਮ. ਮੈਗਾ ਇੰਟੀਗ੍ਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ (ਪੀਐਮ ਮਿਤਰਾ) ਦੀ ਸਥਾਪਨਾ ਲਈ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

SYL Song ‘ਤੇ Police ਦਾ ਨਵਾਂ ਐਕਸ਼ਨ, ਚੱਕਲੇ 4 ਬੰਦੇ! Vidhan Sabha ‘ਚ ਲੀਡਰ ਆਹਮੋ-ਸਾਹਮਣੇ| D5 Channel Punjabi

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਕੂਮ ਕਲਾਂ ਵਿਖੇ ਟੈਕਸਟਾਈਲ ਪਾਰਕ ਬਣਾਉਣ ਦਾ ਪ੍ਰਸਤਾਵ ਭਾਰਤ ਸਰਕਾਰ ਨੂੰ ਭੇਜਿਆ ਗਿਆ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਪ੍ਰੋਜੈਕਟ ਕੇਂਦਰ ਅਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੁਆਰਾ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੇ ਅਨੁਸਾਰ ਹੋਵੇਗਾ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨੂੰ ਯਕੀਨੀ ਬਣਾਉਣ ਲਈ ਵਾਤਾਵਰਣ ਸਬੰਧੀ ਕਾਨੂੰਨਾਂ ਦੀ ਪਾਲਣਾ ਕੀਤੀ ਜਾਵੇਗੀ ਤਾਂ ਕਿ ਦਰਿਆਵਾਂ ਦਾ ਪਾਣੀ ਦੂਸ਼ਿਤ ਨਾ ਹੋਵੇ ਅਤੇ ਨਾ ਹੀ ਲੋਕਾਂ ਦੀ ਸਿਹਤ ਉਤੇ ਕੋਈ ਮਾੜਾ ਪ੍ਰਭਾਵ ਪਵੇ। ਉਨ੍ਹਾਂ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਇੱਕ ਪਾਸੇ ਨਿਵੇਸ਼ ਨੂੰ ਆਕਰਸ਼ਿਤ ਕਰਨ ਵਿੱਚ ਮਦਦ ਕਰੇਗੀ ਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਮੁੱਢਲੀਆਂ ਲੋੜਾਂ ਵਿੱਚੋਂ ਇੱਕ ਇਹ ਹੈ ਕਿ ਇਛੁੱਕ ਸੂਬਾ ਸਰਕਾਰ ਕੋਲ ਇਸ ਪ੍ਰੋਜੈਕਟ ਲਈ ਇਕੱਠੀ 1000 ਏਕੜ ਜ਼ਮੀਨ ਅਤੇ ਭਾਰ ਮੁਕਤ ਭੌਂ ਉਪਲਬਧ ਹੋਣੀ ਚਾਹੀਦੀ ਹੈ।

AAP ਦੇ ਮੰਤਰੀ ਨੂੰ ਝਟਕਾ, ਬੀਜੇਪੀ ਤੇ ਕਾਂਗਰਸੀ ਹੋਏ ਆਹਮੋਂ-ਸਾਹਮਣੇ! ||D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਪਰੋਕਤ ਪ੍ਰਾਜੈਕਟ ਲਈ ਪਹਿਲਾਂ ਹੀ ਤਹਿਸੀਲ ਕੂਮ ਕਲਾਂ (ਲੁਧਿਆਣਾ) ਵਿੱਚ ਜ਼ਮੀਨ ਦੀ ਸ਼ਨਾਖਤ ਕਰ ਲਈ ਹੈ। ਭਗਵੰਤ ਮਾਨ ਨੇ ਦੱਸਿਆ ਕਿ ਪਿੰਡ ਗੜ੍ਹੀ ਫਜ਼ਲ, ਹੈਦਰ ਨਗਰ ਅਤੇ ਗਰਚਾ ਵਿੱਚ ਕੁੱਲ 463.4 ਏਕੜ ਸਰਕਾਰੀ ਜ਼ਮੀਨ ਪਹਿਲਾਂ ਹੀ ਓਪਟੀਮਮ ਯੂਟੀਲਾਈਜ਼ੇਸ਼ਨ ਆਫ ਵੇਕੈਂਟ ਗੌਰਮਿੰਟ ਲੈਂਡ (ਓ.ਯੂ.ਵੀ.ਜੀ.ਐਲ.) ਸਕੀਮ ਤਹਿਤ ਪੁੱਡਾ ਨੂੰ ਟਰਾਂਸਫਰ ਕੀਤੀ ਜਾ ਚੁੱਕੀ ਹੈ ਅਤੇ ਪਿੰਡ ਸੇਖੋਵਾਲ, ਸੈਲਕਿਆਨਾ ਅਤੇ ਸਲੇਮਪੁਰ ਵਿੱਚ 493.99 ਏਕੜ ਪੰਚਾਇਤੀ ਜ਼ਮੀਨ ਹੈ ਜਿਸ ਲਈ ਪੰਚਾਇਤਾਂ ਨੂੰ ਅਦਾਇਗੀਆਂ ਕਰਨ ਤੋਂ ਬਾਅਦ ਜ਼ਮੀਨ ਪੁੱਡਾ ਨੂੰ ਵੀ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪੁੱਡਾ ਨੇ 957.39 ਏਕੜ ਜ਼ਮੀਨ ਐਕੁਆਇਰ ਕਰ ਲਈ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਵੀ ਜਲਦੀ ਹੀ ਐਕਵਾਇਰ ਕਰ ਲਈ ਜਾਵੇਗੀ ਤਾਂ ਜੋ 1000 ਏਕੜ ਜ਼ਮੀਨ ਦੀ ਲੋੜ ਨੂੰ ਪੂਰਾ ਕੀਤਾ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button