ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਲਈ ਆਏ ਕੇਂਦਰ ਸਰਕਾਰ ਦੇ ਖੇਤੀਬਾੜੀ ਮਨਿਸਟਰੀ ਦੇ ਜੁਆਇੰਟ ਸਕੱਤਰ ਪ੍ਰਿਆ ਰੰਜਨ ਆਈ.ਐਫ.ਐਸ. ਤੇ ਉਨ੍ਹਾਂ ਦੇ ਨਾਲ ਆਏ ਅਧਿਕਾਰੀਆਂ ਦੀ ਟੀਮ ਵਲੋਂ ਦੇਰ ਸ਼ਾਮ ਅਜੇ ਵੀ ਮੀਟਿੰਗਾਂ ਦਾ ਦੌਰ ਜਾਰੀ ਹੈ। ਰੰਜਨ ਵਲੋਂ ਪਹਿਲਾਂ ਐਸ. ਕੇ. ਐਮ. ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਪ੍ਰਮੁੱਖ ਆਗੂਆਂ ਨਾਲ ਮੈਰਾਥਨ ਮੀਟਿੰਗ ਕੀਤੀ ਗਈ ਤੇ ਬਾਅਦ ਵਿਚ ਐਸ. ਕੇ. ਐਮ. ਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਵਲੋਂ ਆਪਣੀ ਵੱਖਰੀ ਮੈਰਾਥਨ ਮੀਟਿੰਗ ਕੀਤੀ. ਕੇਂਦਰ ਸਰਕਾਰ ਦੀ ਟੀਮ ਸਰਕਾਰ ਦੀ ਤਜਵੀਜ਼ ਲੈ ਕੇ ਕਿਸਾਨ ਆਗੂਆਂ ਕੋਲ ਪਹੁੰਚ ਗਈ ਹੈ। ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸੰਯੁਕਤ ਸਕੱਤਰ ਪ੍ਰਿਆ ਰੰਜਨ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ’ਤੇ ਪੁੱਜੇ। ਉਨ੍ਹਾਂ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਿਆ। ਕੁਝ ਸਮੇਂ ਬਾਅਦ ਡੱਲੇਵਾਲ ਨੇ ਆਪਣੀ ਖਰਾਬ ਸਿਹਤ ਕਾਰਨ ਅਧਿਕਾਰੀਆਂ ਨਾਲ ਗੱਲ ਕਰਨ ਤੋਂ ਗੁਰੇਜ਼ ਕਰਦਿਆਂ ਕਿਸਾਨ ਆਗੂਆਂ ਨੂੰ ਅਧਿਕਾਰੀਆਂ ਨਾਲ ਗੱਲ ਕਰਨ ਦੀ ਅਪੀਲ ਕੀਤੀ। ਪ੍ਰਿਆ ਰੰਜਨ ਨਾਲ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਅਭਿਮਨਿਊ ਕੋਹਾੜ ਆਦਿ ਵੱਲੋਂ ਮੁਲਾਕਾਤ ਕੀਤੀ. ਸੰਯੁਕਤ ਸਕੱਤਰ ਪ੍ਰਿਆ ਰੰਜਨ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਭਾਰਤ ਸਰਕਾਰ ਬੇਹੱਦ ਚਿੰਤਤ ਹੈ। ਕਿਸਾਨ ਆਗੂਆਂ ਨੇ ਕਰੀਬ ਡੇਢ ਘੰਟੇ ਤੱਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਕੇਂਦਰ ਦੇ ਅਧਿਕਾਰੀ ਉਨ੍ਹਾਂ ਲਈ ਤਜਵੀਜ਼ ਲੈ ਕੇ ਆਏ ਹਨ, ਜਿਸ ’ਤੇ ਦੋਵੇਂ ਫੋਰਮ ਵਿਚਾਰ ਕਰ ਰਹੇ ਹਨ ਅਤੇ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.