ਅਸਾਮ, ਅੰਮ੍ਰਿਤਸਰ : ਅਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ’ਚ ਬੰਦ ਪੰਜਾਬ ਦੇ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਵਾਪਸ ਆਪਣੇ ਘਰ ਪਰਤ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ SGPC ਨੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ’ਚ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਕਰਵਾਈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਆਈ.ਟੀ. ਵਿਭਾਗ ਦੇ ਨੁਮਾਇੰਦੇ ਜਸਕਰਨ ਸਿੰਘ ਵੀ ਨਾਲ ਮੌਜੂਦ ਸਨ। SGPC ਨੇ ਇਸ ਸਬੰਧ ਵਿਚ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ “ਕੇਂਦਰੀ ਜੇਲ੍ਹ ਡਿਬਰੂਗੜ੍ਹ, ਆਸਾਮ ਵਿੱਚ ਨਜ਼ਰਬੰਦ ਪੰਜਾਬ ਦੇ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਘਰ ਵਾਪਸ ਪਰਤ ਰਹੇ ਹਨ। ਡਿਬਰੂਗੜ੍ਹ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣ ਭਰਨ ਤੋਂ ਪਹਿਲਾਂ ਅਤੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਦੀਆਂ ਤਸਵੀਰਾਂ।”
Family members of Punjab youths detained in Central Jail Dibrugarh, Assam are flying back home after meeting their kin. Photos from Dibrugarh Airport before boarding flight to Delhi & after arrival at Delhi Airport. pic.twitter.com/ral8DiPLdb
— Shiromani Gurdwara Parbandhak Committee (@SGPCAmritsar) April 28, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.