Breaking NewsD5 specialNewsPress ReleasePunjab

ਕੇਂਦਰੀ ਜੇਲ੍ਹ ਬਠਿੰਡਾ ’ਚ ਨੌਜਵਾਨ ਦੇ ਕੇਸ ਕਤਲ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ

ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰੇ ਸਰਕਾਰ -ਐਡਵੋਕੇਟ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸਿੱਖ ਨੌਜਵਾਨ ਰਾਜਦੀਪ ਸਿੰਘ ਦੇ ਕੇਸ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

CM Mann Live : ਮੂੰਗੀ ਦੀ ਫ਼ਸਲ ਨੂੰ ਲੈਕੇ ਪੰਜਾਬ ਦੇ CM Bhagwant Mann ਦਾ ਵੱਡਾ ਐਲਾਨ || D5 Channel Punjabi

ਐਡਵੋਕੇਟ ਧਾਮੀ ਨੇ ਕਿਹਾ ਕਿ ਕੇਸ ਸਿੱਖ ਰਹਿਣੀ ਦਾ ਅਹਿਮ ਅੰਗ ਹਨ ਅਤੇ ਸਿੱਖ ਕੇਸਾਂ ਨੂੰ ਜਾਨ ਤੋਂ ਵੱਧ ਪਿਆਰ ਕਰਦਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਜੇਲ੍ਹ ਵਿਚ ਬੰਦ ਸਿੱਖ ਨੌਜਵਾਨ ਦੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਕੇਸ ਕਤਲ ਕਰ ਦਿੱਤੇ ਗਏ। ਪੰਜਾਬ ਵਿਚ ਵਾਪਰੀ ਅਜਿਹੀ ਘਟਨਾ ਬੇਹੱਦ ਗੰਭੀਰ ਤੇ ਚਿੰਤਾਜਨਕ ਹੈ।

Simarjit Singh Bains ਨੂੰ Police ਨੇ ਕੀਤਾ Arrest! ਕਾਫ਼ੀ ਸਮੇਂ ਤੋਂ ਸੀ ਭਗੌੜਾ | D5 Channel Punjabi

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਡੁੰਗਾਈ ਨਾਲ ਜਾਂਚ ਕਰਵਾ ਕੇ ਦੋਸ਼ੀ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਅਜਿਹੀ ਅਨੈਤਕ ਹਰਕਤ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਆਪਣੇ ਪੱਧਰ ਤੇ ਪ੍ਰਚਾਰਕਾਂ ਰਾਹੀਂ ਇਸ ਦੀ ਪੜਤਾਲ ਕਰਵੇਗੀ, ਜਿਸ ਲਈ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਆਦੇਸ਼ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੜਤਾਲ ਦੀ ਰਿਪੋਰਟ ਅਨੁਸਾਰ ਜੋ ਵੀ ਤੱਤ ਸਾਹਮਣੇ ਆਉਣਗੇ ਉਸ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button