Breaking NewsD5 specialNewsPoliticsPunjab

‘ਕੇਂਦਰ ਤੇ ਰਾਜ ਸਰਕਾਰ ਕਿਸਾਨਾਂ ਕੋਲ ਯੂਰੀਆ ਤੁਰੰਤ ਪੁੱਜਦਾ ਕਰਨ’

ਕਿਹਾ ਕਿ ਮੁੱਖ ਮੰਤਰੀ ਦੇ ਸਮੇਂ ਸਿਰ ਕਦਮ ਚੁੱਕਣ ‘ਚ ਫੇਲ੍ਹ ਹੋਣ ਕਾਰਨ ਮੌਜੂਦਾ ਸੰਕਟ ਪੈਦਾ ਹੋਇਆ, ਉਨ੍ਹਾਂ ਹਰਿਆਣਾ ਤੋਂ ਸੜਕ ਰਾਹੀਂ ਵੀ ਖਾਦ ਮੰਗਵਾਉਣ ਦਾ ਹੀਲਾ ਨਹੀਂ ਕੀਤਾ

ਮੁੱਖ ਮੰਤਰੀ ਨੂੰ ਆਖਿਆ ਕਿ ਉਹ ਮਾਮਲਾ ਪ੍ਰਧਾਨ ਮੰਤਰੀ ਕੋਲ ਚੁੱਕ ਕੇ ਸਾਰਾ ਯੂਰੀਆ ਸਟਾਕ ਇਕ ਹਫਤੇ ‘ਚ ਪੰਜਾਬ ਪੁੱਜਣਾ ਯਕੀਨੀ ਬਣਾਉਣ

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਤੇ ਪੰਜਾਬ ਸਰਕਾਰਾਂ ਨੂੰ ਆਖਿਆ ਕਿ ਉਹ ਸੂਬੇ ਦੇ ਕਿਸਾਨਾਂ ਕੋਲ ਖਾਦਾਂ ਖਾਸ ਤੌਰ ‘ਤੇ ਯੂਰੀਆ ਤੁਰੰਤ ਪੁੱਜਣਾ ਕਰਨ ਕਿਉਂਕਿ ਯੂਰੀਆ ਦੀ ਸਪਲਾਈ ਵਿਚ ਹੋਰ ਦੇਰੀ ਨਾਲ ਕਿਸਾਨਾਂ ‘ਤੇ ਬਹੁਤ ਮਾਰੂ ਅਸਰ ਪਵੇਗਾ ਅਤੇ ਇਸ ਨਾਲ ਕਣਕ ਦੀ ਪੈਦਾਵਾਰ 15 ਫੀਸਦੀ ਘੱਟ ਜਾਵੇਗੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਵੰਬਰ ਦੇ ਅੱਧ ਵਿਚ ਕਣਕ ਲਈ ਯੂਰੀਆ ਪਹਿਲੀ ਵਾਰ ਪਾਇਆ ਜਾਂਦਾ ਹੈ ਤਾਂ ਜੋ ਪੈਦਾਵਾਰ ਵਧਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਂ ਤੇਜ਼ੀ ਨਾਲ ਲੰਘ ਰਿਹਾ ਹੈ ਤੇ ਇਸ ਗੱਲ ਦਾ ਕੋਈ ਯਕੀਨ ਨਹੀਂ ਕਿ ਲੋੜੀਂਦਾ ਯੂਰੀਆ ਕਦੋਂ ਮਿਲੇਗਾ ਕਿਉਂਕਿ ਰੇਲ ਸੇਵਾਵਾਂ ਕੱਲ੍ਹ ਤੋਂ ਸ਼ੁਰੂ ਹੋ ਰਹੀਆਂ ਹਨ ਤੇ 8 ਲੱਖ ਟਨ ਯੂਰੀਆ ਹਾਲੇ ਪੁੱਜਣਾ ਬਾਕੀ ਹੈ।

🔴LIVE | ਹੁਣ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ! ਮੁੜ ਲੱਗਿਆ ਕਰਫ਼ਿਊ,ਅੰਦੋਲਨ ‘ਚ ਵੱਡੀ ਰੁਕਾਵਟ !

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਾਂਗਰਸ ਸਰਕਾਰ ਸੁੱਤੀ ਰਹਿ ਗਈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੇੜਲੇ ਇਲਾਕਿਆਂ ਤੋਂ ਸੜਕੀ ਮਾਰਗ ਰਾਹੀਂ ਯੂਰੀਆ ਮੰਗਵਾਉਣ ਬਾਰੇ ਵਿਚਾਰ ਹੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਾਣੀਪਤ ਵਿਚ ਐਨ ਐਫ ਐਲ ਪਲਾਂਟ ‘ਤੇ ਯੂਰੀਆ ਉਪਲਬਧ ਹੈ ਜੋ ਆਸਾਨੀ ਨਾਲ ਸੜਕ ਰਾਹੀਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿਚ ਲਿਆਂਦਾ ਜਾ ਸਕਦਾ ਸੀ ਪਰ ਕਾਂਗਰਸ ਸਰਕਾਰ ਨੇ ਕੋਈ ਪਹਿਲਕਦਮੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਨਾਲ ਤੁਰੰਤ ਗੱਲਬਾਤ ਕਰ ਕੇ ਸੂਬੇ ਲਈ ਯੁਰੀਆ ਦੀ ਸਪਲਾਈ ਤਰਜੀਹੀ ਆਧਾਰ ‘ਤੇ ਬਲਕਿ ਇਕ ਹਫਤੇ ਦੇ ਅੰਦਰ ਅੰਦਰ ਮਿਲਣੀ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਕਣਕ ਦੀ ਫਸਲ ‘ਤੇ ਮਾਰ ਨਾ ਪਵੇ।

ਸੁਖਬੀਰ ਬਾਦਲ ਨੇ ਕਿਸਾਨਾਂ ਦੇ ਹੱਕ ‘ਚ ਲਿਆ ਵੱਡਾ ਫੈਸਲਾ !ਕੇਂਦਰ ਅਤੇ ਪੰਜਾਬ ਸਰਕਾਰ ਦੇ ਖੋਲਤੇ ਪਰਦੇ !

ਉਨ੍ਹਾਂ ਕਿਹਾ ਕਿ ਰਾਜ ਨੂੰ ਗੁਆਂਢੀ ਰਾਜਾਂ ਤੋਂ ਵੀ ਸੜਕ ਰਾਹੀਂ ਸਪਲਾਈ ਲਈ ਪ੍ਰਬੰਧ ਕਰਨੇ ਚਾਹੀਦੇ ਹਨ। ਬਠਿੰਡਾ ਦੀ ਐਮ ਪੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨੂੰ ਯੂਰੀਆ ਮਿਲਣਾ ਯਕੀਨੀ ਬਣਾਉਣ ਲਈ ਕੋਈ ਪਹਿਲਕਦਮੀ ਨਾ ਕਰਨ ਕਾਰਨ ਕਿਸਾਨਾਂ ਨੇ ਪਹਿਲਾਂ ਹੀ ਭਾਰੀ ਘਾਟਾ ਝੱਲਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਹਰਿਆਣਾ ਤੇ ਰਾਜਸਥਾਨ ਤੋਂ ਮਹਿੰਗੇ ਭਾਅ ਯੂਰੀਆ ਖਰੀਦਣਾ ਪਿਆ ਹੈ। ਉਨ੍ਹਾਂ ਹਿਕਾ ਕਿ ਜੋ ਵੀ ਸਪਲਾਈ ਬਠਿੰਡਾ ਤੇ ਰੋਪੜ ਵਿਖੇ ਐਨ ਐਫ ਐਲ ਦੇ ਪਲਾਂਟਾਂ ਵਿਚ ਸੀ, ਉਸਨੂੰ ਇਹ ਕਹਿ ਕੇ ਰੋਕਿਆ ਗਿਆ ਕਿਉਂਕਿ ਪੰਜਾਬ ਲਈ ਸਪਲਾਈ ਦਾ ਕੋਟਾ ਖਤਮ ਹੋ ਗਿਆ। ਉਹਨਾਂ ਕਿਹਾ ਕਿ ਸਹਿਕਾਰੀ ਸਭਾਵਾਂ ਨੇ ਪਹਿਲਾਂ ਹੀ 50 ਹਜ਼ਾਰ ਟਨ ਯੂਰੀਆ ਵੰਡ ਦਿੱਤਾ ਹੈ ਤੇ ਹੁਣ ਉਨ੍ਹਾਂ ਕੋਲ ਕੋਈ ਸਟਾਫ ਬਾਕੀ ਨਹੀਂ ਰਿਹਾ।

ਆਹ ਸੁਣੋ ਕਿਸਾਨ ਬੀਬੀਆਂ ਦੀ ਦਿੱਲੀ ਨੂੰ ਧਮਕੀ?ਕਹਿੰਦੀਆਂ ਹੁਣ ਸੰਘਰਸ਼ ਨਹੀਂ ਹੁਣ ਆਰ ਪਾਰ ਦੀ ਲੜਾਈ

ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਰੇ ਮਸਲਿਆਂ ਨੂੰ ਧਿਆਨ ਵਿਚ ਰੱਖਦਿਆਂ ਮੁੱਖ ਮੰਤਰੀ ਯੂਰੀਆ ਤੇ ਕਿਸਾਨਾਂ ਨੂੰ ਲੋੜੀਂਦੀਆਂ ਹੋਰ ਖਾਦਾਂ ਤਰਜੀਹ ਆਧਾਰ ‘ਤੇ ਮਿਲਣੀਆਂ ਯਕੀਨੀ ਬਣਾਉਣ ਲਈ ਮਾਮਲਾ ਪ੍ਰਧਾਨ ਮੰਤਰੀ ਕੋਲ ਚੁੱਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤਾਂ ਪਹਿਲਾਂ ਹੀ ਕੇਂਦਰ ਨੂੰ ਇਹ ਦੱਸਣ ਵਿਚ ਨਾਕਾਮ ਰਹੇ ਹਨ ਕਿ ਕਿਸਾਨ ਜਥੇਬੰਦੀਆਂ ਨੇ ਦੋ ਹਫਤੇ ਪਹਿਲਾਂ ਹੀ ਰੇਲ ਲਾਈਨਾਂ ਖਾਲੀ ਕਰ ਦਿੱਤੀਆਂ ਸਨ। ਉਹਨਾਂ ਕਿਹਾ ਕਿ ਹੁਣ ਪੰਜਾਬ ਲਈ ਖਾਦਾਂ ਦੀ ਸਪਲਾਈ ਵਿਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ।

ਪ੍ਰਸ਼ਾਸਨ ਨੇ ਛੁਡਵਾਇਆ ਪੰਚਾਇਤੀ ਜ਼ਮੀਨ ਦਾ ਕਬਜਾ !ਕੋਰਟ ਦੇ ਹੁਕਮਾਂ ਦੀ ਹੋਈ ਹਰ ਪਾਸੇ ਸ਼ਲਾਘਾ !

ਸ੍ਰੀਮਤੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੀ ਕਦਮ ਚੁੱਕ ਕੇ ਯਕੀਨੀ ਬਣਾਵੇ ਕਿ ਪੰਜਾਬ ਦੇ ਕਿਸਾਨਾਂ ਨੂੰ ਯੂਰੀਆ ਦੀ ਤੋਟ ਨਾ ਰਹੇ। ਉਹਨਾਂ ਕਿਹਾ ਕਿ ਕਿਸਾਨਾਂ ਵਿਚ ਇਹ ਪ੍ਰਭਾਵ ਨਹੀਂ ਜਾਣਾ ਚਾਹੀਦਾ ਕਿ ਕੇਂਦਰੀ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ‘ਤੇ ਉਹਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕਿਸਾਨਾਂ ਦੀ ਮੰਗ ‘ਤੇ ਫਸਲਾਂ ਦੀ ਐਮ ਐਸ ਪੀ ਅਨੁਸਾਰ ਯਕੀਨੀ ਸਰਕਾਰੀ ਖਰੀਦ ਦੀ ਗਰੰਟੀ ਦੇਣ ਵਾਸਤੇ ਲੋੜੀਂਦੇ ਕਦਮ ਚੁੱਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button