Breaking NewsD5 specialNewsPoliticsPress ReleasePunjabTop News

ਕੇਂਦਰ ਦਾ ਪੰਜਾਬ ਯੂਨੀਵਰਸਿਟੀ ’ਤੇ ਕਬਜਾ ਨਹੀਂ ਹੋਣ ਦੇਵਾਂਗੇ: ਮਲਵਿੰਦਰ ਸਿੰਘ ਕੰਗ

ਪੀ.ਯੂ ਦੇ ਕੇਦਰੀਕਰਣ ਖ਼ਿਲਾਫ਼ ਪੰਜਾਬ ਸਰਕਾਰ 30 ਅਗਸਤ ਨੂੰ ਹਾਈਕੋਰਟ ’ਚ ਦੇਵੇਗੀ ਜਵਾਬ

ਕਾਂਗਰਸ, ਅਕਾਲੀ ਦਲ ਦੀ ਸਾਜਿਸ਼ ਦਾ ਨਤੀਜਾ ਹੈ ਪੀ.ਯੂ ਦਾ ਕੇਂਦਰੀਕਰਣ: ‘ਆਪ’  
ਚੰਡੀਗੜ੍ਹ:ਪੰਜਾਬ ਯੂਨੀਵਰਸਿਟੀ (ਪੀ.ਯੂ) ਨੂੰ ਕੇਂਦਰੀ ਯੂਨਵਿਰਸਟੀ ਵਿੱਚ ਬਦਲਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਦਰਜ ਕਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਪੰਜਾਬ ਯੂਨੀਵਰਸਿਟੀ ’ਤੇ ਕਿਸੇ ਵੀ ਕੀਮਤ ’ਤੇ ਕਬਜਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮਾਮਲੇ ਬਾਰੇ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਮੁੱਖ ਦਫ਼ਤਰ ’ਚ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਪ੍ਰਸ਼ਾਸਨਿਕ ਸਥਿਤੀ, ਆਕਾਰ ਅਤੇ ਰੁਤਬੇ ’ਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਕਰਨ ਲਈ ਕੇਂਦਰ ਸਰਕਾਰ ਨੂੰ ਇਜ਼ਾਜਤ ਨਹੀਂ ਦੇਵੇਗੀ।

Punjab Bulletin : (19-06-2022) ਅੱਜ ਦੀਆਂ ਮੁੱਖ ਖ਼ਬਰਾਂ | D5 Channel Punjabi

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ ਅਤੇ ਇਸ ਮਾਮਲੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਪੀ.ਯੂ ਦੇ ਰੁਤਬੇ ’ਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਨੂੰ ਰੋਕਣ ਦੀ ਮੰਗ ਕੀਤੀ ਹੈ।ਕੰਗ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਪੀ.ਯੂ ਨੂੰ ਕੇਂਦਰ ਸਰਕਾਰ ਰਾਹੀਂ ਕਮਜ਼ੋਰ ਕਰਨ ਦਾ ਦੋਸ਼ ਲਾਉਂਦਿਆਂ ਦੱਸਿਆ ਕਿ ਸਾਲ 2008 ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੀ.ਯੂ. ਨੂੰ ਕੇਂਦਰੀ ਯੂਨੀਵਰਸਿਟੀ ’ਚ ਬਦਲਣ ਲਈ ਸਰਕਾਰੀ ਸਹਿਮਤੀ ਦਿੱਤੀ ਸੀ।

Lawrence Bishnoi ਨੇ ਖੋਲ੍ਹੇ ਸਾਰੇ ਭੇਦ! Goldy brar ਆਊ ਪੰਜਾਬ ? | D5 Channel Punjabi

ਫਿਰ ਪਿਛਲੀ ਕਾਂਗਰਸ ਸਰਕਾਰ ਦੇ ਕਈ ਆਗੂ ਇਸ ਮਾਮਲੇ ’ਚ ਕੇਂਦਰ ਸਰਕਾਰ ਵੱਲੋਂ 2021 ’ਚ ਬਣਾਈ ਗਈ ਹਾਈਪਾਵਰ ਕਮੇਟੀ ਦੇ ਮੈਂਬਰ ਰਹੇ, ਪਰ ਇਨਾਂ ਆਗੂਆਂ ਨੇ ਪੀ.ਯੂ ਕੇਂਦਰ ਸਰਕਾਰ ਹਵਾਲੇ ਹੋਣ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬੀ ਦੀ ਵਿਰਾਸਤ ਹੈ। ਯੂਨੀਵਰਸਿਟੀ ’ਚ ਸੂਬੇ ਦਾ ਨਾਂ ਵੀ ਜੁੜਿਆ ਹੋਇਆ ਹੈ।

ਪੁਲਿਸ ਦੀ ਵੱਡੀ ਕਾਰਵਾਈ, ਹਾਈਅਲਰਟ ਜਾਰੀ! ਚੱਪੇ-ਚੱਪੇ ’ਤੇ ਲਗਾਈ ਆਰਮੀ? | D5 Channel Punjabi

ਪੰਜਾਬ ਸਰਕਾਰ ਯੂਨੀਵਰਸਿਟੀ ਦੇ ਰੱਖ ਰਖਾਅ ਅਤੇ ਵਿੱਤੀ ਖਰਚਿਆਂ ਲਈ 40 ਫ਼ੀਸਦੀ ਆਰਥਿਕ ਹਿੱਸੇ ਦਾ ਭੁਗਤਾਨ ਵੀ ਕਰਦੀ ਹੈ। ਇਸ ਲਈ ਪੰਜਾਬ ਦਾ ਇਸ ਯੂਨੀਵਰਸਿਟੀ ’ਤੇ ਕਾਨੂੰਨਨ ਹੱਕ ਹੈ।ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ 30 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਆਪਣਾ ਜਵਾਬ ਦਾਖਲ ਕਰੇਗੀ ਅਤੇ ਮਜ਼ਬੂਤੀ ਨਾਲ ਅਦਾਲਤ ’ਚ ਪੰਜਾਬ ਦਾ ਪੱਖ ਰੱਖੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button