ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਰਾਜਧਾਨੀ ਕੋਲਕਾਤਾ ਵਿੱਚ ਦੋ ਦਿਨਾ ਧਰਨਾ ਦੇ ਰਹੀ ਹੈ। ਮਮਤਾ ਬੈਨਰਜੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੱਛਮੀ ਬੰਗਾਲ ਨਾਲ ਵਿਤਕਰਾ ਕਰ ਰਹੀ ਹੈ ਅਤੇ ਇਸ ਦੇ ਖਿਲਾਫ ਉਹ ਇਹ ਪ੍ਰਦਰਸ਼ਨ ਕਰ ਰਹੀ ਹੈ। ਕੋਲਕਾਤਾ ਦੇ ਰੈੱਡ ਰੋਡ ‘ਤੇ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਦੇ ਸਾਹਮਣੇ ਮਮਤਾ ਬੈਨਰਜੀ ਪ੍ਰਦਰਸ਼ਨ ਕਰ ਰਹੀ ਹੈ ਅਤੇ ਉਨ੍ਹਾਂ ਦੇ ਨਾਲ ਟੀਐਮਸੀ ਦੇ ਕਈ ਵੱਡੇ ਨੇਤਾ ਅਤੇ ਪਾਰਟੀ ਵਰਕਰ ਵੀ ਪ੍ਰਦਰਸ਼ਨ ਕਰ ਰਹੇ ਹਨ।
ਸਥਾਨਕ ਮੀਡੀਆ ਵੱਲੋਂ ਮਮਤਾ ਬੈਨਰਜੀ ਦੇ ਧਰਨੇ ਦੀ ਲਾਈਵ ਕਵਰੇਜ ਵੀ ਕੀਤੀ ਜਾ ਰਹੀ ਹੈ। ਮਮਤਾ ਬੈਨਰਜੀ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਸੂਬੇ ਨਾਲ ਵਿਤਕਰਾ ਕਰ ਰਹੀ ਹੈ। ਬੈਨਰਜੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਮਨਰੇਗਾ ਸਕੀਮ ਦਾ ਫੰਡ ਰੋਕ ਦਿੱਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ‘ਤੇ ਕਈ ਹੋਰ ਯੋਜਨਾਵਾਂ ਲਈ ਪੈਸਾ ਰੋਕਣ ਦਾ ਦੋਸ਼ ਹੈ। ਮਮਤਾ ਬੈਨਰਜੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਮੁਕਾਬਲਾ ਕਰਨ ਦਾ ਸੱਦਾ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.