ਕੇਂਦਰ ਸਰਕਾਰ ਤੇ ਕਾਰਪੋਰੇਟ ਗੱਠਜੋੜ ਵਿਰੁੱਧ ਕਿਸਾਨ ਜਥੇਬੰਦੀਆਂ ਦੇ ਦੇਸ਼-ਵਿਆਪੀ ਸੱਦੇ ਤੇ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ 15 ਜਿਲ੍ਹਿਆਂ ਵਿੱਚ ਵਿਸ਼ਾਲ ਰੋਸ ਮਾਰਚ ਕੀਤੇ ਗਏ

ਚੰਡੀਗੜ੍ਹ : ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਮੁਲਕ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ 15 ਜਿਲ੍ਹਿਆਂ ਵਿੱਚ ਵਿਸ਼ਾਲ ਰੋਸ ਮਾਰਚ ਕੀਤੇ ਗਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਜਾਰੀ ਕੀਤੇ ਗਏ ਪ੍ਰੈਸਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਲੁਧਿਆਣਾ, ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਮੋਗਾ, ਫਰੀਦਕੋਟ, ਮੁਕਤਸਰ( ਡੀ ਸੀ ਅਤੇ ਐਸ ਡੀ ਐਮ ਲੰਬੀ), ਫਾਜਿਲਕਾ, ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਜਲੰਧਰ ਜਿਲ੍ਹਿਆਂ ਵਿੱਚ11 ਡੀ ਸੀ ਦਫਤਰਾਂ ਅਤੇ 5 ਸਬਡਵੀਜਨ ਦਫਤਰਾਂ ਅੱਗੇ ਵਿਸ਼ਾਲ ਧਰਨੇ ਲਾਉਣ ਉਪਰੰਤ ਬਾਜ਼ਾਰਾਂ ਵਿੱਚ ਰੋਹ-ਭਰਪੂਰ ਰੋਸ ਮਾਰਚ ਕੀਤੇ ਗਏ।
ਖਰਾਬ ਮੌਸਮ ਤੇ ਕੜਾਕੇ ਦੀ ਠੰਢ ਦੇ ਬਾਵਜੂਦ ਇਨ੍ਹਾਂ ਮਾਰਚਾਂ ਵਿੱਚ ਦਹਿ ਹਜ਼ਾਰਾਂ ਕਿਸਾਨਾਂ, ਖੇਤ ਮਜ਼ਦੂਰਾਂ, ਔਰਤਾਂ, ਬੱਚਿਆਂ ਤੇ ਨੌਜਵਾਨਾਂ ਸਮੇਤ ਹਰ ਵਰਗ ਦੇ ਇਨਸਾਫਪਸੰਦ ਲੋਕ ਸ਼ਾਮਲ ਹੋਏ। ਖਾਸ ਕਰਕੇ ਔਰਤਾਂ ਦੀ ਬਹੁਤ ਭਾਰੀ ਸ਼ਮੂਲੀਅਤ ਅਤੇ ਠਾਠਾਂ ਮਾਰਦਾ ਰੋਹ ਦੇਖਣਯੋਗ ਸੀ। ਇਸ ਦੌਰਾਨ 9 ਭਾਜਪਾ ਆਗੂਆਂ ਦੇ ਘਰਾਂ ਸਮੇਤ ਕਾਰਪੋਰੇਟਾਂ ਦੇ ਟੌਲ ਪਲਾਜ਼ਿਆਂ, ਸ਼ਾਪਿੰਗ ਮਾਲਾਂ, ਸੈਲੋ ਗੋਦਾਮਾਂ ਅਤੇ ਥਰਮਲ ਪਲਾਂਟਾਂ ਅੱਗੇ 40 ਥਾਂਈਂ 75 ਦਿਨਾਂ ਤੋਂ ਲੱਗੇ ਹੋਏ ਪੱਕੇ ਕਿਸਾਨ ਮੋਰਚੇ ਵੀ ਬਾਦਸਤੂਰ ਜਾਰੀ ਰਹੇ।
ਕਿਸਾਨ ਅੰਦੋਲਨ ਬਾਰੇ ਕਾਂਗਰਸੀ ਵਿਧਾਇਕ ਦਾ ਵੱਡਾ ਬਿਆਨ
ਥਾਂ ਥਾਂ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਗੁਰਮੀਤ ਸਿੰਘ ਕਿਸ਼ਨਪੁਰਾ, ਹਰਜਿੰਦਰ ਸਿੰਘ ਬੱਗੀ, ਜ਼ੋਰਾ ਸਿੰਘ ਨਸਰਾਲੀ, ਹਰਪ੍ਰੀਤ ਕੌਰ ਜੇਠੂਕੇ, ਜਸਵਿੰਦਰ ਸਿੰਘ ਲੌਂਗੋਵਾਲ, ਜੋਗਿੰਦਰ ਸਿੰਘ ਦਿਆਲਪੁਰਾ, ਹਰਦੀਪ ਸਿੰਘ ਟੱਲੇਵਾਲ, ਜਸਵੰਤ ਸਿੰਘ ਸੇਖੋਂ, ਕੁਲਦੀਪ ਸਿੰਘ ਮੱਤੇਨੰਗਲ, ਸਾਹਿਬ ਸਿੰਘ ਖੋਖਰ, ਗੁਰਪਾਲ ਸਿੰਘ ਨੰਗਲ, ਗੁਰਭਗਤ ਸਿੰਘ ਭਲਾਈਆਣਾ, ਭਾਗ ਸਿੰਘ ਮਰਖਾਈ, ਮੋਹਣ ਸਿੰਘ ਨਕੋਦਰ ਅਤੇ ਦਿਲਬਾਗ ਸਿੰਘ ਦਬੁਰਜੀ ਆਦਿ ਸ਼ਾਮਲ ਸਨ।
ਆਹ ਜ਼ਿਲ੍ਹੇ ਦੇ ਕਿਸਾਨਾਂ ਨੇ ਮੋਦੀ ਨੂੰ ਛੇੜਤੀ ਕੰਬਣੀ !ਦਿੱਲੀ ਬੈਠੇ ਕਿਸਾਨਾਂ ਨੂੰ ਕਰਤਾ ਖੁਸ਼ !
ਬੁਲਾਰਿਆਂ ਨੇ ਦੋਸ਼ ਲਾਇਆ ਕਿ ਅਡਾਨੀ ਅੰਬਾਨੀ ਅਤੇ ਸਾਮਰਾਜੀ ਕੰਪਨੀਆਂ ਦੀ ਰਖੇਲ ਮੋਦੀ ਸਰਕਾਰ ਇੱਕ ਪਾਸੇ ਕਾਨੂੰਨਾਂ ‘ਚ ਨਿਗੂਣੀਆਂ ਸੋਧਾਂ ਕਰਨ ਦੀ ਤਜਵੀਜ਼ ਪੇਸ਼ ਕਰ ਰਹੀ ਹੈ ਤੇ ਦੂਜੇ ਪਾਸੇ ਕਿਸਾਨ ਸੰਘਰਸ਼ ਬਾਰੇ ਆਧਾਰਹੀਣ ਭੜਕਾਊ ਪ੍ਰਚਾਰ ਕਰ ਰਹੀ ਹੈ। ਰੇਲ ਮੰਤਰੀ ਪਿਊਸ਼ ਗੋਇਲ ਵੱਲੋਂ ਕਿਸਾਨ ਸੰਘਰਸ਼ ਵਿੱਚ ਨਕਸਲੀਆਂ ਦੀ ਘੁਸਪੈਠ ਬਾਰੇ ਸਰਾਸਰ ਮਨਘੜਤ ਬਿਆਨ ਦੀ ਬੁਲਾਰਿਆਂ ਨੇ ਸਖਤ ਨਿਖੇਧੀ ਕੀਤੀ। ਇਹੀ ਲੋਕ ਪਹਿਲਾਂ ਇਸ ਸੰਘਰਸ਼ ਨੂੰ ਖ਼ਾਲਿਸਤਾਨੀਆਂ ਦੇ ਸੰਘਰਸ਼ ਵਜੋਂ ਪੇਸ਼ ਕਰ ਰਹੇ ਸਨ। ਰਾਜਸਥਾਨ ਦੇ ਕਿਸਾਨਾਂ ਵੱਲੋਂ ਜੈਪੁਰ ਹਾਈਵੇ ਵੀ ਸ਼ਾਂਤਮਈ ਰੋਕਣ ਦੇ ਐਕਸ਼ਨ ਨਾਲ ਹਿੰਸਾ ਦੀ ਬੂ-ਦੁਹਾਈ ਪੈਰਾਂ ਥੱਲੇ ਮਸਲੀ ਗਈ ਹੈ। ਉਹਨਾਂ ਦਾਅਵਾ ਕੀਤਾ ਕਿ ਖੁਦ ਫਿਰਕੂ ਹਿੰਸਕ ਕਾਤਲੀ ਟੋਲਿਆਂ ਦੀ ਸਰਪ੍ਰਸਤ ਭਾਜਪਾ ਦੇ ਇਸ ਭਰਮਾਊ ਪ੍ਰਚਾਰ ਦਾ ਸ਼ਾਂਤਮਈ ਸੰਘਰਸ਼ ਅੰਦਰ ਕੜਾਕੇ ਦੀ ਠੰਢ ਵਿੱਚ ਵੀ ਲੱਖਾਂ ਦੀ ਤਾਦਾਦ ਵਿੱਚ ਲਗਾਤਾਰ ਡਟੇ ਹੋਏ ਕਿਸਾਨ ਸਭਨਾਂ ਕਿਰਤੀ ਵਰਗਾਂ ਦੇ ਸਹਿਯੋਗ ਨਾਲ ਢੁੱਕਵਾਂ ਜੁਆਬ ਦੇ ਰਹੇ ਹਨ।
ਆਹ ਬਾਬੇ ਨੇ ਅੱਤ ਹੀ ਕਰਾਤੀ !ਕਿਸਾਨਾਂ ਲਈ ਕਰਤਾ ਵੱਡਾ ਐਲਾਨ ! ਖੁਸ਼ ਕਰਤੇ ਕਿਸਾਨ !
ਇਹ ਆਧਾਰਹੀਣ ਭੜਕਾਊ ਪ੍ਰਚਾਰ ਸੰਘਰਸ਼ਸ਼ੀਲ ਲੋਕਾਂ ਨੂੰ ਦਬਾਅ ਹੇਠ ਲਿਆ ਕੇ ਕਾਲੇ ਕਾਨੂੰਨਾਂ ਵਿੱਚ ਸੋਧਾਂ ਦੀ ਤਜਵੀਜ਼ ਮਨਜ਼ੂਰ ਕਰਾਉਣ ਖ਼ਾਤਰ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਜਵੀਜ਼ਤ ਸੋਧਾਂ ਦੀ ਔਕਾਤ ਤਾਂ ਭਾਜਪਾ ਦੇ ਉਸ ਬਿਆਨ ਤੋਂ ਹੀ ਜ਼ਾਹਿਰ ਹੁੰਦੀ ਹੈ ਜਿਸ ਵਿੱਚ ਪਾਰਟੀ ਨੇ ਦੇਸ਼ ਭਰ ਦੇ ਸੱਤ ਸੌ ਜ਼ਿਲ੍ਹਿਆਂ ਅੰਦਰ ਕਾਨੂੰਨਾਂ ਦੇ ਫ਼ਾਇਦੇ ਗਿਣਾਉਣ ਦੀ ਸੰਪਰਕ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਉਹਨਾਂ ਦਾਅਵਾ ਕੀਤਾ ਕਿ ਇਸ ਮੁਹਿੰਮ ਦਾ ਹਸ਼ਰ ਵੀ ਪੰਜਾਬ ‘ਚ ਪੈਰਾਂ ਥੱਲੇ ਮਸਲੀ ਗਈ ਇਹਨਾਂ ਦੀ ਸੰਪਰਕ ਮੁਹਿੰਮ ਵਰਗਾ ਹੀ ਹੋਵੇਗਾ। ਉਨ੍ਹਾਂ ਵੱਲੋਂ 16 ਦਸੰਬਰ ਨੂੰ ਉਹਨਾਂ ਸਾਰੇ ਖੁਦਕੁਸ਼ੀ-ਪੀੜਤ ਪ੍ਰਵਾਰਾਂ ਨੂੰ ਟਿਕਰੀ ਬਾਡਰ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਜਿਨ੍ਹਾਂ ਦੇ ਕਮਾਊ ਲੋਟੂ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਕਿਸਾਨ ਮਾਰੂ ਨੀਤੀਆਂ ਕਾਰਨ ਭਾਰੀ ਕਰਜਿਆਂ ਥੱਲੇ ਦਬ ਕੇ ਖੁਦਕੁਸ਼ੀਆਂ ਦੇ ਸ਼ਿਕਾਰ ਬਣ ਚੁੱਕੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.