Breaking NewsD5 specialIndiaNews

ਕੇਂਦਰ ਸਰਕਾਰ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ! ਵੱਡੇ ਪ੍ਰਧਾਨ ਨੂੰ ਕੀਤਾ ਗ੍ਰਿਫ਼ਤਾਰ! ਦਿੱਲੀ ਜਾਣ ਦਾ ਤੋਹਫ਼ਾ ?

ਨਵੀਂ ਦਿੱਲੀ : ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆ ਵੱਲੋਂ 26-27 ਨਵੰਬਰ ਨੂੰ ‘ਦਿੱਲੀ ਚੱਲੋ’ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ। ਜਿਸਦੇ ਚਲਦਿਆਂ ਕਿਸਾਨ ਆਗੂਆਂ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਲਾਮਬੰਧ ਕੀਤਾ ਜਾ ਰਿਹਾ ਹੈ ਪਰ ਹੁਣ ਪ੍ਰਸ਼ਾਸਨ ਵੀ ਸਖਤੀ ਦਿਖਾਉਂਦਾ ਨਜ਼ਰ ਆ ਰਿਹਾ ਹੈ। ਪੰਜਾਬ ਦੇ ਨਾਲ ਹੀ ਗੁਆਂਢੀ ਸੂਬੇ ਹਰਿਆਣਾ ‘ਚ ਵੀ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਸੰਘਰਸ਼ ਨੂੰ ਹੋਰ ਵਧਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।

🔴LIVE |ਕਿਸਾਨਾਂ ਤੋਂ ਬਾਅਦ ਮੁੱਖ ਮੰਤਰੀ ਦਾ ਲਾਈਵ ਧਮਾਕਾ !ਮੁੱਖ ਮੰਤਰੀ ਨੇ ਬਾਰਡਰਾਂ ‘ਤੇ ਕਰਤੀ ਸਖ਼ਤੀ !

ਹਰਿਆਣਾ ਦੇ ਅੰਬਾਲਾ ਅਤੇ ਫਤਿਹਾਬਾਦ ‘ਚ ਪੁਲਿਸ ਵਲੋਂ ਕਿਸਾਨ ਆਗੂਆ ਦੇ ਘਰਾਂ ‘ਚ ਦੇਰ ਰਾਤ ਛਾਪੇਮਾਰੀ ਕੀਤੀ ਗਈ ਅਤੇ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਦਿੱਲੀ ‘ਚ ਧਰਨਾ ਨਾ ਲਗਾ ਸਕਣ ਇਸ ਲਈ ਪੂਰੇ ਸੂਬੇ ‘ਚ ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ ਜਾ ਰਿਹਾ ਹੈ। ਸਰਕਾਰ ਹੁਣ ਡਰ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਬਿਨ੍ਹਾਂ ਡਰੇ ਉਹ ਦਿੱਲੀ ਲਈ ਕੂਚ ਕਰਨ।

ਕੇਂਦਰ ਸਰਕਾਰ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ!ਵੱਡੇ ਪ੍ਰਧਾਨ ਨੂੰ ਕੀਤਾ ਗ੍ਰਿਫ਼ਤਾਰ! ਦਿੱਲੀ ਜਾਣ ਦਾ ਤੋਹਫ਼ਾ ?

26-27 ਨਵੰਬਰ ਨੂੰ ‘ਦਿੱਲੀ ਚੱਲੋ’ ਅੰਦੋਲਨ ਦੇ ਸੱਦੇ ‘ਤੇ ਕਿਸਾਨ ਤਿਆਰੀ ‘ਚ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਤੋਂ ਡਰਨ ਵਾਲੇ ਨਹੀਂ। ਹਰਿਆਣਾ ਦੇ ਕਿਸਾਨਾਂ ਵੱਲੋਂ ਦਿੱਲੀ ਅੰਦੋਲਨ ਨੂੰ ਲੈ ਕੇ ਸੱਦੀ ਮੀਟਿੰਗ ਵੀ ਕੈਂਸਲ ਕਰ ਦਿੱਤੀ ਗਈ ਹੈ।ਹਰਿਆਣਾ ਦੇ ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਹਰ ਹਾਲ ‘ਚ ਦਿੱਲੀ ਪਹੁੰਚਣ ਦੀ ਅਪੀਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button