IndiaPunjabTop News

ਕੇਂਦਰ ਸਰਕਾਰ ਦੀ ਚਿਤਾਵਨੀ : ਆਯੂਸ਼ਮਾਨ ਭਾਰਤ ਸਕੀਮ ਦੇ ਫੰਡਾਂ ਦੀ ਵਰਤੋਂ ਮੁਹੱਲਾ ਕਲੀਨਿਕਾਂ ‘ਚ ਇਸਤਮਾਲ ਕਰਨੀ ਕਰਦੋ ਬੰਦ ਨਹੀਂ ਤਾਂ ਰੋਕ ਦੇਵਾਗੇ ਫ਼ੰਡ

ਨਵੀਂ ਦਿੱਲੀ : ਮੁਹੱਲਾ ਕਲੀਨਿਕ ਆਮ ਆਦਮੀ ਦਾ ਪਸੰਦੀਦਾ ਪ੍ਰੋਜੈਕਟ ਹੈ। ਪੰਜਾਬ ਸਰਕਾਰ ਨੇ 15 ਅਗਸਤ 2022 ਨੂੰ 100 ‘ਤੇ 26 ਜਨਵਰੀ 2023 ਨੂੰ ਲਗਭਗ 400 ਮੁਹੱਲਾ ਕਲੀਨਿਕ ਆਮ ਜਨਤਾ ਲਈ ਖੋਲ੍ਹੇ ਗਏ ਸਨ। ਪਰ ਹੁਣ ਕੇਂਦਰ ਸਰਕਾਰ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪੰਜਾਬ ‘ਆਪ’ ਸਰਕਾਰ ਨੂੰ ਘੇਰਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਉਤੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਆਯੁਸ਼ਮਾਨ ਭਾਰਤ ਸਿਹਤ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰ ਰਹੀ ਹੈ। ਆਯੂਸ਼ਮਾਨ ਭਾਰਤ ਸਕੀਮ ਦੇ ਫੰਡਾਂ ਦੀ ਵਰਤੋਂ ਮੁਹੱਲਾ ਕਲੀਨਿਕਾਂ ਵਿੱਚ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਆਯੂਸ਼ਮਾਨ ਭਾਰਤ ਸਕੀਮ ਦੇ ਫੰਡਾਂ ਨੂੰ ਰੋਕਣ ਦੀ ਵੀ ਚਿਤਾਵਨੀ ਦਿੱਤੀ ਹੈ।

ਦੇਖ ਲਓ ਪੰਜਾਬ ਦੇ ਵਿਧਾਇਕਾਂ ਦਾ ਹਾਲ ! ਅਚਾਨਕ ਹੋਏ ਗਾਇਬ ! D5 Channel Punjabi

ਕੇਂਦਰ ਸਰਕਾਰ ਨੇ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨੂੰ 6 ਫਰਵਰੀ ਨੂੰ ਪੱਤਰ ਵੀ ਲਿਖਿਆ ਸੀ। ਇਸ ਵਿੱਚ, ਮੰਤਰਾਲੇ ਨੇ ਕਿਹਾ ਕਿ ਰਾਜ ਨੇ ਯੋਜਨਾ ਦੀ ਭਾਵਨਾ ਨੂੰ ਤਬਾਹ ਕਰ ਦਿੱਤਾ ਹੈ। ਸੂਬਾ ਸਰਕਾਰ ਕੇਂਦਰੀ ਫੰਡਾਂ ਦੀ ਵਰਤੋਂ ਕਰਕੇ ਪੀਐਚਸੀ ਕੇਂਦਰਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਸਵੀਰਾਂ ਲਗਾ ਰਹੀ ਹੈ। ਅਜਿਹਾ ਕਰਨਾ ਆਯੁਸ਼ਮਾਨ ਭਾਰਤ ਸਿਹਤ ਅਤੇ ਤੰਦਰੁਸਤੀ ਕੇਂਦਰ ਯੋਜਨਾ ਦੇ ਸਹਿ-ਬ੍ਰਾਂਡਿੰਗ ਨਿਯਮਾਂ ਦੀ ਉਲੰਘਣਾ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button