Press ReleasePunjabTop News

ਕੇਂਦਰ ਸਰਕਾਰ ਨੇ ਪੰਜਾਬ ਦੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟਾਈ

ਕਿਹਾ, ਐਮ.ਬੀ.ਬੀ.ਐਸ. ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ ਦੀ ਟੀਮ ਨਾਲ ਕਲੀਨਿਕਾਂ ਨੂੰ ਬਿਹਤਰ ਢੰਗ ਨਾਲ ਚਲਾਇਆ ਜਾ ਰਿਹੈ

ਭਾਰਤ ਸਰਕਾਰ ਵੱਲੋਂ ਸਿਹਤ ਸੰਭਾਲ ਦੇ ਖੇਤਰ ਵਿੱਚ ਕਈ ਅਹਿਮ ਪਹਿਲਕਦਮੀਆਂ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਚੰਡੀਗੜ੍ਹ : ਭਾਰਤ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਕਈ ਪਹਿਲਕਦਮੀਆਂ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ। ਭਾਰਤ ਸਰਕਾਰ ਨਿਯਮਿਤ ਤੌਰ ‘ਤੇ ਵੱਖ-ਵੱਖ ਵਿਧੀਆਂ ਰਾਹੀਂ ਸੂਬਿਆਂ ਵਿੱਚ ਐਨ.ਐਚ.ਐਮ. ਦੀ ਪ੍ਰਗਤੀ ਦੀ ਨਿਗਰਾਨੀ ਕਰਦੀ ਹੈ। ਸਭ ਤੋਂ ਮਹੱਤਵਪੂਰਨ ਵਿਧੀ ਹੈ ਕਾਮਨ ਰਿਵਿਊ ਮਿਸ਼ਨ (ਸੀ.ਆਰ.ਐਮ.) ਜੋ ਹਰ ਸਾਲ ਕੀਤੀ ਜਾਂਦੀ ਹੈ। ਸੀਆਰਐਮ ਦੇ ਤਹਿਤ ਸਰਕਾਰੀ ਅਧਿਕਾਰੀਆਂ, ਜਨ ਸਿਹਤ ਮਾਹਿਰਾਂ, ਵਿਕਾਸ ਭਾਈਵਾਲਾਂ ਦੇ ਪ੍ਰਤੀਨਿਧਾਂ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਇੱਕ ਟੀਮ ਵੱਖ-ਵੱਖ ਰਾਜਾਂ ਵਿੱਚ ਖੇਤਰੀ ਦੌਰਾ ਕਰਦੀ ਹੈ।
ਡੇਰਾ ਬਿਆਸ ਨਾਲ ਲਿਆ ਸਿੱਧਾ ਪੰਗਾ, ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼||
ਸੀ.ਆਰ.ਐਮ. ਦਾ ਉਦੇਸ਼ ਲੋਕਾਂ ਦੇ ਨਜ਼ਰੀਏ ਤੋਂ ਪ੍ਰੋਗਰਾਮਾਂ ਨੂੰ ਲਾਗੂ ਕਰਨ ਦਾ ਮੁਲਾਂਕਣ ਕਰਨਾ ਹੈ। ਡਿਪਟੀ ਡਾਇਰੈਕਟਰ ਜਨਰਲ, ਆਯੂਸ਼,  ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲਾ ਡਾ. ਏ. ਰਘੂ ਦੀ ਅਗਵਾਈ ਹੇਠ 16 ਮੈਂਬਰੀ 15ਵੀਂ ਕਾਮਨ ਰੀਵਿਊ ਮਿਸ਼ਨ ਟੀਮ ਨੇ 4 ਤੋਂ 11 ਨਵੰਬਰ ਤੱਕ ਰਾਜ ਦਾ ਦੌਰਾ ਕੀਤਾ ਜਿਸ ਦੌਰਾਨ ਇਸ ਨੇ ਫਿਰੋਜ਼ਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦਾ ਦੌਰਾ ਕੀਤਾ। ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ‘ਤੇ ਪੂਰੀ ਤਸੱਲੀ ਜ਼ਾਹਰ ਕਰਦਿਆਂ ਟੀਮ ਨੇ ਸੂਬੇ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਰਾਜ ਵਿੱਚ ਵੱਧ ਤੋਂ ਵੱਧ ਸੰਸਥਾਗਤ ਜਣੇਪੇ ਹੋ ਰਹੇ ਹਨ ਅਤੇ ਗਰਭਵਤੀ ਔਰਤਾਂ ਨੂੰ ਸਾਰੀਆਂ ਸਿਹਤ ਸਹੂਲਤਾਂ ਵਿੱਚ ਮਿਆਰੀ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਜ਼ਿਆਦਾਤਰ ਔਰਤਾਂ ਨੂੰ ਡੀਬੀਟੀ ਰਾਹੀਂ ਜੀ.ਐਸ.ਵਾਈ. ਦੀ ਅਦਾਇਗੀ ਕੀਤੀ ਗਈ ਹੈ।

Ludhiana News : ਇਕੱਲੀ ਜਨਾਨੀ ਵੇਖ ਘਰ ‘ਚ ਵੜੇ ਬੰਦੇ, ਬਜ਼ੁਰਗ ਨਾਲ ਵਾਪਰੀ ਮਾੜੀ ਘਟਨਾ | D5 Channel Punjabi

ਇਸੇ ਤਰ੍ਹਾਂ ਜ਼ਿਆਦਾਤਰ ਸਿਹਤ ਸੰਸਥਾਵਾਂ ਵਿੱਚ ਪਰਿਵਾਰ ਯੋਜਨਾਬੰਦੀ ਸਬੰਧੀ ਸਹੂਲਤਾਂ ਵੀ ਉਪਲਬਧ ਹਨ। ਜ਼ਿਲ੍ਹਾ ਹਸਪਤਾਲਾਂ ਵਿੱਚ ਫੈਮਲੀ ਪਾਰਟੀਸਿਪੇਟਰੀ ਕੇਅਰ ਦਾ ਅਭਿਆਸ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਹਸਪਤਾਲਾਂ ਵਿੱਚ ਬ੍ਰੈਸਟ ਫੀਡਿੰਗ ਕਾਰਨਰ ਸਥਾਪਿਤ ਕੀਤੇ ਗਏ ਹਨ। ਏ.ਡਬਲਿਊ.ਸੀਜ਼ ਅਤੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਆਰ.ਬੀ.ਐਸ.ਕੇ. ਸਕਰੀਨਿੰਗ ਕਰਵਾਈ ਜਾ ਰਹੀ ਹੈ ਅਤੇ ਬੱਚਿਆਂ ਨੂੰ ਮੁਫਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

Mining ਕਰਨ ਵਾਲਿਆਂ ਦਾ ਵੱਡਾ ਖੁਲਾਸਾ, ਸ਼ਰੇਆਮ ਹੋ ਰਹੀ ਹੈ Blackmailing | D5 Channel Punjabi

ਇਹ ਵੀ ਦੇਖਿਆ ਗਿਆ ਕਿ ਟੀਕਾਕਰਨ ਸੇਵਾਵਾਂ ਆਊਟਰੀਚ ਕੈਂਪਾਂ (ਮਮਤਾ ਦਿਵਸ) ਰਾਹੀਂ ਅਤੇ ਐਸ.ਸੀ-ਐਚ.ਡਬਲਿਊ.ਸੀ. ਪੱਧਰ ਤੱਕ ਸਾਰੀਆਂ ਸਿਹਤ ਸਹੂਲਤਾਂ ‘ਤੇ ਉਪਲਬਧ ਹਨ। ਆਸ਼ਾ ਵਰਕਰਾਂ ਵੱਲੋਂ ਮਾਵਾਂ ਅਤੇ ਬੱਚਿਆਂ ਨੂੰ ਟੀਕਾਕਰਨ ਲਈ ਸੈਸ਼ਨ ਸਾਈਟਾਂ ‘ਤੇ ਲਿਜਾਇਆ ਜਾਂਦਾ ਹੈ। ਜ਼ਿਆਦਾਤਰ ਮਾਵਾਂ ਟੀਕਾਕਰਨ ਸੇਵਾਵਾਂ ਬਾਰੇ ਜਾਣਕਾਰ ਹਨ। ਰਾਜ ਵਿੱਚ ਉਮੰਗ ਕਲੀਨਿਕ ਕਾਰਜਸ਼ੀਲ ਹਨ ਅਤੇ ਐਸ.ਸੀ-ਐਚ.ਡਬਲਿਊ.ਸੀ ਅਤੇ ਏ.ਡਬਲਿਊ.ਸੀ. ਵਿੱਚ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਏ ਜਾਂਦੇ ਹਨ।

Stubble Burning : ਲੱਭ ਗਿਆ ਪਰਾਲੀ ਦਾ ਹੱਲ, ਸਰਕਾਰ ਦੀ ਨਵੀਂ ਸਕੀਮ, ਲਿਆ ਫ਼ੈਸਲਾ | D5 Channel Punjabi

ਸੀਆਰਐਮ ਨੇ ਇਹ ਵੀ ਨੋਟ ਕੀਤਾ ਕਿ ਸੂਬੇ ਨੇ ਸੀਐਚਓਜ਼ ਦੇ ਨਾਲ ਐਚ.ਡਬਲਿਊ.ਸੀਜ਼ ਦੇ ਸੰਚਾਲਨ ਦੇ ਟੀਚੇ ਨੂੰ ਪੂਰਾ ਕਰ ਲਿਆ ਹੈ।ਐਮ.ਬੀ.ਬੀ.ਐਸ. ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ ਦੀ ਇੱਕ ਟੀਮ ਨਾਲ ਕਲੀਨਿਕ ਸੁਚਾਰੂ ਢੰਗ ਨਾਲ ਚਲਾਏ ਜਾ ਰਹੇ ਹਨ। ਮਰੀਜ਼ਾਂ ਦੇ ਡੇਟਾ ਦੀ ਰਿਪੋਰਟਿੰਗ ਅਤੇ ਰਿਕਾਰਡਿੰਗ ਲਈ ਕਾਗਜ਼ ਰਹਿਤ ਪ੍ਰਣਾਲੀ ਉਪਲਬਧ ਹੈ। ਆਮ ਆਦਮੀ ਕਲੀਨਿਕਾਂ ਵਿੱਚ ਵੱਖ-ਵੱਖ ਲੈਬ ਟੈਸਟ ਅਤੇ ਦਵਾਈਆਂ ਮੁਫਤ ਉਪਲੱਬਧ ਹਨ। ਬਿਹਤਰ ਕਮਿਊਨਿਟੀ ਅਵੇਅਰਨੈੱਸ ਦੇ ਨਾਲ 108 ਐਂਬੂਲੈਂਸ ਸੇਵਾ ਦੀ ਵਰਤੋਂ ਕੀਤੀ ਜਾ ਰਹੀ ਹੈ।

ਸਾਬਕਾ ਫੌਜੀਆਂ ਦਾ ਹੱਲਾ ਬੋਲ, ਆਰ-ਪਾਰ ਦੀ ਲੜਾਈ ਦਾ ਐਲਾਨ, ਦੇਸ਼ ਭਰ ਦੇ ਫੌਜੀ ਹੋਏ ਇੱਕਜੁੱਟ | D5 Channel Punjabi

ਝੁੱਗੀ-ਝੌਂਪੜੀ, ਦੂਰ-ਦੁਰਾਡੇ ਅਤੇ ਸੰਵੇਦਨਸ਼ੀਲ ਖੇਤਰਾਂ ਤੱਕ ਪਹੁੰਚ ਲਈ ਐਮ.ਐਮ.ਯੂਜ਼ ਕਾਰਜਸ਼ੀਲ ਹਨ।ਐਸ.ਐਚ.ਸੀ ਪੱਧਰ ਤੱਕ ਵੱਖ-ਵੱਖ ਸਿਹਤ ਆਈਟੀ ਪੋਰਟਲਾਂ/ਐਪਸ ਦਾ ਢੁਕਵਾਂ ਗਿਆਨ ਅਤੇ ਅਭਿਆਸ ਉਪਲਬਧ ਹੈ। ਇਸ ਦੌਰਾਨ ਸਕੱਤਰ ਸਿਹਤ ਪੰਜਾਬ ਸ੍ਰੀ ਅਜੋਏ ਸ਼ਰਮਾ ਅਤੇ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਡਾ. ਅਭਿਨਵ ਤ੍ਰਿਖਾ ਵੱਲੋਂ ਟੀਮ ਦੇ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਪਰਿਵਾਰ ਭਲਾਈ ਡਾ: ਰਵਿੰਦਰਪਾਲ ਕੌਰ, ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਡਾ. ਸਤਿੰਦਰਪਾਲ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਸਿਹਤ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਹਾਜ਼ਰ ਸਨ |

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button