Breaking NewsD5 specialIndiaNewsPoliticsPunjab

ਕੇਂਦਰ MSP ਨੂੰ ਲੈ ਕੇ ਲਿਖਤੀ ਭਰੋਸਾ ਦੇਣ ਨੂੰ ਤਿਆਰ

ਨਵੀਂ ਦਿੱਲੀ : ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ‘ਚ ਪੰਜਵੇਂ ਦੌਰ ਦੀ ਗੱਲਬਾਤ ਸ਼ਨੀਵਾਰ ਦੁਪਹਿਰ ਤੋਂ ਚੱਲ ਰਹੀ ਹੈ ਅਤੇ ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਉਹ ਐਮਐਸਪੀ ਨੂੰ ਲੈ ਕੇ ਲਿਖਤੀ ਭਰੋਸਾ ਦੇਣ ਲਈ ਤਿਆਰ ਹੈ। ਨਾਲ ਹੀ ਸਤੰਬਰ ‘ਚ ਲਾਗੂ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ‘ਚ ਵਿਵਾਦਪੂਰਨ ਸੋਧਾਂ ‘ਤੇ ਸਹਿਮਤ ਹੋਣ ਲਈ ਵੀ ਤਿਆਰ ਹੈ।

BREAKING- ਚਲਦੀ ਮੀਟਿੰਗ ‘ਚ ਕਿਸਾਨਾਂ ਨੇ ਦਿੱਤਾ ਮੋਦੀ ਨੂੰ ਝਟਕਾ

ਇਸ ਘਟਨਾਕ੍ਰਮ ਨਾਲ ਜੁੜੇ ਸੂਤਰਾਂ ਅਨੁਸਾਰ ਸਰਕਾਰ ਨੇ ਐਮਐਸਪੀ ‘ਤੇ ਲਿਖਤੀ ਭਰੋਸਾ ਦੇਣ ਲਈ ਕਿਸਾਨਾਂ ਦੀ ਮੰਗ ਨੂੰ ‘ਕਾਰਜਕਾਰੀ ਆਦੇਸ਼, ਨਾ ਕਿ ਕਾਨੂੰਨ ਵੱਲੋਂ’ ਸਵੀਕਾਰ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸ਼ਨੀਵਾਰ ਸਵੇਰੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਇੱਕ ਉੱਚ ਪੱਧਰੀ ਬੈਠਕ ਹੋਣ ਤੋਂ ਬਾਅਦ ਸਾਹਮਣੇ ਆਈ ਹੈ। ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅੰਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸ਼ਾਮਿਲ ਹੋਏ ਸਨ।

ਚਲਦੀ ਮੀਟਿੰਗ ‘ਚੋਂ ਕਿਸਾਨਾਂ ਲਈ ਆਈ ਵੱਡੀ ਖ਼ਬਰ,ਸੁਣ ਕੇ ਹੈਰਾਨ,ਖੇਤੀ ਕਾਨੂੰਨਾਂ ‘ਤੇ ਫੈਸਲਾ

ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨਮੰਤਰੀ ਦੇ ਨਾਲ ਡੇਢ ਘੰਟੇ ਦੀ ਬੈਠਕ ਤੋਂ ਬਾਅਦ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ‘ਚ ਸੋਧ ਦੀ ਗੱਲ ਸਵੀਕਾਰ ਕਰ ਲਈ ਹੈ। ਜਿਸਨੂੰ ਕਿਸਾਨ ‘ਕਾਲੇ ਕਾਨੂੰਨ’ ਅਤੇ ‘ਕਿਸਾਨ ਵਿਰੋਧੀ’ ਕਾਨੂੰਨ ਕਰਾਰ ਦੇ ਰਹੇ ਹਨ। ਰਾਸ਼ਟਰੀ ਰਾਜਧਾਨੀ ‘ਚ ਕੇਂਦਰ ਅਤੇ ਕਿਸਾਨ ਪ੍ਰਤੀਨਿਧਿਆਂ ਦੇ ਵਿੱਚ ਪਹਿਲਾਂ ਹੋਈਆਂ 4 ਮੀਟਿੰਗਾਂ ਤੋਂ ਬਾਅਦ ਵੀ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ ਹੈ। ਦੱਸ ਦਈਏ ਕਿ 10 ਦਿਨਾਂ ਤੋਂ ਹਜਾਰਾਂ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੀਆਂ ਸਰਹੱਦਾਂ ਨੂੰ ਕਈ ਥਾਵਾਂ ਤੋਂ ਰੋਕ ਲਿਆ ਹੈ, ਜਿਸਦੇ ਨਾਲ ਰਾਸ਼ਟਰੀ ਰਾਜਧਾਨੀ ਵਿੱਚ ਸਪਲਾਈ ਚੇਨ ਡਿੱਗ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button