Breaking NewsD5 specialIndiaNewsPoliticsPress ReleasePunjabTop News

ਕੇਜਰੀਵਾਲ ਖੁਦ ਦਖਲ ਦੇ ਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫੌਰੀ ਰਿਹਾਈ ਕਰਵਾਉਣ : ਸੁਖਬੀਰ ਸਿੰਘ ਬਾਦਲ

ਦਿੱਲੀ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਸਜ਼ਾ ਸਮੀਖਿਆ ਬੋਰਡ ਨੂੰ ਕੇਸ ਦੇ ਸਹੀ ਤੱਥਾਂ ਤੋਂ ਜਾਣੂ ਕਰਵਾਉਣ ਤੇ ਦੱਸਣ ਕਿ ਪ੍ਰੋ. ਭੁੱਲਰ ਦੀ ਛੇਤੀ ਰਿਹਾਈ ਨਾਲ ਪੰਜਾਬ ਵਿਚ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੁੰ ਮਜ਼ਬੂਤੀ ਮਿਲੇਗੀ

ਚੰਡੀਗੜ੍ਹ /ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੁੰ ਅਪੀਲ ਕੀਤੀ ਕਿ ਉਹ ਖੁਦ ਦਖਲ ਦੇ ਕੇ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੂੰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਲਈ ਕੇਂਦਰ ਸਰਕਾਰ ਵੱਲੋਂ ਦਿੱਤੀ ਵਿਸ਼ੇਸ਼ ਛੋਟ ਤੋਂ ਜਾਣੂ ਕਰਵਾ ਕੇ ਉਹਨਾਂ ਦੀ ਰਿਹਾਈ ਕਰਵਾਉਣ।

600 Unit Free in Punjab : Bhagwant Man ਨੇ ਦਿੱਤੀ ਖੁਸ਼ਖਬਰੀ, ਨਿਬੜਿਆ 600 Unit ਦਾ ਕੰਮ | D5 Channel Punjabi

ਅਕਾਲੀ ਦਲ ਦੇ ਪ੍ਰਧਾਨ ਨੇ ਦਿੱਲੀ ਦੇ ਮੁੱਖ ਮੰਤਰੀ ਨੁੰ ਇਸ ਮਾਮਲੇ ’ਤੇ ਪੱਤਰ ਲਿਖ ਕੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਦਾ ਮਾਮਲਾ ਹੈ ਕਿ ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਨੇ ਪਹਿਲਾਂ ਪ੍ਰੋ. ਭੁੱਲਰ ਦੀ ਰਿਹਾਈ ਦੀ ਤਜਵੀਜ਼ ਰੱਦ ਕਰ ਦਿੱਤੀ। ਉਹਨਾਂ ਕਿਹਾ ਕਿ ਹਾਲ ਹੀ ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਤੁਸੀਂ ਆਪ ਆਖਿਆ ਸੀ ਕਿ ਤੁਸੀਂ ਸਜ਼ਾ ਸਮੀਖਿਆ ਬੋਰਡ ਨੂੰ ਹਦਾਇਤ ਦਿੱਤੀ ਹੈ ਕਿ ਉਹ ਮੀਟਿੰਗ ਕਰੇ ਅਤੇ ਪ੍ਰੋ. ਭੁੱਲਰ ਦੀ ਰਿਹਾਈ ਰੋਕਣ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ।

Khabran Da Sira : ਕਿਸਾਨਾਂ ਦੀ ਗ੍ਰਿਫਤਾਰੀ, ਐਕਸ਼ਨ ‘ਚ ਸਰਕਾਰ, ਗੁਰਪੁਰਬ ’ਤੇ ਮੋਦੀ ਦਾ ਨਵਾਂ ਤੋਹਫਾ!

ਉਹਨਾਂ ਕਿਹਾ ਕਿ ਜਦੋਂ 3 ਮਾਰਚ ਨੁੰ ਮੀਟਿੰਗ ਹੋਈ ਤਾਂ ਹੋਇਆ ਇਸਦੇ ਬਿਲਕੁਲ ਉਲਟ ਅਤੇ ਇਸਨੇ ਤੁਹਾਡੇ ਵੱਲੋਂ ਕੀਤੇ ਵਾਅਦੇ ’ਤੇ ਸਵਾਲ ਖੜ੍ਹੇ ਕਰ ਦਿੱਤੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਪ੍ਰੋ. ਭੁੱਲਰ ਦੀ ਰਿਹਾਈ ਨੁੰ ਸਜ਼ਾ ਸਮੀਖਿਆ ਬੋਰਡ ਵੱਲੋਂ ਵਾਰ ਵਾਰ ਰੋਕਿਆ ਜਾ ਰਿਹਾ ਹੈ ਜਦੋਂ ਕਿ ਕੇਂਦਰ ਸਰਕਾਰ ਵੱਲੋਂ ਕੈਦ ਦੀ ਰਿਹਾਈ ਨੂੰ ਲੈ ਕੇ ਦਿੱਤੀ ਵਿਸ਼ੇਸ਼ ਛੋਟ ਦੇ ਹੁਕਮ ਰਾਜ ਸਰਕਾਰ ਲਈ ਮੰਨਣੇ ਜ਼ਰੂਰੀ ਹੁੰਦੇ ਹਨ।

Kisan News : ਲਓ ਪੁੱਠੇ ਫਸੇ ਕਿਸਾਨ, ਕਾਨੂੰਨਾਂ ਤੋਂ ਵੀ ਖਤਰਨਾਕ ਫੈਸਲਾ? | D5 Channel Punjabi

ਉਹਨਾਂ ਨੇ ਮੁੱਖ ਮੰਤਰੀ ਨੂੰ ਸਮੁੱਚੇ ਸਿੱਖ ਜਗਤ ਤੇ ਪੰਜਾਬੀਆਂ ਵੱਲੋਂ ਇਹਨਾਂ ਤੱਥਾਂ ਦਾ ਨੋਟਿਸ ਲੈ ਕੇ ਮਾਮਲੇ ਵਿਚ ਖੁਦ ਨਿੱਜੀ ਦਖਲ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਇਹ ਤੱਥ ਸਹੀ ਤਰੀਕੇ ਨਾਲ ਸਜ਼ਾ ਸਮੀਖਿਆ ਬੋਰਡ ਅੱਗੇ ਰੱਖੇ ਜਾਣੇ ਚਾਹੀਦੇ ਹਨ। ਸਰਦਾਰ ਬਾਦਲ ਨੇ ਕਿਹਾ ਕਿ ਸਿੱਖ ਕੈਦ ਦੀ ਛੇਤੀ ਰਿਹਾਈ ਨਾਲ ਪੰਜਾਬ ਵਿਚ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਮਜ਼ਬੂਤ ਹੋਵੇਗੀ। ਉਹਨਾਂ ਕਿਹਾ ਕਿ ਪ੍ਰੋ. ਭੁੱਲਰ ਦੀ ਰਿਹਾਈ ਵਿਚ ਗੈਰ ਲੋੜੀਂਦੀ ਦੇਰੀ ਨਾਲ ਸਿੱਖ ਭਾਈਚਾਰੇ ਤੇ ਪੰਜਾਬੀਆਂ ਦੇ ਮਨਾਂ ਨੁੰ ਠੇਸ ਪਹੁੰਚੀ ਹੈ।

Punjab Police News : Police ਵਾਲੇ ਕਰਨ ਆਏ ਸੀ ਜਾਂਚ, ਲੋਕਾਂ ਨੇ ਬਣਾ ਲਈ ਵੀਡੀਓ | D5 Channel Punjabi

ਉਹਨਾਂ ਕਿਹਾ ਕਿ ਭਾਈਚਾਰੇ ਤੇ ਪੰਜਾਬੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਪ੍ਰੋ. ਭੁੱਲਰ ਜੋ ਪਿਛਲੇ 26 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ, ਦੀ ਰਿਹਾਈ ਮਨੁੱਖਤਾ ਦੇ ਆਧਾਰ ’ਤੇ ਕੀਤੀ ਜਾਵੇ ਕਿਉਂਕਿ ਉਹਨਾਂ ਦੀ ਮਾਨਸਿਕ ਤੇ ਸਰੀਰਕ ਹਾਲਾਤ ਵਿਚ ਨਿਰੰਤਰ ਨਿਘਾਰ ਆ ਰਿਹਾ ਹੈ ਤੇ ਇਸ ਭਾਵਨਾ ਦਾ ਸਨਮਾਨ ਹੋਣਾ ਚਾਹੀਦਾ ਹੈ। ਕੇਸ ਦੇ ਤੱਥਾਂ ਦਾ ਹਵਾਲਾ ਦਿੰਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਕੱਲੀ ਦਿੱਲੀ ਸਰਕਾਰ ਪ੍ਰੋ. ਭੁੱਲਰ ਦੀ ਰਿਹਾਈ ਦੇ ਰਾਹ ਵਿਚ ਅੜਿਕਾ ਬਣੀ ਹੋਈ ਹੈ।

Chandigarh Protest : BJP ਦੀ ਚਾਲ ਹੋਈ ਫੇਲ੍ਹ! ਫੜਿਆ ਗਿਆ ਮੁੱਖ ਮੁਜ਼ਰਮ! ਵੱਡੇ ਲੀਡਰਾਂ ਨੂੰ ਪਈ ਬਿਪਤਾ!

ਉਹਨਾਂ ਕਿਹਾ ਕਿ ਸੁਪਰੀਮ ੋਕਰਟ ਨੇ ਪ੍ਰੋ. ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ ਇਸ ਕਰ ਕੇ ਉਮਰ ਕੈਦ ਵਿਚ ਬਦਲ ਦਿੱਤਾ ਸੀ ਕਿਉਂਕਿ ਉਹਨਾਂ ਦੀ ਰਹਿਮ ਦੀ ਅਪੀਲ ’ਤੇ ਫੈਸਲਾ ਲੈਣ ਵਿਚ ਬਹੁਤ ਜ਼ਿਆਦਾ ਦੇਰੀ ਹੋਈ। ਉਹਨਾਂ ਕਿਹਾ ਕਿ ਇਸੇ ਰਾਹ ਚੱਲਦਿਆਂ ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ 8 ਹੋਰ ਬੰਦੀ ਸਿੰਘਾਂ ਦੇ ਨਾਲ ਪ੍ਰੋ. ਭੁੱਲਰ ਦੀ ਰਿਹਾਈ ਦਾ ਫੈਸਲਾ ਕੀਤਾ।

Kisan News: ਲਓ ਮੋਦੀ ਨੇ ਦਿੱਤਾ ਵੱਡਾ ਤੋਹਫਾ,ਬਾਗੋ-ਬਾਗ ਕਰਤੇ ਲੋਕ,ਕਿਸਾਨਾਂ ‘ਤੇ ਹੋਈ ਕਾਰਵਾਈ |D5 Channel Punjabi

ਕੇਂਦਰ ਨੇ ਸਬੰਧਤ ਰਾਜ ਸਰਕਾਰਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੁੰ ਹਦਾਇਤ ਵੀ ਕੀਤੀ ਕਿ ਉਹ ਕੇਂਦਰ ਨਾਲ ਸਲਾਹ ਮਸ਼ਵਰਾ ਕਰ ਕੇ ਇਹਨਾਂ ਦੀ ਰਿਹਾਈ ਵਾਸਤੇ ਕੰਮ ਕਰਨ। ਸਰਦਾਰ ਬਾਦਲ ਨੇ ਕਿਹਾ ਕਿ ਜਦੋਂ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਿਚ 2020 ਵਿਚ ਹੋਈ ਮੀਟਿੰਗ ਵਿਚ ਪ੍ਰੋ. ਭੁੱਲਰ ਦੀ ਰਿਹਾਈ ਹਮੇਸ਼ਾ ਲਈ ਰੋਕਣ ਦੀ ਤਜਵੀਜ਼ ਦਾ ਪਤਾ ਲੱਗਾ ਤਾਂ ਸਮੁੱਚੀ ਸਿੱਖ ਕੌਮ ਨੂੰ ਬਹੁਤ ਸੱਟ ਵੱਜੀ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਚਾਰ ਵਾਰ ਇਹ ਰਿਹਾਈ ਰੋਕੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button