Breaking NewsD5 specialIndiaNewsTop News

ਕੇਜਰੀਵਾਲ ਦਾ ਵੱਡਾ ਐਲਾਨ, ‘Air Pollution ਰੋਕਣ ਲਈ Delhi ‘ਚ ਪਟਾਕਿਆਂ ਦੀ ਵਿਕਰੀ ‘ਤੇ ਬੈਨ’

ਨਵੀਂ ਦਿੱਲੀ : ਦਿੱਲੀ ’ਚ ਇਸ ਸਾਲ ਵੀ ਦੀਵਾਲੀ ਦੇ ਤਿਉਹਾਰ ਦੌਰਾਨ ਪਟਾਕੇ ਨਹੀਂ ਚਲਾਏ ਜਾ ਸਕਣਗੇ। ਦਿੱਲੀ ਸਰਕਾਰ ਨੇ ਦੀਵਾਲੀ ਦੌਰਾਨ ਸ਼ਹਿਰ ’ਚ ਪ੍ਰਦੂਸ਼ਣ ਦੇ ਖ਼ਤਰਨਾਕ ਪੱਧਰ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਬੁੱਧਵਾਰ ਯਾਨੀ ਕਿ ਅੱਜ ਰਾਜਧਾਨੀ ਵਿਚ ਪਟਾਕਿਆਂ ਦੇ ਭੰਡਾਰ, ਵਿਕਰੀ ਅਤੇ ਇਸਤੇਮਾਲ ’ਤੇ ਰੋਕ ਲਾ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਪਿਛਲੇ 3 ਸਾਲਾਂ ਤੋਂ ਦੀਵਾਲੀ ਦੇ ਸਮੇਂ ਦਿੱਲੀ ਵਿਚ ਪ੍ਰਦੂਸ਼ਣ ਦੇ ਖ਼ਤਰਨਾਕ ਪੱਧਰ ਨੂੰ ਦੇਖਦੇ ਹੋਏ ਪਿਛਲੇ ਸਾਲ ਵਾਂਗ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੇ ਭੰਡਾਰ, ਵਿਕਰੀ ਅਤੇ ਇਸਤੇਮਾਲ ’ਤੇ ਪੂਰਨ ਪਾਬੰਦੀ ਲਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕੇ।

BJP ਪ੍ਰਧਾਨ ਨੇ ਕਿਸਾਨਾਂ ਨਾਲ ਲਿਆ ਪੰਗਾ, ਅੰਦੋਲਨ ਬਾਰੇ ਬੋਲਿਆ ਪੁੱਠਾ! D5 Channel Punjabi

ਇਕ ਹੋਰ ਟਵੀਟ ’ਚ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਕਾਰੋਬਾਰੀਆਂ ਵਲੋਂ ਪਟਾਕਿਆਂ ਦੇ ਭੰਡਾਰ ਮਗਰੋਂ ਪ੍ਰਦੂਸ਼ਣ ਦੀ ਗੰਭੀਰਤਾ ਨੂੰ ਵੇਖਦੇ ਹੋਏ ਦੇਰ ਨਾਲ ਪੂਰਨ ਪਾਬੰਦੀ ਲਾਈ ਗਈ, ਜਿਸ ਨਾਲ ਕਾਰੋਬਾਰੀਆਂ ਨੂੰ ਨੁਕਸਾਨ ਹੋਇਆ ਸੀ। ਸਾਰੇ ਕਾਰੋਬਾਰੀਆਂ ਨੂੰ ਅਪੀਲ ਹੈ ਕਿ ਇਸ ਵਾਰ ਵੀ ਪੂਰਨ ਪਾਬੰਦੀ ਨੂੰ ਵੇਖਦੇ ਹੋਏ ਕਿਸੇ ਵੀ ਤਰ੍ਹਾਂ ਦਾ ਪਟਾਕਿਆਂ ਦਾ ਭੰਡਾਰ ਨਾ ਕਰੋ।

🔴LIVE🔴 ਜੈਪੁਰ ਪਾਰਲੀਮੈਂਟ ਚੋਂ ਕਿਸਾਨਾਂ ਲਈ ਖੁਸ਼ਖਬਰੀ, ਬੀਜੇਪੀ ਨੂੰ ਵੱਡਾ ਝਟਕਾ ||

ਦੱਸ ਦੇਈਏ ਕਿ ਦਿੱਲੀ ’ਚ ਦੀਵਾਲੀ ਦੇ ਤਿਉਹਾਰ ਕਾਰਨ ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਵੱਧ ਜਾਂਦਾ ਹੈ, ਜਿਸ ਕਾਰਨ ਪਿਛਲੇ ਸਾਲ ਵਾਂਗ ਇਸ ਸਾਲ ਵੀ ਕੇਜਰੀਵਾਲ ਸਰਕਾਰ ਨੇ ਪਟਾਕੇ ਚਲਾਉਣ, ਇਸ ਦੇ ਭੰਡਾਰ, ਵਿਕਰੀ ਅਤੇ ਇਸਤੇਮਾਲ ’ਤੇ ਰੋਕ ਲਾ ਦਿੱਤੀ ਹੈ। ਕੇਜਰੀਵਾਲ ਵਲੋਂ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ ਅਤੇ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button