NewsBreaking NewsD5 specialPoliticsPunjab

ਕੇਜਰੀਵਾਲ ਦੀਆਂ ਤਾਰੀਫਾਂ ਕਰਨ ਲੱਗਿਆ ਵੱਡਾ ਅਕਾਲੀ ਲੀਡਰ!ਬਾਦਲਾਂ ਦੀਆਂ ਅੰਦਰਲੀਆਂ ਗੱਲਾਂ ਵੀ ਕਰਤੀਆਂ ਲੀਕ!

ਫ਼ਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਵਾਲੇ ਅਜੇ ਸਿੰਘ ਲਿਬੜਾ ਅੱਜ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇਕਾਈ ਵੀ ਮੌਜੂਦ ਰਹੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਜੇ ਸਿੰਘ ਲਿਬੜਾ ਨੇ ਕਿਹਾ ਕਿ ਉਹ ਦਿੱਲੀ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖ ਕੇ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਦਿੱਲੀ ਚ ਸਿੱਖ ਨੌਜਵਾਨ ਨੂੰ ਕੀਤਾ ਸੀ ਗ੍ਰਿਫਤਾਰ | ਗੁੱਸੇ ‘ਚ ਭੜਕੇ ਪੰਜਾਬ ਦੇ ਲੀਡਰ! ਕਰਤਾ ਸ਼ਰੇਆਮ ਐਲਾਨ, ਪਊ ਕਲੇਸ਼

ਉਨ੍ਹਾਂ ਕਿਹਾ ਕਿ ਜੋ ਪਾਰਟੀ ਵੱਲੋਂ ਹੁਕਮ ਲੱਗੇਗਾ ਉਹ ਉਸ ਨੂੰ ਹਰ ਸਮੇਂ ਨਿਭਾਉਣ ਲਈ ਤਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਦੀ ਪਾਰਟੀ ਕੇਵਲ ਪਰਿਵਾਰਵਾਦ ਵਾਲੀ ਪਾਰਟੀ ਹੀ ਬਣ ਕੇ ਰਹਿ ਗਈ ਹੈ ਕਿਉਂਕਿ ਇਸ ਵਿੱਚ ਹੋਰਾਂ ਦੀ ਕੋਈ ਸੁਣਵਾਈ ਨਹੀਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਅਜੇ ਸਿੰਘ ਲਿਬੜਾ ਨੂੰ ਆਮ ਆਦਮੀ ਪਾਰਟੀ ਵਿੱਚ ਪੂਰਾ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button