ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਨੂੰ ਇਜ਼ਾਜਤ ਨਾ ਦੇਣ ‘ਤੇ ਕੈਪਟਨ ਦਾ ਵੱਡਾ ਬਿਆਨ – ਅਸੀ ਤਾਂ ਲੰਚ ਦਾ ਆਫਰ ਦੇਣ ਨੂੰ ਵੀ ਤਿਆਰ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਲਗਾਤਾਰ ਨਵਾਂ ਮੋੜ ਲੈ ਰਹੀ ਹੈ। ਚੰਡੀਗੜ੍ਹ ‘ਚ ਕੱਲ੍ਹ ਹੋਣ ਵਾਲੀ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਨੂੰ ਲੈ ਕੇ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ ਅਤੇ ਸੀਐਮ ਦਫ਼ਤਰ ਤੋਂ ਇਜ਼ਾਜਤ ਨਾ ਮਿਲਣ ‘ਤੇ ਮਾਮਲਾ ਗਰਮ ਹੋ ਗਿਆ। ਉਥੇ ਹੀ ਇਸ ਮੁੱਦੇ ‘ਤੇ ਹੁਣ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਆਇਆ ਹੈ।
🔴LIVE : ਪੁਲਿਸ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ !ਕਿਸਾਨਾਂ ਨੇ ਅੱਗੇ-ਅੱਗੇ ਭਜਾਇਆ MLA ! ਨਵਜੋਤ ਸਿੱਧੂ ਦਾ ਧਮਾਕਾ !
ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਨੂੰ ਇਜ਼ਾਜਤ ਨਾ ਦੇਣ ਦੀਆਂ ਗੱਲਾਂ ਸਰਾਸਰ ਗਲਤ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਰੈਲੀ ਕਰਨ ਦੀ ਇਜ਼ਾਜਤ ਦਿੱਤੀ ਜਾ ਸਕਦੀ ਹੈ ਤਾਂ ਫਿਰ ਉਨ੍ਹਾਂ ਦੀ ਪ੍ਰੈਸ ਕਾਨਫਰੰਸ ਤੋਂ ਸਾਨੂੰ ਕੀ ਮੁਸ਼ਕਿਲ ਹੋ ਸਕਦੀ ਹੈ। ਜੇਕਰ ਉਹ ਚਾਹੁੰਣ ਤਾਂ ਅਸੀ ਉਨ੍ਹਾਂ ਨੂੰ ਲੰਚ ਦਾ ਆਫਰ ਵੀ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮਾਮਲੇ ਨੂੰ ਸਿਰਫ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਹ ਸਰਾਸਰ ਝੂਠ ਹੈ ਆਮ ਆਦਮੀ ਪਾਰਟੀ ਸਿਰਫ ਡਰਾਮਾ ਕਰ ਰਹੀ ਹੈ।
Narendra Tomar ਤੇ Modi ਦਾ ਹੁਣੇ ਆਇਆ ਬਿਆਨ,ਸਰਕਾਰ ਮੰਨੇਗੀ ਗੱਲ
ਜ਼ਿਕਰਯੋਗ ਹੈ ਕਿ ਕੱਲ੍ਹ 29 ਜੂਨ ਨੂੰ ਚੰਡੀਗੜ੍ਹ ‘ਚ ਕੇਜਰੀਵਾਲ ਆਉਣ ਵਾਲੇ ਹਨ ਅਤੇ ਦੁਪਹਿਰ 1 ਵਜੇ ਤੱਕ ਪ੍ਰੈਸ ਕਾਨਫਰੰਸ ਕਰਨਗੇ ਪਰ ਸੀਐਮ ਦਫ਼ਤਰ ਤੋਂ ਉਨ੍ਹਾਂ ਨੂੰ ਕਾਨਫਰੰਸ ਦੀ ਇਜ਼ਾਜਤ ਨਹੀਂ ਦਿੱਤੀ ਗਈ ਪਰ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਇਨ੍ਹਾਂ ਖਬਰਾਂ ਦਾ ਖੰਡਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਕੇਜਰੀਵਾਲ ਪੰਜਾਬ ਭਵਨ ‘ਚ ਕਾਨਫਰੰਸ ਕਰ ਸਕਦੇ ਹਨ ਪਰ ਇਸ ਤੋਂ ਪਹਿਲਾਂ ਪੰਜਾਬ ਕੋ – ਇੰਚਾਰਜ ਰਾਘਵ ਚੱਢਾ ਨੇ ਵੀ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਚਾਹੇ ਜਿਨ੍ਹਾਂ ਵੀ ਰੋਕ ਲੈਣ ਕੱਲ੍ਹ ਤਾਂ ਪ੍ਰੈਸ ਕਾਨਫਰੰਸ ਹੋ ਕੇ ਰਹੇਗੀ।
‘Totally not true. We let @ArvindKejriwal address a rally here just few days back so why should we stop him now having a press conference? If he wants I’d be happy to arrange his lunch too. @AamAadmiParty just wants to do drama even if it means lying.’: @capt_amarinder
— Raveen Thukral (@RT_MediaAdvPBCM) June 28, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.